ਚੈਅਰਮੈਨ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਹਰਵਿੰਦਰ ਸਿੰਘ ਖਨੌੜਾ ਨੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

एस.ए.एस नगर

ਰਾਵੀ ਨਿਊਜ ਐਸ.ਏ.ਐਸ. ਨਗਰ

ਚੈਅਰਮੈਨ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਹਰਵਿੰਦਰ ਸਿੰਘ ਖਨੌੜਾ ਨੇ ਅੱਜ  ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਕਾਰਪੋਰੇਸ਼ਨ ਲਿਮਿਟਡ ਫੇਸ 1 ਐਸ.ਏ.ਐਸ. ਨਗਰ  ਵਿਖੇ ਤਰਸ ਦੇ ਅਧਾਰ ’ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ, ਜਿਨ੍ਹਾਂ ਵਿੱਚੋਂ 4 ਉਮੀਦਵਾਰ ਕਲਰਕ ,2 ਉਮੀਦਵਾਰ ਸੇਵਾਦਾਰ, 2 ਉਮੀਦਵਾਰਾਂ ਨੂੰ ਟੀ- ਮੇਟ ਅਤੇ 1 ਉਮੀਦਵਾਰ ਨੂੰ ਚੌਕੀਦਾਰ ਤਹਿਤ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਵੀ ਵਿਸ਼ੇਸ ਤੌਰ ਤੇ ਮੌਜੂਦ ਸਨ।

   ਚੈਅਰਮੈਨ ਹਰਵਿੰਦਰ ਸਿੰਘ ਖਨੌੜਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਬ-ਪੱਖੀ  ਵਿਕਾਸ ਅਤੇ ਸਮਾਜ ਦੇ ਸਾਰੇ ਵਰਗਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਨਵੇਂ ਨਿਯੁਕਤ ਕੀਤੇ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਚੈਅਰਮੈਨ ਨੇ ਕਿਹਾ ਕਿ ਸਰਕਾਰ ਨੇ ਆਪਣੀ ਜ਼ਿੰਮੇਵਾਰੀ ਨਿਭਾ ਦਿੱਤੀ ਹੈ ਅਤੇ ਹੁਣ ਇਨ੍ਹਾਂ ਕਰਮਚਾਰੀਆਂ ਦਾ ਫਰਜ਼ ਬਣਦਾ ਹੈ ਕਿ ਉਹ ਪੂਰੀ ਤਨਦੇਹੀ, ਸੁਹਿਰਦਤਾ ਤੇ ਇਮਾਨਦਾਰੀ ਨਾਲ ਆਪਣੀ ਡਿਊਟੀ ਨਿਭਾਉਂਦਿਆਂ ਲੋਕਾਂ ਦੀ ਸੇਵਾ ਕਰਨ ਕਿਉਂ ਜੋ ਸਰਕਾਰੀ ਨੌਕਰੀ ਵਿੱਚ ਆਉਣ ਤੋਂ ਬਾਅਦ ਵਿਅਕਤੀ ਦੀ ਜ਼ਿੰਮੇਵਾਰੀ ਕਈ ਗੁਣਾ ਵਧ ਜਾਂਦੀ ਹੈ।

       ਉਨ੍ਹਾਂ ਦੱਸਿਆ ਕਿ ਜਲਦ ਹੀ ਇਸ ਵਿਭਾਗ ਵੱਲੋਂ ਟਿਊਬਵੈੱਲ ਆਪਰੇਟਰ, ਕਲਰਕ , ਸਟੈਨੋ , ਐਕਸੀਅਨ ਪੱਧਰ ਦੀਆ ਅਸਾਮੀਆ ਲਈ ਵੀ ਭਰਤੀ ਕੀਤੀ ਜਾ ਰਹੀ ਹੈ।  ਉਨ੍ਹਾਂ ਕਿਹਾ ਕਿ  ਹੋਰ ਵੀ ਕੁਝ ਅਰਜੀਆਂ ਤਰਸ ਦੇ ਅਧਾਰ ’ਤੇ ਨੌਕਰੀ ਲੈਣ ਪ੍ਰਕਿਰਿਆ ਅਧੀਨ ਹਨ ਜੋ ਕਿ ਵਿਭਾਗ ਵਲੋਂ ਪਹਿਲ ਦੇ ਅਧਾਰ ’ਤੇ ਜਲਦ ਹੀ ਮੁਕੰਮਲ ਕਰ ਲਈਆਂ ਜਾਣਗੀਆਂ।

ਇਸ ਮੌਕੇ ਮਨੈਜਿੰਗ ਡਰਾਇਰੈਕਟ ਅਰਵਿੰਦਰ ਸਿੰਘ ਸੋਹਲ, ਪ੍ਰਈਵੇਟ ਸੈਕਟਰੀ ਅਜ਼ੈ ਯ਼ਰਮਾ, ਅਤੇ ਰਾਜ ਸ਼ਰਮਾਂ ਐਕਸੀਅਨ ਅਤੇ ਵਿਭਾਗ ਦੇ ਕਈ ਹੋਰ ਅਧਿਕਾਰੀਆਂ ਮੌਜੂਦ ਸਨ।

Leave a Reply

Your email address will not be published. Required fields are marked *