ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੇ ਦੁਬਾਰਾ ਮੰਤਰੀ ਬਣਨ ’ਤੇ ਬਟਾਲਾ ਵਾਸੀਆਂ ਨੇ ਖੁਸ਼ੀ ਦਾ ਇਜ਼ਹਾਰ ਕੀਤਾ

बटाला

ਰਾਵੀ ਨਿਊਜ ਬਟਾਲਾ

ਨਗਰ ਨਿਗਮ ਬਟਾਲਾ ਦੇ ਮੇਅਰ ਸ. ਸੁਖਦੀਪ ਸਿੰਘ ਤੇਜਾ, ਨਗਰ ਸੁਧਾਰ ਟਰੱਸਟ ਬਟਾਲਾ ਦੇ ਚੇਅਰਮੈਨ ਸ੍ਰੀ ਕਸਤੂਰੀ ਲਾਲ ਸੇਠ, ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੇ ਮੈਂਬਰ ਗੌਤਮ ਸੇਠ ਗੁੱਡੂ ਸਮੇਤ ਬਟਾਲਾ ਸ਼ਹਿਰ ਦੇ ਕੌਂਸਲਰਾਂ ਅਤੇ ਬਟਾਲਾ ਵਾਸੀਆਂ ਨੇ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੇ ਦੁਬਾਰਾ ਕੈਬਨਿਟ ਮੰਤਰੀ ਬਣਨ ’ਤੇ ਆਪਣੀ ਖੁਸ਼ੀ ਦਾ ਇਜ਼ਹਾਰ ਕੀਤਾ ਹੈ। ਬਟਾਲਾ ਦੇ ਉਪਰੋਕਤ ਆਗੂਆਂ ਨੇ ਸ. ਬਾਜਵਾ ਨੂੰ ਵਜ਼ਾਰਤ ਵਿੱਚ ਲਏ ਜਾਣ ’ਤੇ ਕਾਂਗਰਸ ਪਾਰਟੀ ਦੀ ਕੌਮੀ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਸਮੁੱਚੀ ਪਾਰਟੀ ਹਾਈਕਮਾਨ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਬੇਹੱਦ ਇਮਾਨਦਾਰ ਅਤੇ ਲੋਕਾਂ ਨਾਲ ਜੁੜੇ ਹੋਏ ਆਗੂ ਹਨ ਅਤੇ ਉਨ੍ਹਾਂ ਨੇ ਪਹਿਲਾਂ ਵੀ ਕੈਬਨਿਟ ਮੰਤਰੀ ਰਹਿੰਦਿਆਂ ਬੜੀ ਇਮਾਨਦਾਰੀ ਨਾਲ ਸੂਬੇ ਦੀ ਸੇਵਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸ. ਬਾਜਵਾ ਇੱਕ ਵਾਰ ਫਿਰ ਵਜ਼ੀਰ ਬਣ ਕੇ ਸੂਬੇ ਦੀ ਸੇਵਾ ਕਰਨਗੇ ਅਤੇ ਪਹਿਲਾਂ ਦੀ ਤਰਾਂ ਹੀ ਬਟਾਲਾ ਵਾਸੀਆਂ ਨੂੰ ਉਨ੍ਹਾਂ ਕੋਲੋਂ ਵੱਡੀਆਂ ਆਸਾਂ ਹਨ।
 
ਚੇਅਰਮੈਨ ਸ੍ਰੀ ਕਸਤੂਰੀ ਲਾਲ ਸੇਠ ਨੇ ਕਿਹਾ ਕਿ ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵਿਕਾਸ ਪੁਰਸ ਹਨ ਅਤੇ ਉਨ੍ਹਾਂ ਵੱਲੋਂ ਬੀਤੇ ਸਮੇਂ ਵਿੱਚ ਜੋ ਵਿਕਾਸ ਕੀਤੇ ਹਨ ਉਹ ਆਪਣੇ ਆਪ ਵਿੱਚ ਮਿਸਾਲ ਹਨ। ਉਨ੍ਹਾਂ ਕਿਹਾ ਕਿ ਸ. ਬਾਜਵਾ ਦੀ ਇਹ ਨਵੀਂ ਪਾਰੀ ਹੋਰ ਵੀ ਬੇਹਤਰ ਹੋਵੇਗੀ ਅਤੇ ਸੂਬਾ ਪੰਜਾਬ ਇੱਕ ਅਗਾਂਹਵਧੂ, ਦੂਰ-ਅੰਦੇਸ਼ੀ ਅਤੇ ਇਮਾਨਦਾਰ ਆਗੂ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਅਗਵਾਈ ਵਿੱਚ ਵਿਕਾਸ ਦੀਆਂ ਨਵੀਆਂ ਪੁਲਾਂਘਾਂ ਪੁੱਟੇਗਾ।  

Leave a Reply

Your email address will not be published. Required fields are marked *