ਗੁਰਦੁਆਰਾ ਸ਼੍ਰੀ ਕੰਧ ਸਾਹਿਬ ਵਿਖੇ ਹਰਵਿੰਦਰ ਸਿੰਘ ਰੂਪੋਵਾਲ ਨੇ ਬਤੌਰ ਮੈਨੇਜਰ ਅਹੁਦਾ ਸੰਭਾਲਿਆ

बटाला

ਰਾਵੀ ਨਿਊਜ ਬਟਾਲਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਬੇਗੋਵਾਲ ਨੇ ਗੁਰਦੁਆਰਾ ਇੰਸਪੈਕਟਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ: ਹਰਵਿੰਦਰ ਸਿੰਘ ਰੂਪੋਵਾਲ  ਦੀਆ ਸੇਵਾਵਾਂ ਨੂੰ ਮੁੱਖ ਰਖਦਿਆਂ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਾਵਨ ਤੇ ਪਵਿੱਤਰ ਅਸਥਾਨ ਗੁਰਦੁਆਰਾ ਸ਼੍ਰੀ ਕੰਧ ਸਹਿਬ ਬਟਾਲਾ ਦਾ ਮੈਨੇਜਰ ਨਿਯੁਕਤ ਕੀਤਾ।ਸ:ਗੁਰਤਿੰਦਰ ਪਾਲ ਸਿੰਘ ਮਾਂਟੂ  ਜੋ ਲੰਬੇ ਸਮੇ ਤੋ  ਬਤੌਰ  ਮੈਨੇਜਰ ਡਿਉਟੀ  ਨਿਭਾ ਰਹੇ ਸਨ ਨੂੰ ਗੁਰਦੁਆਰਾ ਇੰਸਪੈਕਟਰ  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ  ਤਬਦੀਲ ਕਰ ਦਿੱਤਾ ਗਿਆ ਹੈ ।
ਸ: ਹਰਵਿੰਦਰ ਸਿੰਘ ਰੂਪੋਵਾਲ ਨੂੰ  ਬਤੌਰ ਮੈਨੇਜਰ ਅਹੁਦਾ ਸੰਭਾਲਣ ਉਪਰੰਤ ਗੁਰਦੁਆਰਾ ਸ਼੍ਰੀ ਕੰਧ   ਸਾਹਿਬ ਵਿਖੇ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਲਕਾ ਬਟਾਲਾ ਜ: ਗੁਰਨਾਮ ਸਿੰਘ ਜੱਸਲ ਨੇ   ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਨਾਲ  ਸਨਮਾਨਿਤ ਕੀਤਾ  । ਮੈਨੇਜਰ ਦਾ ਅਹੁਦਾ ਸੰਭਾਲਣ ਉਪਰੰਤ  ਸ: ਹਰਵਿੰਦਰ ਸਿੰਘ ਰੂਪੋਵਾਲ  ਨੇ ਗੁਰਦੁਆਰਾ ਸਟਾਫ ਨਾਲ ਜਾਣ ਪਹਿਚਾਣ ਕੀਤੀ ਤੇ ਗੁਰਦੁਆਰਾ ਪ੍ਰਬੰਧ ਬਾਰੇ ਬਰੀਕੀ ਨਾਲ ਜਾਣਕਾਰੀ ਹਾਸਿਲ ਕੀਤੀ ਤੇ ਵਾਹਿਗੁਰੂ ਦਾ ਸ਼ੁਕਰਾਨਾ ਕਰਦਿਆਂ ਬੀਬੀ ਜਗੀਰ ਕੌਰ ਬੇਗੋਵਾਲ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ , ਸ: ਹਰਜਿੰਦਰ ਸਿੰਘ ਧਾਮੀ ਮੁੱਖ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ,ਜ: ਗੁਰਨਾਮ ਸਿੰਘ ਜੱਸਲ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਲਕਾ ਬਟਾਲਾ, ਸ: ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿਹੜੀ ਭਾਵਨਾ ਨਾਲ ਉਨ੍ਹਾਂ ਨੂੰ ਜਿੰਮੇਵਾਰੀ ਸੌਂਪੀ ਹੈ ਉਹ ਗੁਰੂ ਦੇ ਭੈ ਵਿੱਚ ਰਹਿ ਜਿੰਮੇਵਾਰੀ ਨਿਭਾਉਣ ਦਾ ਯਤਨ ਕਰਨਗੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸ: ਬਲਜੀਤ ਸਿੰਘ ਬੁੱਟਰ ਮੈਨੇਜਰ ਗੁਰਦੁਆਰਾ ਸ਼੍ਰੀ ਅੱਚਲ ਸਾਹਿਬ,ਸ: ਦਵਿੰਦਰ ਸਿੰਘ ਲਾਲੀ ਬਾਜਵਾ ਮੈਨੇਜਰ ਗੁਰਦੁਆਰਾ ਸ਼੍ਰੀ ਸਤਿਕਰਤਾਰੀਆਂ ਸਾਹਿਬ, ਭਾਈ ਗੁਰਵਿੰਦਰਿ ਸਿੰਘ ਖਾਲਸਾ  ਗ੍ਰੰਥੀ, ਸ: ਗੁਰਵਿੰਦਰ ਸਿੰਘ ਸੈਦਪੁਰ,ਸ; ਮਲਕੀਤ ਸਿੰਘ ਹੈਪੀ, ਸ: ਰੇਸ਼ਮ ਸਿੰਘ ਖਹਿਰਾ,ਸ: ਕੰਵਲਜੀਤ ਸਿੰਘ ਬਾਜਵਾ ਤੇ ਗੁਰਦੁਆਰਾ ਸ਼੍ਰੀ ਕੰਧ  ਸਾਹਿਬ ਦਾ ਸਟਾਫ ਹਾਜ਼ਰ ਸੀ।

Leave a Reply

Your email address will not be published. Required fields are marked *