ਜ਼ਿਲ੍ਹਾ ਪੱਧਰੀ ਸੁੰਦਰ ਲਿਖਾਈ ਮੁਕਾਬਲੇ ਵਿਚ ਪ੍ਰਾਪਤ ਕੀਤਾ ਪਹਿਲਾ ਸਥਾਨ 

शिक्षा

ਰਾਵੀ ਨਿਊਜ ਗੁਰਦਾਸਪੁਰ

ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਕਰਵਾੲੇ ਗੲੇ ਆਜ਼ਾਦੀ ਦੇ 75 ਸਾਲਾਂ ਨੂੰ  ਸਮਰਪਿਤ ਵਿੱਦਿਅਕ ਮੁਕਾਬਲੇ 2022-23 ਵਿੱਚ ਸਰਕਾਰੀ ਹਾਈ ਸਮਾਰਟ ਸਕੂਲ ਧਰਮਕੋਟ ਬੱਗਾ ਜ਼ਿਲ੍ਹਾ ਗੁਰਦਾਸਪੁਰ ਦੀ ਦਸਵੀਂ ਜਮਾਤ ਦੀ  ਵਿਦਿਆਰਥਣ ਖੁਸ਼ੀ ਨੇ ਸੁੰਦਰ ਲਿਖਾਈ ਦੇ ਹਾਈ ਵਰਗ ਮੁਕਾਬਲੇ ਵਿੱਚ ਭਾਗ ਲੈ ਕੇ ਪਹਿਲਾ ਸਥਾਨ ਪ੍ਰਾਪਤ ਕਰ ਕੇ ਇਕ ਵਾਰ ਫਿਰ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ

ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸਕੂਲ ਦੇ ਹੈੱਡਮਾਸਟਰ ਸ੍ਰੀ ਸੁਭਾਸ਼ ਚੰਦਰ ਜੀ ਨੇ ਦੱਸਿਆ ਕਿ ਇਸ ਸਕੂਲ ਦੀ ਹੋਣਹਾਰ ਵਿਦਿਆਰਥਣ ਖੁਸ਼ੀ ਨੇ ਆਪਣੇ ਗਾਈਡ ਅਧਿਆਪਕ ਪੰਜਾਬੀ ਮਾਸਟਰ ਸਰਦਾਰ ਜਸਪਾਲ ਸਿੰਘ ਦੀ ਅਗਵਾਈ ਵਿੱਚ ਭਾਗ ਲੈ ਕੇ ਪੂਰੇ ਜ਼ਿਲ੍ਹੇ ਦੇ ਵਿਦਿਆਰਥੀਆਂ ਨੂੰ ਪਛਾੜ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ ਅਤੇ ਹੁਣ ਇਹ ਵਿਦਿਆਰਥਣ ਜ਼ਿਲ੍ਹਾ ਗੁਰਦਾਸਪੁਰ ਦੀ ਅਗਵਾਈ ਕਰਦੀ ਹੋਈ  ਰਾਜ ਪੱਧਰੀ ਸੁੰਦਰ ਲਿਖਾਈ ਮੁਕਾਬਲੇ ਵਿਚ ਭਾਗ ਲਵੇਗੀ

ਸਕੂਲ ਪਹੁੰਚਣ ‘ਤੇ ਹੈੱਡਮਾਸਟਰ ਸ੍ਰੀ ਸੁਭਾਸ਼ ਚੰਦਰ ਅਤੇ ਸਮੂਹ ਸਟਾਫ਼ ਵੱਲੋਂ ਵਿਦਿਆਰਥਣ ਦਾ ਭਰਵਾਂ ਸਵਾਗਤ ਕੀਤਾ ਗਿਆ ਅਤੇ ਉਸ ਨੂੰ ਸਰਟੀਫਿਕੇਟ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ

ਇਸ ਮੌਕੇ ਸਰਦਾਰ ਅਮਰਜੀਤ ਸਿੰਘ ,ਸੁਰਿੰਦਰ ਸਿੰਘ ,ਬਲਰਾਮ ਸਿੰਘ ਸ੍ਰੀਮਤੀ ਤਰੁਨਾ ,ਰਮਿੰਦਰ ਕੌਰ, ਸੋਨੀਆ ਸ਼ਰਮਾ , ਰਾਖੀ ,ਮਨਜਿੰਦਰ ਕੌਰ ,ਜਸਬੀਰ ਕੌਰ, ਕਿਰਨਦੀਪ ਕੌਰ, ਮਨਦੀਪ ਕੌਰ,ਮੀਨੂੰ ,ਪ੍ਰਵੀਨ ਕੁਮਾਰੀ,ਨੀਲਮ ਰਮਨੀਕ ਕੌਰ ਆਦਿ ਸਟਾਫ ਮੈਂਬਰ ਹਾਜ਼ਰ ਸਨ

Share and Enjoy !

Shares

Leave a Reply

Your email address will not be published.