ਛੋਟੇਪੁਰ ਵੱਲੋਂ ਵਰਕਰ ਮੀਟਿੰਗ ਭਲਕੇ 

बटाला

ਰਾਵੀ ਨਿਊਜ ਬਟਾਲਾ 

ਵਿਧਾਨ ਸਭਾ ਹਲਕਾ  ਬਟਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਵਜੋਂ ਵਿਧਾਨ ਸਭਾ ਚੋਣ ਲੜ ਚੁੱਕੇ ਸੁੱਚਾ ਸਿੰਘ ਛੋਟੇਪੁਰ ਸ਼੍ਰੋਮਣੀ ਅਕਾਲੀ ਦਲ ਦੇ ਵਾਈਸ ਪ੍ਰੈਜ਼ੀਡੈਂਟ ਤੇ ਸਾਬਕਾ ਮੰਤਰੀ ਪੰਜਾਬ ਐਤਵਾਰ ਨੂੰ ਗੁਰਦੁਆਰਾ ਸਤਿਕਰਤਾਰੀਆ ਵਿਖੇ   ਵਰਕਰ ਮੀਟਿੰਗ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆ ਸੁੱਚਾ ਸਿੰਘ ਛੋਟੇਪੁਰ ਨੇ ਕਿਹਾ ਕਿ ਇਸ ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਵੋਟਰਾਂ ਸਪੋਟਰਾਂ ਸਮਰਥਕਾਂ ਨਾਲ ਵਿਚਾਰ ਵਟਾਂਦਰਾ ਕੀਤਾ ਜਾਵੇਗਾ । ਇਸ ਮੌਕੇ ਤੇ ਛੋਟੇਪੁਰ ਨੇ ਅਕਾਲੀ ਸਮਰਥਕਾਂ ਨੂੰ ਅਪੀਲ ਕੀਤੀ ਕਿ ਇਸ ਮੀਟਿੰਗ ਵਿੱਚ ਵਧ ਚੜ੍ਹ ਕੇ ਸ਼ਮੂਲੀਅਤ ਕੀਤੀ ਜਾਵੇ ਅਤੇ ਆਉਂਦੇ ਸਮੇਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਰੂਪ ਰੇਖਾ ਤਿਆਰ ਕੀਤੀ ਜਾਵੇ ।

Share and Enjoy !

Shares

Leave a Reply

Your email address will not be published.