ਡਿਪਟੀ ਕਮਿਸ਼ਨਰ ਵਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ

बटाला

ਰਾਵੀ ਨਿਊਜ ਬਟਾਲਾ

ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਨੇ ਕਿਸਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਉਣ। ਉਨ੍ਹਾਂ ਕਿਹਾ ਕਿ ਮਾਣਯੋਗ ਨੈਸ਼ਨਲ ਗ੍ਰੀਨ ਟ੍ਰਿਬਿਊਨਲ, ਨਵੀਂ ਦਿੱਲੀ ਵਲੋਂ ਪਾਸ ਕੀਤੇ ਗਏ ਹੁਕਮਾਂ ਤਹਿਤ, ਜ਼ਿਲ੍ਹੇ ਅੰਦਰ ਝੋਨੇ ਦੀ ਪਰਾਲੀ / ਰਹਿੰਦ ਖੂੰਹਦ ਨੂੰ ਅੱਗ ਲਗਾਉਣ ’ਤੇ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਨੈਸ਼ਨਲ ਗਰਨਿ ਟ੍ਰਿਬਿਊਨਲ ਦੇ ਹੁਕਮਾਂ ਤਹਿਤ ਅੱਗ ਲਗਾਉਣ ਦੀ ਘਟਨਾਵਾਂ ਨੂੰ ਰੋਕਣ ਲਈ ਪੂਰੇ ਜ਼ਿਲ੍ਹੇ ਵਿੱਚ ਅਧਿਕਾਰੀਆਂ /ਕਰਮਚਾਰੀਆਂ ਦੀ ਤਾਇਨਾਤੀ ਕੀਤੀ ਗਈ ਹੈ।  

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਪਰੋਕਤ ਦੇ ਸਬੰਧ ਵਿਚ ਅਧਿਕਾਰੀਆਂ/ਕਰਮਚਾਰੀਆਂ ਦੀਆਂ ਬਤੌਰ ਬਲਾਕ ਕੁਆਰਡੀਨੇਟਰ/ਕਲੱਸਟਰ, ਕੁਆਰਡੀਨੇਟਰ/ਨੋਡਲ ਅਫਸਰ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਇਹ ਟੀਮਾਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਦਾਸਪੁਰ ਦੀ ਨਿਗਰਾਨੀ ਹੇਠ ਕੰਮ ਕਰਨਗੀਆਂ। ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਡਾ. ਸੁਰਿੰਦਰ ਸਿੰਘ, ਬਲਾਕ ਧਾਰੀਵਾਲ, ਗੁਰਦਾਸਪੁਰ, ਦੀਨਾਨਗਰ, ਕਲਾਨੋਰ ਅਤੇ ਕਾਹਨੂੰਵਾਨ ਦਾ ਨੋਡਲ ਅਫਸਰ ਤਾਇਨਾਤ ਕੀਤੇ ਗਏ ਹਨ ਅਤੇ ਰਾਜੇਸ਼ ਕੁਮਾਰ, ਐਕਸੀਅਨ (ਪੀ.ਸੀ.ਸੀ.ਬੀ) ਬਟਾਲਾ, ਬਲਾਕ ਬਟਾਲਾ, ਕਾਦੀਆਂ, ਸ੍ਰੀ ਹਰਗੋਬਿੰਦਪੁਰ, ਫਤਿਹਗੜ੍ਹ ਚੂੜੀਆਂ ਤੇ ਡੇਰਾ ਬਾਬਾ ਨਾਨਕ ਦੇ ਨੋਡਲ ਅਫਸਰ ਨਿਯੁਕਤ ਕੀਤੇ ਗਏ ਹਨ।

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮਾਣਯੋਗ ਨੈਸ਼ਨਲ ਗ੍ਰੀਨ ਟ੍ਰਿਬਿਊਨਲ , ਨਵੀਂ ਦਿੱਲੀ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਅਤੇ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਬਿਲਕੁਲ ਨਾ ਲਗਾਉਣ। ਉਨਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਕਈ ਅਗਾਂਹਵਧੂ ਕਿਸਾਨਾਂ ਪਿਛਲੇ ਕਈ ਸਾਲਾਂ ਤੋਂ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਦੀ ਬਜਾਇ, ਉਸਨੂੰ ਪੈਲੀ ਵਿਚ ਵਾਹ ਕੇ ਅਗਲੀ ਫਸਲ ਦੀ ਬਿਜਾਈ ਕਰ ਰਹੇ ਹਨ। ਕਿਸਾਨਾਂ ਦੇ ਕਹਿਣ ਮੁਤਾਬਕ, ਇਸ ਤਰਾਂ ਕਰਨ ਨਾਲ ਫਸਲ ਦਾ ਝਾੜ ਵਧਿਆ ਹੈ, ਜ਼ਮੀਨ ਦੀ ਉਪਜਾਊ ਸ਼ਕਤੀ ਵਧੀ ਹੈ, ਖਰਚਾ ਘਟਿਆ ਹੈ। ਅਜਿਹਾ ਕਰਨ ਨਾਲ ਵਾਤਾਵਰਣ ਉੱਪਰ ਵੀ ਚੰਗਾ ਪ੍ਰਭਾਵ ਪਿਆ ਹੈ। ਉਨ੍ਹਾਂ ਕਿਹਾ ਕਿ ਖੇਤੀ ਦੇ ਨਵੇਂ ਸੰਦ ਹੈਪੀਸੀਡਰ, ਰੋਟਾਵੇਟਰ ਤੇ ਮਲਚਰ ਆਦਿ ਦੀ ਵਰਤੋਂ ਕਰਕੇ, ਫਸਲ ਦੀ ਰਹਿੰਦ-ਖੂੰਹਦ ਨੂੰ ਪੈਲੀ ਵਿਚ ਵਾਹ ਕੇ ਅਗਲੀ ਫਸਲ ਬੀਜੀ ਜਾ ਸਕਦਾ ਹੈ।    

Leave a Reply

Your email address will not be published. Required fields are marked *