ਉਮੀਦਵਾਰ ਛੋਟੇਪੁਰ ਵੱਲੋਂ ਚੋਣ ਮੁਹਿੰਮ ਭਖਾਉਣ ਲਈ ਸਾਬਕਾ ਤੇ ਮੌਜੂਦਾ ਕੌਂਸਲਰਾਂ ਅਹੁਦੇਦਾਰਾਂ ਨਾਲ ਕੀਤਾ ਵਿਚਾਰ ਵਟਾਂਦਰਾ

बटाला

ਰਾਵੀ ਨਿਊਜ ਬਟਾਲਾ (ਦੀਪਕ) 

ਵਿਧਾਨ ਸਭਾ ਹਲਕਾ ਬਟਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਸੁੱਚਾ ਸਿੰਘ ਛੋਟੇਪੁਰ ਵੱਲੋਂ ਪਾਰਸ ਹੋਟਲ ਵਿਖੇ ਬਟਾਲਾ ਦੀਆਂ ਵੱਖ ਵੱਖ ਵਾਰਡਾਂ ਦੇ ਸਾਬਕਾ ਤੇ ਮੌਜੂਦਾ ਅਕਾਲੀ ਪੱਖੀ  ਕੌਂਸਲਰਾਂ ਤੇ ਕੌਂਸਲਰਾਂ ਤੇ ਸਰਗਰਮ ਵਰਕਰਾਂ ਦੀ ਭਰਵੀਂ ਮੀਟਿੰਗ ਕੀਤੀ ਗਈ । ਇਸ ਮੀਟਿੰਗ ਵਿੱਚ ਇਸ ਮੀਟਿੰਗ ਵਿੱਚ ਸੁਖਬੀਰ ਸਿੰਘ ਵਾਹਲਾ ਸਾਬਕਾ ਚੇਅਰਮੈਨ , ਸੁਖਬੀਰ ਵਾਹਲਾ ਸਾਬਕਾ ਚੇਅਰਮੈਨ  ਪਲਵਿੰਦਰ ਸਿੰਘ ਲੰਬਡ਼ਦਾਰ ਜ਼ਿਲ੍ਹਾ ਪ੍ਰਧਾਨ ਐਸਸੀ ਵਿੰਗ, ਬਲਬੀਰ ਸਿੰਘ ਬਿੱਟੂ  ਜ਼ਿਲ੍ਹਾ ਪ੍ਰਧਾਨ, ਲਖਵਿੰਦਰ ਸਿੰਘ ਘੁੰਮਣ ਜ਼ਿਲ੍ਹਾ ਪ੍ਰਧਾਨ ਐਸਸੀ ਵਿੰਗ ਦਿਹਾਤੀ, ਸੁਭਾਸ਼ ਓਹਰੀ ਜਨਰਲ ਸੈਕਟਰੀ ਪੰਜਾਬ ,ਗੁਰਜੀਤ ਸਿੰਘ ਬਿਜਲੀਵਾਲ, ਗੁਰਨਾਮ ਸਿੰਘ ਜੱਸਲ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਦਿ ਬੁਲਾਰਿਆਂ ਅਤੇ ਵੱਖ ਵੱਖ ਵਾਰਡਾਂ ਦੇ ਨੁਮਾਇੰਦਿਆਂ  ਨੇ ਉਮੀਦਵਾਰ ਸੁੱਚਾ ਸਿੰਘ ਛੋਟੇਪੁਰ ਨੂੰ ਵਿਸ਼ਵਾਸ ਦਿਵਾਇਆ ਕਿ ਉਹ  ਉਨ੍ਹਾਂ ਨੂੰ ਜਿਤਾਉਣ ਲਈ ਦਿਨ ਰਾਤ ਇਕ ਕਰਨਗੇ । ਇਸ ਮੌਕੇ ਤੇ ਬੁਲਾਰਿਆਂ ਨੇ ਕਿਹਾ ਕਿ  ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਬਣਾਉਣ ਲਈ ਆਪਸੀ ਗੁੱਸੇ ਨਾਰਾਜ਼ਗੀ ਨੂੰ ਖ਼ਤਮ ਕਰਕੇ ਕਾਂਗਰਸ ਨੂੰ ਹਰਾਇਆ ਜਾਵੇ   । ਇਸ ਮੌਕੇ ਤੇ  ਸੁੱਚਾ ਸਿੰਘ ਛੋਟੇਪੁਰ ਨੇ ਸੰਬੋਧਨ ਕਰਦਿਆਂ ਹੋਇਆਂ ਕਿਹਾ ਕਿ    ਸ਼੍ਰੋਮਣੀ ਅਕਾਲੀ ਦਲ ਦੇ ਵਰਕਰ  ਹਮੇਸ਼ਾ ਪਾਰਟੀ ਨਾਲ ਚੱਟਾਨ ਵਾਂਗ ਖਡ਼੍ਹੇ ਰਹੇ ਹਨ  ਅਤੇ ਹੁਣ ਵੀ ਪਾਰਟੀ ਦੀ ਮਜ਼ਬੂਤੀ ਲਈ  ਸ਼੍ਰੋਮਣੀ ਅਕਾਲੀ ਦਲ ਦੇ ਪ੍ਰੋਗਰਾਮਾਂ ਨੂੰ ਘਰ ਘਰ ਪਹੁੰਚਾਉਣ । ਇਸ ਮੌਕੇ ਤੇ ਛੋਟੇਪੁਰ ਨੇ ਵੱਖ ਵੱਖ ਵਾਰਡਾਂ ਦੇ ਨੁਮਾਇੰਦਿਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਬਹੁਜਨ ਸਮਾਜ ਪਾਰਟੀ ਦੀ ਸਰਕਾਰ ਬਣਾਉਣ ਲਈ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਇਆ ਜਾਵੇ । ਉਨ੍ਹਾਂ ਕਿਹਾ ਕਿ  ਚੋਣਾਂ ਦੇ ਮੱਦੇਨਜ਼ਰ ਵੱਖ ਵੱਖ ਵਾਰਡਾਂ ਵਿਚ ਜਾ ਕੇ ਆਪਣੇ ਸਮਰਥਕਾਂ ਦੀਆਂ ਵੱਧ ਤੋਂ ਵੱਧ ਵੋਟਾਂ ਬਣਾਈਆਂ ਜਾਣ । ਇਸ ਮੌਕੇ ਤੇ ਉਨ੍ਹਾਂ ਆਪਣੇ ਸਪੋਟਰਾਂ ਨੂੰ ਕਿਹਾ ਕਿ ਉਹ  ਦੋ ਮਹੀਨੇ ਸਖ਼ਤ ਮਿਹਨਤ ਕਰਨ ਅਤੇ ਇਸ ਤੋਂ ਬਾਅਦ ਉਹ ਆਪਣੀ ਇਮਾਨਦਾਰੀ ਦੇ ਨਾਲ ਪੰਜ ਸਾਲ ਜ਼ਿੰਮੇਵਾਰੀ ਨਿਭਾਉਣਗੇ ਅਤੇ ਕਿਸੇ ਵੀ ਸਮਰਥਕ ਨੂੰ ਤੱਤੀ ਵਾਅ ਨਹੀਂ ਲੱਗਣ ਦੇਣਗੇ ਅਤੇ ਬਟਾਲੇ ਹਲਕੇ ਦੀ ਨੁਹਾਰ ਬਦਲਣਗੇ।   ਇਸ ਮੌਕੇ ਤੇ ਅਜੈਬ ਸਿੰਘ ਰੰਧਾਵਾ, ਅਮਿਤ ਸੋਢੀ, ਦਾਸ ਕਰਨ, ਸ਼ਮਸ਼ੇਰ ਸਿੰਘ ਚੀਮਾ, ਬਲਵਿੰਦਰ ਸਿੰਘ ਚੱਠਾ, ਵਿਸ਼ਾਲ ਰਾਜੂ, ਸਤਪਾਲ ਨਾਹਰ, ਮਾਸਟਰ ਸੱਤਪਾਲ, ਜਸਬੀਰ ਸਿੰਘ, ਜਗਤਾਰ ਸਿੰਘ, ਰਣਬੀਰ ਸਿੰਘ ਰਾਣਾ, ਕਰਨੈਲ ਸਿੰਘ, ਬੂਟਾ ਸਿੰਘ, ਬਲਵਿੰਦਰ ਸਿੰਘ, ਭੁਪਿੰਦਰ ਸਿੰਘ, ਸੁਖਦੇਵ ਸਿੰਘ, ਰਾਜਨ ਸਰਮਾ, ਰੋਹਿਤ ਕੁਮਾਰ, ਰਜੇਸ਼ ਭਗਤ, ਨਿਰਮਲ ਧਾਲੀਵਾਲ ਆਦਿ ਹਾਜ਼ਰ ਸਨ।

Share and Enjoy !

Shares

Leave a Reply

Your email address will not be published.