ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਬਟਾਲਾ ਵਿਖੇ ਸਮਾਜਿਕ ਅਧਿਕਾਰਤਾ ਕੈਂਪ ਦਾ ਆਯੋਜਿਨ

बटाला

ਰਾਵੀ ਨਿਊਜ ਬਟਾਲਾ

ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਆਰਟੀਫੀਸ਼ਅਲ ਲਿੰਬਸ ਮੈਨੂਫੈਕਚਰਿੰਗ ਕਾਰਪੋਰੇਸ਼ਨ ਆਫ ਇੰਡੀਆ ਦੇ ਸਹਿਯੋਗ ਨਾਲ ਅੱਜ ਬਟਾਲਾ ਦੇ ਬੀ.ਡੀ.ਪੀ.ਓ. ਦਫ਼ਤਰ ਵਿਖੇ ਸਮਾਜਿਕ ਅਧਿਕਾਰਤਾ ਕੈਂਪ ਦਾ ਦਾ ਆਯੋਜਿਨ ਕੀਤਾ ਗਿਆ। ਇਸ ਕੈਂਪ ਵਿਚ 115 ਦਿਵਿਆਂਗਜਨਾਂ ਨੂੰ ਮੁਫ਼ਤ ਸਹਾਇਕ ਉਪਕਰਣ ਤਕਸੀਮ ਕੀਤੇ ਗਏ।

ਕੈਂਪ ਦੌਰਾਨ ਦਿਵਿਆਂਗਜਨਾਂ ਨੂੰ ਮੁਫ਼ਤ ਸਹਾਇਕ ਉਪਕਰਣ ਦੇਣ ਮੌਕੇ ਐੱਸ.ਡੀ.ਐੱਮ. ਬਟਾਲਾ ਸ੍ਰੀਮਤੀ ਸ਼ਾਇਰੀ ਭੰਡਾਰੀ ਨੇ ਕਿਹਾ ਕਿ ਸਰਕਾਰ ਦੀ ਇਹ ਪੂਰੀ ਕੋਸ਼ਿਸ਼ ਹੈ ਕਿ ਕੋਈ ਵੀ ਵਿਸ਼ੇਸ਼ ਲੋੜਾਂ ਵਾਲਾ ਵਿਅਕਤੀ ਅਜਿਹੇ ਉਪਕਰਣ ਤੋਂ ਵਾਂਝਾ ਨਾ ਰਹੇ ਜਿਸ ਨਾਲ ਉਸ ਦੀ ਜ਼ਿੰਦਗੀ ਕੁਝ ਸੁਖਾਲੀ ਹੋ ਸਕਦੀ ਹੋਵੇ। ਉਨ੍ਹਾਂ ਕਿਹਾ ਕਿ ਦਿਵਿਆਂਗਜਨਾਂ ਨੂੰ ਇਹ ਸਾਰੇ ਉਪਕਰਣ ਮੁਫ਼ਤ ਦਿੱਤੇ ਜਾ ਰਹੇ ਹਨ ਅਤੇ ਅਜਿਹੇ ਕੈਂਪ ਲਗਾਤਾਰ ਲਗਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਦਿਵਿਆਂਗਜਨਾਂ ਨੂੰ ਸਹਾਇਕ ਉਪਕਰਣ ਦੇਣ ਨਾਲ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਪੈਨਸ਼ਨ ਵੀ ਲਗਾਈ ਜਾਂਦੀ ਹੈ ਅਤੇ ਵਿਸ਼ੇਸ਼ ਮੈਡੀਕਲ ਸਰਟੀਫਿਕੇਟ ਵੀ ਬਣਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਦਿਵਿਆਂਗ ਵਿਅਕਤੀ ਕੋਲ ਸਹਾਇਕ ਉਪਕਰਣ ਉਪਲੱਬਧ ਨਹੀਂ ਹੈ ਤਾਂ ਉਹ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਸੀ.ਡੀ.ਪੀ.ਓ. ਦਫ਼ਤਰ ਵਿਖੇ ਸੰਪਰਕ ਕਰ ਸਕਦਾ ਹੈ।

ਇਸ ਮੌਕੇ ਸੀ.ਡੀ.ਪੀ.ਓ. ਬਟਾਲਾ ਵਰਿੰਦਰ ਸਿੰਘ ਨੇ ਦੱਸਿਆ ਕਿ ਅੱਜ ਦੇ ਇਸ ਸਮਾਜਿਕ ਅਧਿਕਾਰਤਾ ਕੈਂਪ ਵਿੱਚ 115 ਦਿਵਿਆਂਗਜਨਾਂ ਨੂੰ ਮੁਫ਼ਤ ਸਹਾਇਕ ਉਪਕਰਣ ਦਿੱਤੇ ਗਏ ਹਨ, ਜਿਨ੍ਹਾਂ ਵਿੱਚ 89 ਪੁਰਸ਼ ਅਤੇ 26 ਔਰਤਾਂ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ ਅੱਜ ਦੇ ਕੈਂਪ ਦੌਰਾਨ ਸਹਾਇਕ ਉਪਕਰਣਾਂ ਵਿੱਚ ਵੀਲ੍ਹ ਚੇਅਰ, ਵਾਕਿੰਗ ਸਟਿੱਕ, ਵਾਕਰ, ਟਰਾਈ ਸਾਈਕਲ, ਸੁਣਨ ਵਾਲੀਆਂ ਮਸ਼ੀਨਾਂ, ਸਮਾਰਟ ਕੇਨ ਆਦਿ ਵੰਡੇ ਗਏ। ਸੀ.ਡੀ.ਪੀ.ਓ. ਨੇ ਦੱਸਿਆ ਕਿ ਜਿਨ੍ਹਾਂ ਦਿਵਿਆਂਗਜਨਾਂ ਦੀ ਪੈਨਸ਼ਨ ਨਹੀਂ ਲੱਗੀ ਹੈ ਉਨ੍ਹਾਂ ਦੀ ਪੈਨਸ਼ਨ ਵੀ ਵਿਭਾਗ ਵੱਲੋਂ ਲਗਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਆਰਟੀਫੀਸ਼ਅਲ ਲਿੰਬਸ ਮੈਨੂਫੈਕਚਰਿੰਗ ਕਾਰਪੋਰੇਸ਼ਨ ਆਫ ਇੰਡੀਆ ਦੇ ਸਹਿਯੋਗ ਨਾਲ ਸਮੇਂ-ਸਮੇਂ ’ਤੇ ਅਜਿਹੇ ਕੈਂਪਾਂ ਦਾ ਆਯੋਜਨ ਕੀਤਾ ਜਾਂਦਾ ਹੈ ਜਿਸਦਾ ਦਿਵਿਆਂਗਜਨਾਂ ਨੂੰ ਲਾਭ ਪਹੁੰਚ ਰਿਹਾ ਹੈ।  

Leave a Reply

Your email address will not be published. Required fields are marked *