ਅਸ਼ਵਨੀ ਸ਼ਰਮਾ ਨੇ ਮੁੱਖ ਸਕੱਤਰ ਨੂੰ ਪੱਤਰ ਲਿਖ ਕੇ ਤੁਹਾਡੇ ਵੱਲੋਂ ਕੱਢੇ ਗਏ ਰੋਡ ਸ਼ੋਅ ‘ਤੇ ਕਰੋੜਾਂ ਰੁਪਏ ਖਰਚ ਕਰਨ ਦਾ ਮੰਗਿਆ ਜਵਾਬ

Breaking News चंडीगढ़ पंजाब

ਰਾਵੀ ਨਿਊਜ ਚੰਡੀਗੜ੍ਹ

ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਆਮ ਆਦਮੀ ਪਾਰਟੀ ਵੱਲੋਂ ਦੇਸ਼ ਅਤੇ ਸਮਾਜ ਦੀ ਸੇਵਾ ਕਰਨ ਦੀ ਬਜਾਏ ਆਪਣੀ ਜਿੱਤ ਦਾ ਜਸ਼ਨ ਮਨਾਉਣ ਲਈ ਸਰਕਾਰੀ ਮਸ਼ੀਨਰੀ ਦੀ ਵੱਡੇ ਪੱਧਰ ‘ਤੇ ਦੁਰਵਰਤੋਂ ਕਰਨ ਅਤੇ ਸੂਬੇ ਦੇ ਲੋਕਾਂ ਦੇ ਖੂਨ-ਪਸੀਨੇ ਦੀ ਕਮਾਈ ਦੇ ਇਨਕਮ ਟੈਕਸ ਦੇ ਪੈਸੇ ਆਪਣੀ ਜਿੱਤ ਦਾ ਜਸ਼ਨ ਮਨਾਉਣ ਲਈ ਸਵਾਲ ਖੜੇ ਕੀਤੇ ਹਨI ਅਸ਼ਵਨੀ ਸ਼ਰਮਾ ਨੇ ਇਸ ਸਬੰਧੀ ਪੰਜਾਬ ਦੇ ਮੁੱਖ ਸਕੱਤਰ ਨੂੰ ਪੱਤਰ ਲਿਖ ਕੇ ਜਵਾਬ ਮੰਗਿਆ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਹੁਣ ਆਮ ਨਹੀਂ ਰਹੀ, ਖਾਸ ਹੋ ਗਈ ਹੈ। ਇਸੇ ਲਈ ਆਮ ਆਦਮੀ ਪਾਰਟੀ ਵੱਲੋਂ ‘ਖਾਸ-ਖਾਸ’ ਪ੍ਰੋਗਰਾਮ ਉਲੀਕ ਕੇ ਜਨਤਾ ਦੇ ਟੈਕਸਾਂ ਦੇ ਕਰੋੜਾਂ ਰੁਪਏ ਉਨ੍ਹਾਂ ‘ਤੇ ਖਰਚ ਕੀਤੇ ਜਾ ਰਹੇ ਹਨ। ਭਗਵੰਤ ਮਾਨ ਨੇ ਹੁਣੇ ਹੀ ਰਾਜਪਾਲ ਦੇ ਸਾਹਮਣੇ ਪੰਜਾਬ ਵਿੱਚ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਹੈ। ਪਰ ਪਹਿਲੇ ਦਿਨ ਤੋਂ ਹੀ ਭਗਵੰਤ ਮਾਨ ਵੱਲੋਂ ਆਪਣੇ ਪ੍ਰੋਗਰਾਮਾਂ ਲਈ ਸਰਕਾਰੀ ਮਸ਼ੀਨਰੀ ਦੀ ਜਮ ਕੇ ਦੁਰਵਰਤੋਂ ਕੀਤੀ ਜਾ ਰਹੀ ਹੈ ਅਤੇ ਸੰਵਿਧਾਨ ਦੀਆਂ ਵੀ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਸ਼ਰਮਾ ਨੇ ਕਿਹਾ ਕਿ ਜਦੋਂ ਭਗਵੰਤ ਮਾਨ ਮੁੱਖ ਮੰਤਰੀ ਵਜੋਂ ਸਹੁੰ ਨਹੀਂ ਚੁੱਕਦੇ ਉਦੋਂ ਤੱਕ ਚਰਨਜੀਤ ਸਿੰਘ ਚੰਨੀ ਪੰਜਾਬ ਦੇ ਨਿਗਰਾਨ ਮੁੱਖ ਮੰਤਰੀ ਹਨ। ਸ਼ਰਮਾ ਨੇ ਸਵਾਲ ਕੀਤਾ ਕਿ ਰੋਡ ਸ਼ੋਅ ਲਈ ਪੈਸੇ ਕਿਸ ਦੇ ਹੁਕਮਾਂ ‘ਤੇ ਜਾਰੀ ਕੀਤੇ ਗਏ? ਰੈਲੀ ਲਈ ਬੱਸਾਂ ਲਿਆਉਣ ਲਈ ਡਿਪਟੀ ਕਮਿਸ਼ਨਰ ਨੂੰ 2-2 ਲੱਖ ਰੁਪਏ ਕਿਸ ਨੇ ਜਾਰੀ ਕੀਤੇ? ਇਹ ਬਹੁਤ ਚਿੰਤਾ ਦਾ ਵਿਸ਼ਾ ਹੈ ਅਤੇ ਇਸ ਦੀ ਜਾਂਚ ਹੋਣੀ ਚਾਹੀਦੀ ਹੈ। ਫਿਲਹਾਲ ਭਗਵੰਤ ਮਾਨ ਨੇ ਮੁੱਖ ਮੰਤਰੀ ਵਜੋਂ ਸਹੁੰ ਵੀ ਨਹੀਂ ਚੁੱਕੀ ਹੈ ਅਤੇ ਆਮ ਆਦਮੀ ਪਾਰਟੀ ਦੇ ਪ੍ਰੋਗਰਾਮਾਂ ਲਈ ਸਰਕਾਰੀ ਬੱਸਾਂ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ ਅਤੇ ਇਸ ਲਈ ਪੈਸੇ ਵੀ ਜਾਰੀ ਕੀਤੇ ਜਾ ਰਹੇ ਹਨ। ਇਹ ਹੱਕ ਆਮ ਆਦਮੀ ਪਾਰਟੀ ਨੂੰ ਕਿਸਨੇ ਦਿੱਤਾ? ਪੰਜਾਬ ਦੇ ਲੋਕ ਸਭ ਕੁਝ ਦੇਖ ਅਤੇ ਸਮਝ ਰਹੇ ਹਨ।                ਅਸ਼ਵਨੀ ਸ਼ਰਮਾ ਵੱਲੋਂ ਸੂਬਾ ਸਕੱਤਰ ਨੂੰ ਲਿਖੇ ਪੱਤਰ ਵਿੱਚ ਸੂਬੇ ਦੇ ਲੋਕਾਂ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਉਂਦੇ ਹੋਏ ਲਿਖਿਆ ਹੈ ਕਿ ਜਾਣਕਾਰੀ ਅਨੁਸਾਰ ਆਪ ਨੇ ਵਿਸ਼ੇਸ਼ ਮੁੱਖ ਸਕੱਤਰ ਮਾਲ ਤੇ ਮੁੜ ਵਸੇਬਾ ਵਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਅਤੇ ਹੋਰ 23 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਰੋਡ ਸ਼ੋ ਲਈ ਬੱਸਾਂ ਅਤੇ ਹੋਰ ਟਰਾਂਸਪੋਰਟ ਵਾਹਨ ਅਲਾਟ ਕਰਨ ਅਤੇ ਪ੍ਰਬੰਧ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਸਬੰਧੀ ਪੀ.ਐਸ.ਐਲ.ਜੀ ਨੂੰ ਹਦਾਇਤ ਕਰਨ ਲਈ ਕਿਹਾ ਗਿਆ ਹੈ। ਇੰਨੀ ਵੱਡੀ ਰਕਮ ਖਰਚ ਕਰਨ ਦੇ ਇਹ ਹੁਕਮ ਅਜਿਹੇ ਸਮੇਂ ਦਿੱਤੀ ਗਈ ਹੈ ਜਦੋਂ ਪੰਜਾਬ ਦੀ ਆਰਥਿਕਤਾ ਪਹਿਲਾਂ ਹੀ ਢਹਿ-ਢੇਰੀ ਹੋ ਚੁੱਕੀ ਹੈ। ਸ਼ਰਮਾ ਨੇ ਕਿਹਾ ਕਿ ਪੰਜਾਬ ਪਹਿਲਾਂ 3 ਲੱਖ ਕਰੋੜ ਰੁਪਏ ਦੇ ਕਰਜ਼ੇ ਹੇਠ ਹੈ। ਆਮ ਆਦਮੀ ਪਾਰਟੀ ਹੋਣ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਵੱਲੋਂ ਅਜਿਹੇ ਪ੍ਰੋਗਰਾਮ ਕਰਕੇ ਪੰਜਾਬ ਦੇ ਖਜ਼ਾਨੇ ਨਾਲ ਕਰੋੜਾਂ ਰੁਪਏ ਦਾ ਭਾਰੀ ਨੁਕਸਾਨ ਕੀਤਾ ਗਿਆ ਹੈ ਅਤੇ ਇਹ ਸਿਲਸਿਲਾ ਲਗਾਤਾਰ ਜਾਰੀ ਹੈ। ਸ਼ਰਮਾ ਨੇ ਇਸ ਸਬੰਧੀ ਪੰਜਾਬ ਦੇ ਮੁੱਖ ਸਕੱਤਰ ਨੂੰ ਪੱਤਰ ਲਿਖ ਕੇ ਉਪਰੋਕਤ ਸਵਾਲਾਂ ਸਬੰਧੀ ਜਵਾਬ ਮੰਗੇ ਹਨ।

Share and Enjoy !

Shares

Leave a Reply

Your email address will not be published.