ਗੁਰਦਾਸਪੁਰ ਜ਼ਿਲੇ ਦੇ ਇਤਿਹਾਸਕ ਤੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਪੰਚਾਇਤ ਭਵਨ ਤੋਂ ਵਿਸ਼ੇਸ ਬੱਸ ਰਵਾਨਾ

Breaking News चुनाव अखाड़ा 2022

ਗੁਰਦਾਸਪੁਰ

ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੀ ਅਗਵਾਈ ਹੇਠ ਜ਼ਿਲਾ ਹੈਰੀਟੇਜ ਸੁਸਾਇਟੀ ਗੁਰਦਾਸਪੁਰ ਵਲੋਂ ਜ਼ਿਲੇ ਦੇ ਇਤਿਹਿਾਸਕ ਤੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਵਿਸ਼ੇਸ ਬੱਸ ਸਥਾਨਕ ਪੰਚਾਇਤ ਭਵਨ ਤੋਂ ਰਵਾਨਾ ਕੀਤੀ ਗਈ। ਇਸ ਮੌਕੇ ਦਮਨਜੀਤ ਸਿੰਘ ਇੰਚਾਰਜ ਛੋਟਾ ਘੱਲੂਘਾਰਾ ਸਮਾਰਕ ਅਤੇ ਸ਼ਰਧਾਲੂ ਵੀ ਮੌਜੂਦ ਸਨ। ਦੱਸਣਯੋਗ ਹੈ ਕਿ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ 31 ਜਨਵਰੀ 2021 ਨੂੰ ਗੁਰਦਾਸਪੁਰ ਅਤੇ ਬਟਾਲਾ ਤੋਂ ਵਿਸ਼ੇਸ ਬੱਸਾਂ ਚਲਾਉਣ ਦੀ ਸ਼ੁਰੂਆਤ ਕੀਤੀ ਗਈ ਸੀ।

ਦੱਸਣਯੋਗ ਹੈ ਕਿ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲ੍ਹੇ ਨੂੰ ਸੈਰ-ਸਪਾਟਾ ਵਜੋਂ ਵਿਕਸਿਤ ਕਰਨ ਲਈ ਵਿਸ਼ੇਸ ਉਪਰਾਲੇ ਜਾ ਰਹੇ ਹਨ, ਜਿਸ ਦੇ ਚੱਲਦਿਆਂ ਗੁਰਦਾਸਪੁਰ ਅਤੇ ਬਟਾਲਾ ਤੋਂ ਜਨਵਰੀ ਮਹੀਨੇ ਤੋਂ ਸ਼ੁਰੂ ਕੀਤੀਆਂ ਗਈਆਂ ਵਿਸ਼ੇਸ ਬੱਸਾਂ ਚਲਾਈਆਂ ਗਈਆਂ ਹਨ। ਇਨਾਂ ਵਿਸ਼ੇਸ ਬੱਸਾਂ ਚੱਲਣ ਨਾਲ ਜ਼ਿਲ੍ਹਾ ਵਾਸੀਆਂ ਨੂੰ ਆਪਣੇ ਜਿਲੇ ਦੇ ਇਤਿਹਾਸਕ ਤੇੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰੀ ਮੌਕਾ ਪ੍ਰਦਾਨ ਕੀਤਾ ਗਿਆ ਹੈ।

ਇਸ ਮੌਕੇ ਇਤਿਹਾਸਕ ਤੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਸੁਰਜੀਤ ਸਿੰਘ ਅਤੇ ਸ੍ਰੀ ਸੁਲੇਮਾਨ ਨੇ ਕਿਹਾ ਕਿ ਉਹ ਜ਼ਿਲੇ ਦੇ ਇਤਿਹਾਸਕ ਤੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਕੇ ਆਏ ਹਨ ਅਤੇ ਉਨਾਂ ਨੂੰ ਆਪਣੇ ਜ਼ਿਲ੍ਹੇ ਦੇ ਇਤਿਹਾਸਕ ਤੇ ਧਾਰਮਿਕ ਤੇ ਸਥਾਨਾਂ ਦੇ ਦਰਸ਼ਨ ਕਰਕੇ ਬਹੁਤ ਖੁਸ਼ੀ ਆਈ ਹੈ ਤੇ ਗਿਆਨ ਵਿਚ ਵੀ ਵਾਧਾ ਹੋਇਆ ਹੈ। ਮੁਫ਼ਤ ਬੱਸ ਯਾਤਰਾ ਰਾਹੀ ਯਾਤਰੀਆਂ ਨੂੰ ਛੋਟਾ ਘੱਲੂਘਾਰਾ ਸਮਾਰਕ ਕਾਹਨੂੰਵਾਨ ਅਤੇ ਛੋਟਾ ਘੱਲੂਘਾਰਾ ਗੁਰਦੁਆਰਾ ਸਾਹਿਬ, ਬਾਬਾ ਬੰਦਾ ਸਿੰਘ ਬਹਾਦਰ ਗੁਰਦੁਆਰਾ ਸਾਹਿਬ, ਗੁਰਦਾਸ ਨੰਗਲ, ਸ਼ਿਵ ਮੰਦਿਰ ਕਲਾਨੋਰ, ਕਰਤਾਰਪੁਰ ਕੋਰੀਡੋਰ (ਦਰਸ਼ਨ ਸਥਲ), ਗੁਰਦੁਆਰਾ ਚੋਹਲਾ ਸਾਹਿਬ ਤੇ ਗੁਰਦੁਆਰਾ ਦਰਬਾਰ ਸਾਹਿਬ, ਜੋੜਾ ਛੱਤਰਾਂ, ਬਾਵਾ ਲਾਲ ਜੀ ਦੇ ਮੰਦਰ ਧਿਆਨਪੁਰ ਦੇ ਦਰਸਨ ਕਰਵਾਏ ਗਏ।

Share and Enjoy !

Shares

Leave a Reply

Your email address will not be published.