ਗਾਂਧੀ ਜੈਂਯੰਤੀ ਮੌਕੇ ਅੰਮ੍ਰਿਤ ਸਮਾਰੋਹ ਦੌਰਾਨ ਮੇਅਰ ਤੇਜਾ ਵੱਲੋਂ ਸਫ਼ਾਈ ਮਿੱਤਰਾਂ ਦਾ ਸਨਮਾਨ

बटाला

ਰਾਵੀ ਨਿਊਜ ਬਟਾਲਾ

ਨਗਰ ਨਿਗਮ ਦਫ਼ਤਰ ਬਟਾਲਾ ਵੱਲੋਂ ਅੱਜ ਗਾਂਧੀ ਜੇਅੰਤੀ ਮੌਕੇ ਅੰਮ੍ਰਿਤ ਸਮਾਰੋਹ ਕਰਵਾਇਆ ਗਿਆ ਜਿਸ ਵਿੱਚ ਮੇਅਰ ਸ. ਸੁਖਦੀਪ ਸਿੰਘ ਤੇਜਾ ਵੱਲੋਂ ਸਫ਼ਾਈ ਮਿੱਤਰਾਂ ਦਾ ਵਿਸ਼ੇਸ਼ ਤੌਰ `ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਨਗਰ ਨਿਗਮ ਦੇ ਕਰਮਚਾਰੀਆਂ ਅਤੇ ਸਫ਼ਾਈ ਕਰਮੀਆਂ ਵੱਲੋਂ ਸ਼ਹਿਰ ਵਿੱਚ ਈ-ਰਿਕਸ਼ਾ ਰੈਲੀ ਕਰਕੇ ਸ਼ਹਿਰ ਵਾਸੀਆਂ ਨੂੰ ਡੋਰ-ਟੂ-ਡੋਰ ਕੁਲੈਕਸ਼ਨ ਅਤੇ ਸੁੱਕਾ ਅਤੇ ਗਿੱਲਾ ਕੂੜਾ ਵੱਖ-ਵੱਖ ਇਕੱਤਰ ਕਰਨ ਲਈ ਜਾਗਰੂਕ ਕੀਤਾ ਗਿਆ।

ਇਸ ਦੌਰਾਨ ਨਗਰ ਨਿਗਮ ਬਟਾਲਾ ਦੇ ਮੇਅਰ ਸ. ਸੁਖਦੀਪ ਸਿੰਘ ਤੇਜਾ ਨੇ `ਸਫ਼ਾਈ ਮਿੱਤਰਾਂ` ਦਾ ਸਨਮਾਨ ਕਰਦਿਆਂ ਕਿਹਾ ਕਿ ਇਨ੍ਹਾਂ ਦੇ ਕਰਕੇ ਹੀ ਸ਼ਹਿਰ ਵਿੱਚ ਸਫ਼ਾਈ ਸੰਭਵ ਹੁੰਦੀ ਹੈ ਅਤੇ ਲੋਕ ਗੰਦਗੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਦੇ ਹਨ। ਉਨ੍ਹਾਂ ਕਿਹਾ ਕਿ ਸਫ਼ਾਈ ਕਰਮੀਆਂ ਦਾ ਪੇਸ਼ਾ ਬਹੁਤ ਚਣੌਤੀ ਭਰਪੂਰ ਤੇ ਮਿਹਨਤ ਵਾਲਾ ਹੈ ਅਤੇ ਹਰ ਸ਼ਹਿਰ ਵਾਸੀ ਨੂੰ ਸਫ਼ਾਈ ਮਿੱਤਰਾਂ ਨੂੰ ਪੂਰਾ ਮਾਣ ਸਤਿਕਾਰ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਬਟਾਲਾ ਵੱਲੋਂ ਕੂੜੇ ਦਾ ਨਿਪਟਾਰਾ ਵਿਗਿਆਨਕ ਢੰਗ ਨਾਲ ਕੀਤਾ ਜਾ ਰਿਹਾ ਹੈ ਅਤੇ ਇਸ ਲਈ ਸ਼ਹਿਰ ਵਿੱਚ ਡੋਰ-ਟੂ-ਡੋਰ ਕੂੜੇ ਦੀ ਕੁਲੈਕਸ਼ਨ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਹਰ ਸ਼ਹਿਰ ਵਾਸੀ ਨੂੰ ਆਪਣੇ ਘਰ ਵਿੱਚ ਸੁੱਕਾ ਤੇ ਗਿੱਲਾ ਕੂੜਾ ਵੱਖ-ਵੱਖ ਇਕੱਠਾ ਕਰਕੇ ਸਫ਼ਾਈ ਕਰਮੀ ਨੂੰ ਕੂੜਾ ਵੱਖ-ਵੱਖ ਦੇਣਾ ਚਾਹੀਦਾ ਹੈ ਤਾਂ ਜੋ ਅਸਾਨੀ ਨਾਲ ਇਸਦਾ ਨਿਪਟਾਰਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਗਾਂਧੀ ਜੈਯੰਤੀ ਮੌਕੇ ਅਸੀਂ ਸਾਰੇ ਆਪਣੇ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਦਾ ਅਹਿਦ ਲੈਂਦੇ ਹਾਂ।
ਇਸ ਮੌਕੇ ਡਿਪਟੀ ਮੇਅਰ ਸ੍ਰੀਮਤੀ ਚੰਦਰ ਕਾਂਤਾ, ਕੌਂਸਲਰ ਹਰਨੇਕ ਸਿੰਘ ਨੇਕੀ, ਸੈਂਨਟਰੀ ਇੰਸਪੈਕਟਰ ਹਰਿੰਦਰ ਸਿੰਘ, ਹਰਦਿਆਲ ਸਿੰਘ, ਪਰਮਜੀਤ ਸਿੰਘ, ਸੀ.ਐੱਫ ਅਜੇ ਕੁਮਾਰ, ਗੁਰਿੰਦਰ ਸਿੰਘ, ਫੀਡਬੈਕ ਫਾਊਂਡੇਸ਼ਨ ਵੱਲੋਂ ਸੁਖਵਿੰਦਰ ਸਿੰਘ ਅਤੇ ਰਾਹੁਲ ਹਾਜ਼ਰ ਸਨ।

Leave a Reply

Your email address will not be published. Required fields are marked *