ਕੰਪਿੁਊਟਰ ਅਧਿਆਪਕਾਂ ਵੱਲੋਂ ਖਰੜ- ਚੰਡੀਗੜ੍ਹ ਹਾਈਵੇਅ ਅਤੇ ਲਾਂਡਰਾ ਰੋਡ ਜਾਮ, ਦੋਵੇਂ ਸੜਕਾਂ ਤੇ ਦੂਰ ਦੂਰ ਤਕ ਲੱਗੀਆਂ ਵਾਹਨਾਂ ਦੀਆਂ ਕਤਾਰਾਂ, ਲੋਕ ਪ੍ਰੇਸ਼ਾਨ

पंजाब

ਰਾਵੀ ਨਿਊਜ ਖਰੜ (ਗੁਰਵਿੰਦਰ ਸਿੰਘ ਮੋਹਾਲੀ)

ਪੰਜਾਬ ਭਰ ਤੋਂ ਆਏ ਕੰਪਿਊਟਰ ਅਧਿਆਪਕਾਂ ਨੇ ਅੱਜ ਲਾਂਡਰਾਂ ਰੋਡ ਅਤੇ ਚੰਡੀਗੜ੍ਹ ਰੋਡ ਜਾਮ ਕਰ ਦਿੱਤਾ ਅਤੇ ਮੁੱਖ ਮੰਤਰੀ ਚੰਨੀ ਦੇ ਘਰ ਦੇ ਬਾਹਰ ਪੱਕਾ ਧਰਨਾ ਲਗਾ ਦਿੱਤਾ ਹੈ। ਲਾਂਡਰਾਂ ਰੋਡ ਅਤੇ ਚੰਡੀਗੜ੍ਹ ਰੋਡ ਜਾਮ ਹੋਣ ਕਾਰਨ ਦੂਰ ਦੂਰ ਤਕ ਵਾਹਨਾਂ ਦੀਆਂ ਕਤਾਰਾਂ ਲੱਗ ਗਈਆਂ, ਜਿਸ ਕਾਰਨ ਵਾਹਨ ਚਾਲਕਾਂ ਅਤੇ ਰਾਹਗੀਰਾਂ ਦੇ ਨਾਲ ਨਾਲ ਖਰੜ ਦੇ ਵਸਨੀਕਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਖਰੜ ਦੇ ਚਾਰੇ ਪਾਸਿਉਂ ਆਉਣ ਵਾਲਾ ਟ੍ਰੈਫਿਕ ਬੰਦ ਹੋਣ ਕਾਰਨ ਲੋਕਾਂ ਨੂੰ ਬਹੁਤ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੁਲੀਸ ਪ੍ਰਸ਼ਾਸਨ ਵੱਲੋਂ ਕੰਪਿਊਟਰ ਅਧਿਆਪਕਾਂ ਨਾਲ ਗੱਲਬਾਤ ਕਰਕੇ ਜਾਮ ਖੁਲ੍ਹਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਖਬਰ ਲਿਖੇ ਜਾਣ ਤਕ ਕੰਪਿਊਟਰ ਅਧਿਆਪਕਾਂ ਵਲੋਂ ਲਾਂਡਰਾ ਰੋਡ ਅਤੇ ਚੰਡੀਗੜ੍ਹ ਤੇ ਲਗਾਏ ਗਏ ਜਾਮ ਜਾਰੀ ਸਨ। ਇਸ ਮੌਕੇ ਕੰਪਿਊਟਰ ਅਧਿਆਪਕਾਂ ਨੇ ਕਿਹਾ ਕਿ ਕੰਪਿਊਟਰ ਅਧਿਆਪਕ ਲੰਮੇ ਸਮੇਂ ਤੋਂ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਤਰਨਤਾਰਨ ਦੇ ਅਗਵਾਈ ਹੇਠ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਅਤੇ ਅਫ਼ਸਰਸ਼ਾਹੀ ਵੱਲੋਂ ਮੰਗਾਂ ਮੰਨਣ ਦੀ ਬਜਾਏ ਕੰਪਿਊਟਰ ਅਧਿਆਪਕਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਧਿਆਪਕਾਂ ਦੇ ਤਿੰਨ ਮੈਂਬਰੀ ਵਫ਼ਦ ਦੀ ਮੀਟਿੰਗ ਮੁੱਖ ਮੰਤਰੀ ਨਾਲ ਕਰਵਾਈ ਗਈ, ਜਿਸ ਦਾ ਅੱਜ ਤੱਕ ਕੋਈ ਹੱਲ ਨਹੀਂ ਨਿਕਲਿਆ । ਉਨ੍ਹਾਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਸਬੰਧੀ ਸਰਕਾਰ ਵੱਲੋਂ ਹੁਕਮ ਜਾਰੀ ਨਹੀਂ ਕੀਤੇ ਜਾਂਦੇ, ਇਹ ਧਰਨਾ ਜਾਰੀ ਰਹੇਗਾ।

Share and Enjoy !

Shares

Leave a Reply

Your email address will not be published.