ਰਾਵੀ ਨਿਊਜ ਚੰਡੀਗੜ੍ਹ
ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਅਤੇ ਪੰਜਾਬ ਭਾਜਪਾ ਦੇ ਇੰਚਾਰਜ ਦੁਸ਼ਯੰਤ ਗੌਤਮ ਨਾਲ ਮੁਲਾਕਾਤ ਕਰਕੇ ਪੰਜਾਬ ਵਿੱਚ ਹੋਣ ਵਾਲੀਆਂ ਲੋਕ ਸਭਾ ਜ਼ਿਮਨੀ ਚੋਣ ਅਤੇ ਨਗਰ ਨਿਗਮ ਚੋਣਾਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਸੂਬਾ ਭਾਜਪਾ ਜਨਰਲ ਸਕੱਤਰ ਜੀਵਨ ਗੁਪਤਾ, ਡਾ: ਸੁਭਾਸ਼ ਸ਼ਰਮਾ, ਰਾਜੇਸ਼ ਬਾਗਾ, ਦਿਆਲ ਸਿੰਘ ਸੋਢੀ ਆਦਿ ਵੀ ਹਾਜ਼ਰ ਸਨ |