ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਪੈਦਾ ਹੋਈਆਂ ਗੈਸਾਂ ਮਨੁੱਖੀ ਸਿਹਤ ਲਈ ਬਹੁਤ ਘਾਤਕ – ਐੱਸ.ਡੀ.ਐੱਮ. ਬਟਾਲਾ

बटाला

ਰਾਵੀ ਨਿਊਜ ਬਟਾਲਾ

ਐੱਸ.ਡੀ.ਐੱਮ. ਬਟਾਲਾ ਸ੍ਰੀਮਤੀ ਸ਼ਾਇਰੀ ਭੰਡਾਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਕਟਾਈ ਤੋਂ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਉਣ। ਉਨਾਂ ਕਿਹਾ ਕਿ ਝੋਨੇ ਦੀ ਪਰਾਲੀ ਸਾੜਣ ਨਾਲ ਕਈ ਤਰ੍ਹਾਂ ਦੀਆਂ ਜ਼ਹਿਰੀਲੀਆਂ ਗੈਸਾਂ ਧੂੰਏਂ ਦੇ ਰੂਪ ਵਿੱਚ ਪੈਦਾ ਹੁੰਦੀਆਂ ਹਨ, ਜੋ ਮਨੁੱਖੀ ਸਿਹਤ ਲਈ ਬਹੁਤ ਹਾਨੀਕਾਰਕ ਹਨ। ਉਨਾਂ ਕਿਹਾ ਕਿ ਕੋਵਿਡ-19 ਦੇ ਚੱਲਦਿਆਂ ਇਹ ਹੋਰ ਵੀ ਜ਼ਰੂਰੀ ਹੋ ਗਿਆ ਹੈ ਕਿ ਸਿਹਤਮੰਦ ਸਮਾਜ ਦੀ ਸਿਰਜਨਾ ਲਈ ਵਾਤਾਵਰਣ ਸ਼ੁੱਧ ਹੋਵੇ। ਉਨਾਂ ਕਿਹਾ ਕਿ ਇਹ ਤਾਂ ਹੀ ਹੋ ਸਕਦਾ ਜੇਕਰ ਪਰਾਲੀ ਨੂੰ ਅੱਗ ਲਗਾ ਕੇ ਸਾੜਿਆ ਨਾ ਜਾਵੇ।

ਐੱਸ.ਡੀ.ਐੱਮ. ਬਟਾਲਾ ਨੇ ਅੱਗੇ ਕਿਹਾ ਕਿ ਪਰਾਲੀ ਨੂੰ ਅੱਗ ਲੱਗਣ ਨਾਲ ਪੈਦਾ ਹੋਈਆ ਜ਼ਹਿਰੀਲੀਆ ਗੈਸਾਂ ਨਾਲ ਬੱਚਿਆਂ, ਬਜ਼ੁਰਗਾਂ ਅਤੇ ਗਰਭਵਤੀ ਔਰਤਾਂ ਦੀ ਸਿਹਤ ਤੇ ਸਭ ਤੋਂ ਮਾੜਾ ਪ੍ਰਭਾਵ ਪੈਂਦਾ ਹੈ। ਉਨਾਂ ਕਿਹਾ ਕਿ ਇੱਕ ਅਨੁਮਾਨ ਅਨੁਸਾਰ ਪੰਜਾਬ ਵਿੱਚ ਫਸਲੀ ਰਹਿੰਦ ਖੂੰਹਦ ਨੂੰ ਅੱਗ ਲਗਾ ਕੇ ਸਾੜਣ ਨਾਲ ਨਾਈਟਰੋਜਨ, ਫਾਸਫੋਰਸ, ਪੋਟਾਸ਼ ਅਤੇ ਸਲਫਰ ਆਦਿ ਖੁਰਾਕੀ ਤੱਤਾਂ ਦਾ ਨੁਕਸਾਨ ਹੁੰਦਾ ਹੈ। ਉਨਾਂ ਕਿਹਾ ਕਿ ਜੇਕਰ ਫਸਲੀ ਰਹਿੰਦ-ਖੂੰਹਦ ਨੂੰ ਬਿਨਾਂ ਅੱਗ ਲਗਾਏ ਖੇਤੀ ਕੀਤੀ ਜਾਵੇ ਤਾਂ ਇਸ ਨਾਲ ਫਸਲਾਂ ਦਾ ਝਾੜ ਵੱਧ ਨਿਕਲਦਾ ਹੈ। ਉਨਾਂ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਮਨੁੱਖੀ, ਪਸ਼ੂਆਂ ਦੀ ਸਿਹਤ ਅਤੇ ਚੌਗਿਰਦੇ ’ਤੇ ਬਹੁਤ ਬੁਰਾ ਪ੍ਰਭਾਵ ਪੈਂਦਾ ਹੈ। ਕੋਵਿਡ-19 ਦੇ ਚੱਲਦਿਆਂ ਸਾਨੂੰ ਸਾਰਿਆਂ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਦਿਸ਼ਾਂ ਨਿਰਦੇਸ਼ਾਂ ਦੀ ਪਾਲਣਾ ਕਰਨੀ ਚਾਹੀਦੀ ਹੈ।

ਸ੍ਰੀਮਤੀ ਸ਼ਾਇਰੀ ਭੰਡਾਰੀ ਨੇ ਅੱਗੇ ਦੱਸਿਆ ਕਿ ਖੇਤੀ ਮਾਹਿਰਾਂ ਅਨੁਸਾਰ ਝੋਨੇ ਦੀ ਪਰਾਲੀ ਨੂੰ ਸਾੜੈ ਬਗੈਰ ਕਣਕ ਦੀ ਬਿਜਾਈ, ਖੇਤ ਨੂੰ ਬਗੈਰ ਵਾਹੇ ਹੈਪੀ ਸੀਡਰ, ਸੁਪਰ ਸੀਡਰ ਨਾਲ ਕਰਨ ਨਾਲ ਖੇਤੀ ਲਾਗਤ ਖਰਚੇ ਘੱਟ ਕਰਨ ਵਿੱਚ ਮਦਦ ਮਿਲਦੀ ਹੈ। ਉਨਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਸੰਭਾਲਣ ਲਈ ਸੁਪਰ ਸੀਡਰ ਮਸ਼ੀਨ ਬਿਹਤਰ ਸਾਬਤ ਹੋਵੇਗੀ ਕਿਉਂਕਿ ਇਸ ਮਸ਼ੀਨ ਨਾਲ ਕੰਬਾਈਨ ਨਾਲ ਝੋਨੇ ਦੀ ਕਟਾਈ ਉਪਰੰਤ ਬਚੀ ਰਹਿੰਦ-ਖੂੰਹਦ ਨੂੰ ਸਾੜੇ ਬਗੈਰ ਕਣਕ ਦੀ ਬਿਜਾਈ ਇੱਕੋ ਸਮੇਂ ਤੇ ਕੀਤੀ ਜਾ ਸਕਦੀ ਹੈ ਜਿਸ ਨਾਲ ਸਮੇਂ ਦੇ ਨਾਲ ਨਾਲ ਖੇਤੀ ਲਾਗਤ ਖਰਚੇ ਘੱਟ ਕਰਨ ਵਿੱਚ ਮਦਦ ਵੀ ਮਿਲੇਗੀ। ਉਨਾਂ ਦੱਸਿਆ ਕਿ ਚੌਪਰ ਮਸ਼ੀਨ ਪਰਾਲੀ ਨੂੰ ਛੋਟੇ ਛੋਟੇ ਟੁਕੜਿਆਂ ਵਿੱਚ ਕੁਤਰ ਕੇ ਖੇਤ ਵਿੱਚ ਖਿਲਾਰ ਦਿੰਦੀ ਹੈ ਜਿਸ ਨੂੰ ਤਵੀਆਂ ਜਾਂ ਉਲਟਾਵੀਂ ਹੱਲ ਜਾਂ ਰੋਟਾਵੇਟਰ ਨਾਲ ਖੇਤ ਵਿੱਚ ਮਿਲਾਇਆਂ ਜਾ ਸਕਦਾ ਹੈ।    

Leave a Reply

Your email address will not be published. Required fields are marked *