ਕਾਂਗਰਸ ਸਰਕਾਰ ਨੇ ਆਪਣੀ ਹਾਰ ਨੂੰ ਦੇਖਦਿਆਂ ਬਿਕਰਮ ਮਜੀਠੀਆ ਤੇ ਕੀਤਾ ਝੂਠਾ ਪਰਚਾ ਦਰਜ – ਜਥੇਦਾਰ ਗੋਰਾ

गुरदासपुर आसपास

ਰਾਵੀ ਨਿਊਜ ਕਾਦੀਆਂ (ਅਨੂੰ)

ਵਿਧਾਨ ਸਭਾ ਹਲਕਾ ਕਾਦੀਆਂ ਦੇ ਸੀਨੀਅਰ ਅਕਾਲੀ ਆਗੂ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਐਗਜੈਕਟਿਵ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਲੀਡਰ ਮਾਝੇ ਦੇ ਜਰਨੈਲ ਸ੍ਰ ਬਿਕਰਮ ਸਿੰਘ ਮਜੀਠੀਆ ਤੇ ਕਾਂਗਰਸ ਸਰਕਾਰ ਵੱਲੋਂ ਝੂਠਾ ਪਰਚਾ ਦਰਜ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ।

ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਨੇ ਕਿਹਾ ਕਾਂਗਰਸ ਸਰਕਾਰ ਨੇ 2022 ਦੀਆਂ ਚੋਣਾਂ ਵਿੱਚ ਆਪਣੀ ਹਾਰ ਨੂੰ ਦੇਖਦਿਆਂ ਬੋਖਲਾਹਟ ਵਿੱਚ ਆ ਕੇ ਸ੍ਰ ਬਿਕਰਮ ਸਿੰਘ ਮਜੀਠੀਆ ਤੇ ਝੂਠਾ ਪਰਚਾ ਦਰਜ ਕੀਤਾ ਹੈ। ਜਥੇਦਾਰ ਗੋਰਾ ਨੇ ਕਿਹਾ ਕਿ ਸ੍ਰ ਬਿਕਰਮ ਸਿੰਘ ਮਜੀਠੀਆ ਤੇ ਕਾਂਗਰਸ ਸਰਕਾਰ ਵੱਲੋਂ ਦਰਜ਼ ਕੀਤੇ ਗਏ ਝੂਠੇ ਪਰਚੇ ਦਾ ਜਵਾਬ ਪੰਜਾਬ ਦੀ ਜਨਤਾ 2022 ਦੀਆਂ ਚੋਣਾਂ ਵਿੱਚ ਵੱਡੀ ਲੀਡ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿੱਚ ਵੋਟਾਂ ਪਾ ਕੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾ ਕੇ ਦੇਵੇਗੀ। ਜਥੇਦਾਰ ਗੋਰਾ ਨੇ ਕਿਹਾ ਕਿ ਕਾਂਗਰਸ ਸਰਕਾਰ ਸ਼੍ਰੋਮਣੀ ਅਕਾਲੀ ਦਲ ਦੇ ਲੀਡਰਾਂ ਤੇ ਝੂਠੇ ਪਰਚੇ ਦਰਜ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੂੰ ਡਰਾਉਣਾ ਚਾਹੁੰਦੀ ਹੈ ਪਰ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਜੁਝਾਰੂ ਹਨ ਉਹ ਕਾਂਗਰਸ ਪਾਰਟੀ ਕੋਲੋਂ ਡਰਨ ਵਾਲੇ ਨਹੀਂ। ਜਥੇਦਾਰ ਗੋਰਾ ਨੇ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਸ੍ਰ ਬਿਕਰਮ ਸਿੰਘ ਮਜੀਠੀਆ ਤੇ ਕੀਤਾ ਝੂਠਾ ਪਰਚਾ ਵਾਪਸ ਲੈਣ ਦੀ ਸਖ਼ਤ ਸ਼ਬਦਾਂ ਵਿੱਚ ਅਪੀਲ ਕਰਦਿਆਂ ਕਿਹਾ ਕਿ ਜੇਕਰ ਸ੍ਰ ਮਜੀਠੀਆ ਤੇ ਦਰਜ਼ ਕੀਤਾ ਝੂਠਾ ਪਰਚਾ ਵਾਪਸ ਨਾ ਲਿਆ ਤਾਂ ਸ਼੍ਰੋਮਣੀ ਅਕਾਲੀ ਦਲ ਪੂਰੇ ਪੰਜਾਬ ਵਿੱਚ ਧਰਨੇ ਲਗਾ ਕੇ ਰੋਸ ਮੁਜ਼ਾਹਰੇ ਕਰਨਗੇ।

Share and Enjoy !

Shares

Leave a Reply

Your email address will not be published.