ਰੋਸ ਰੈਲੀਆਂ, ਧਰਨੇ ਅਤੇ ਵਿਖਾਵਿਆਂ ਆਦਿ ’ਤੇ ਮੁਕੰਮਲ ਪਾਬੰਦੀ

पंजाब

ਰਾਵੀ ਨਿਊਜ ਅੰਮ੍ਰਿਤਸਰ

ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ: ਗੁਰਪ੍ਰੀਤ ਸਿੰਘ ਖਹਿਰਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਜ਼ਿਲ੍ਹਾ ਪੁਲਿਸ ਮੁੱਖੀ ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ  ਇਲਾਕਿਆਂ ਵਿਚ ਪਿੰਡਾਂ ਕਸਬਿਆਂ ਵਿੱਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣਰੋਸ ਰੈਲੀਆਂਧਰਨਾ ਦੇਣਮੀਟਿੰਗਾਂ ਕਰਨਨਾਹਰੇ ਮਾਰਨ ਅਤੇ ਵਿਖਾਵਾ ਕਰਨ ਤੇ ਮੁਕੰਮਲ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ।ਜਾਰੀ ਹੁਕਮ ਵਿਚ ਕਿਹਾ ਹੈ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਚ ਕੁਝ ਰਾਜਨੀਤਿਕ/ਕਿਸਾਨ ਅਤੇ ਹੋਰ ਜਥੇਬੰਦੀਆਂ ਜ਼ਿਲ੍ਹਾ ਪੱਧਰ ਤੇ ਰੋਸਧਰਨੇ ਰੈਲੀਆਂ ਅਤੇ ਮੁਜ਼ਾਹਰੇ ਕਰਨ ਦੀਆਂ ਯੋਜਨਾਵਾਂ ਬਣਾ ਰਹੀਆਂ ਹਨ ਅਤੇ ਲੋਕਾਂ ਦੀਆਂ ਭਾਵਨਾਵਾਂ ਨੂੰ ਉਤੇਜਿਤ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨਜਿਸ ਨਾਲ ਸਰਕਾਰੀ ਅਤੇ ਗੈਰ-ਸਰਕਾਰੀ ਸੰਪਤੀ/ਜਾਇਦਾਦ ਦਾ ਨੁਕਸਾਨ ਹੋਣ ਅਤੇ ਅਮਨ ਅਤੇ ਕਾਨੂੰਨ ਦੀ ਸਥਿਤੀ ਵਿਗੜਨ ਦਾ ਡਰ ਬਣਿਆ ਰਹਿੰਦਾ ਹੈ। ਇਸ ਲਈ ਅਮਨ ਅਤੇ ਕਾਨੂੰਨ ਦੀ ਸਥਿਤੀ ਠੀਕ ਬਣਾਏ ਰੱਖਣ ਅਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨ ਵਾਸਤੇ ਤੇਜ਼ੀ ਨਾਲ ਉਪਰਾਲੇ ਕਰਨ ਦੀ ਲੋੜ ਹੈ। ਇਹ ਪਾਬੰਦੀ ਦਾ ਹੁਕਮ 13 ਮਈ 2022 ਤੱਕ ਲਾਗੂ ਰਹੇਗਾ।

Share and Enjoy !

Shares

Leave a Reply

Your email address will not be published.