ਖੇਤੀਬਾੜੀ ਵਿਭਾਗ ਵੱਲੋਂ ਨੱਗਲ ਫੈਜਗੜ੍ਹ ਵਿਖੇ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਕੈਂਪ

चंडीगढ़ ताज़ा

ਰਾਵੀ ਨਿਊਜ ਖਰੜ

ਗੁਰਵਿੰਦਰ ਸਿੰਘ ਮੋਹਾਲੀ

ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਮੁੱਖ ਖੇਤੀਬਾੜੀ ਅਫ਼ਸਰ, ਐਸ.ਏ.ਐਸ. ਨਗਰ ਡਾ. ਰਾਜੇਸ਼ ਕੁਮਾਰ ਰਹੇਜਾ ਦੀ ਅਗਵਾਈ ਹੇਠ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਲਈ ਵਿਭਾਗ ਵੱਲੋਂ ਸਬਸਿਡੀ ਉਤੇ ਕਿਸਾਨਾਂ ਨੂੰ ਦਿੱਤੀਆਂ ਗਈਆਂ ਮਸ਼ੀਨਾਂ ਦੀ ਵਰਤੋਂ ਅਤੇ ਮਸ਼ੀਨਾਂ ਲੈਣ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪਿੰਡ ਨੱਗਲ ਫੈਜਗੜ੍ਹ ਵਿਖੇ ਕੈਂਪ ਲਾਇਆ ਗਿਆ।

ਇਸ ਦੌਰਾਨ ਖੇਤੀਬਾੜੀ ਅਫ਼ਸਰ ਬਲਾਕ ਖਰੜ ਡਾ. ਸੰਦੀਪ ਕੁਮਾਰ ਨੇ ਆਏ ਹੋਏ ਕਿਸਾਨਾਂ ਨੂੰ ਅਪੀਲ ਕੀਤੀ ਕਿ ਵਿਭਾਗ ਵੱਲੋਂ ਸਪਲਾਈ ਕੀਤੀਆਂ ਗਈਆਂ ਮਸ਼ੀਨਾਂ ਦੀ ਵਰਤੋਂ ਕਰਕੇ ਝੋਨੇ ਦੀ ਪਰਾਲੀ/ਰਹਿੰਦ-ਖੂੰਹਦ ਨੂੰ ਖੇਤ ਵਿੱਚ ਹੀ ਵਾਹ ਕੇ ਮਿਲਾਇਆ ਜਾਵੇ ਤਾਂ ਜੋ ਭੂਮੀ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਕੀਤਾ ਜਾ ਸਕੇ। ਖੇਤੀਬਾੜੀ ਵਿਕਾਸ ਅਫ਼ਸਰ ਡਾ. ਗੁਰਦਿਆਲ ਕੁਮਾਰ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋੋਂ ਜ਼ਿਲ੍ਹੇ ਵਿੱਚ ਸਪਲਾਈ ਕੀਤੇ ਬੇਲਰ ਅਤੇ ਰੇਕ ਦੀ ਵਰਤੋਂ ਬਾਰੇ ਦੱਸਿਆ। ਉਨ੍ਹਾਂ ਦੱਸਿਆ ਕਿ ਪਰਾਲੀ ਦੀਆਂ ਗੱਠਾਂ ਤਿਆਰ ਕਰਕੇ ਵਾਈ.ਸੀ.ਟੀ. ਕੰਪਨੀ ਡੇਰਾਬਸੀ ਨੂੰ ਸਪਲਾਈ ਕੀਤੀਆਂ ਜਾਣ ਅਤੇ ਇਨ੍ਹਾਂ ਗੱਠਾਂ ਨੂੰ ਕਿਸਾਨ ਕਮਾਈ ਦਾ ਸਾਧਨ ਬਣਾਉਣ।

ਇਸ ਮੌਕੇ ਡੀ.ਪੀ.ਡੀ. ਆਤਮਾ ਸ੍ਰੀਮਤੀ ਸ਼ਿਖਾ ਸਿੰਗਲਾ ਨੇ ਆਏ ਹੋਏ ਕਿਸਾਨਾਂ ਨੂੰ ਆਤਮਾ ਸਕੀਮ ਅਧੀਨ ਡੇਅਰੀ ਫਾਰਮਿੰਗ, ਮੱਛੀ ਪਾਲਣ, ਬਾਗਬਾਨੀ ਕਿੱਤਿਆਂ ਅਧੀਨ  ਕਿਸਾਨ ਬੀਬੀਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ। ਇਸ ਕੈਂਪ ਵਿੱਚ ਆਤਮਾ ਸਕੀਮ ਅਧੀਨ ਕੰਮ ਕਰਦੇ ਕਮਲਦੀਪ ਸਿੰਘ ਏ.ਟੀ.ਐਮ., ਸਾਬਕਾ ਸਰਪੰਚ ਬਲਵਿੰਦਰ, ਮੇਵਾ ਸਿੰਘ, ਰਾਜਵੀਰ ਸਿੰਘ, ਹਰਬੰਸ ਸਿੰਘ ਅਤੇ ਹੋਰ ਅਗਾਂਹਵਧੁ ਕਿਸਾਨ ਅਤੇ ਕਿਸਾਨ ਬੀਬੀਆਂ ਨੇ ਭਾਗ ਲਿਆ।

Leave a Reply

Your email address will not be published. Required fields are marked *