ਦਲਿਤ ਆਗੂ ਪੁਰਖਾਲਵੀ ਵੱਲੋਂ ਕੈਬਨਿਟ ਮੰਤਰੀ ਰਾਜ ਕੁਮਾਰ ਵੇਰਕਾ ਨਾਲ ਮੁਲਾਕਾਤ

एस.ए.एस नगर ताज़ा

ਰਾਵੀ ਨਿਊਜ ਮੋਹਾਲੀ

ਲਿਤ ਚੇਤਨਾ ਮੰਚ ਪੰਜਾਬ ਦੇ ਸੂਬਾਈ ਪ੍ਰਧਾਨ ਸ਼ਮਸ਼ੇਰ ਪੁਰਖਾਲਵੀ ਵੱਲੋਂ ਪੰਜਾਬ ਸਰਕਾਰ ਵਿੱਚ ਨਵੇਂ ਬਣੇ ਕੈਬਨਿਟ ਵਜ਼ੀਰ ਸ਼੍ਰੀ ਰਾਜ ਕੁਮਾਰ ਵੇਰਕਾ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਮਿਹਨਤਕਸ਼ ਕਿਰਤੀਆਂ ਅਤੇ ਔਰਤਾਂ ਨੂੰ ਦਰਪੇਸ਼ ਸਮੱਸਿਆਵਾਂ ਹੱਲ ਕਰਨ ਦੇ ਨਾਲ-ਨਾਲ ਉਨ੍ਹਾਂ ਲਈ ਬੁਨਿਆਦੀ ਜ਼ਰੂਰਤਾਂ ਦੀ ਪੂਰਤੀ ਸਮੇਤ ਕਈ ਹੋਰ ਮੁੱਦਿਆਂ ਦੇ ਹੱਲ ਲਈ ਗੁਹਾਰ ਲਗਾਈ ਗਈ। ਮੁਲਾਕਾਤ ਦੌਰਾਨ ਸ਼੍ਰੀ ਪੁਰਖਾਲਵੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰੀ ਸੰਸਥਾਵਾਂ ਦੇ ਨਾਲ ਨਾਲ ਨਿੱਜੀ ਸੰਸਥਾਵਾਂ ਵਿੱਚ ਪੜ੍ਹਨ ਵਾਲੇ ਨੌਜਵਾਨਾਂ ਲਈ ਰਿਆਇਤੀ ਬੱਸ ਪਾਸ ਦੀ ਸਹੂਲਤ ਤੁਰੰਤ ਸ਼ੁਰੂ ਕੀਤੀ ਜਾਵੇ ਤਾਂ ਜੋ ਵਿਦਿਆਰਥੀ ਆਰਥਿਕ ਮੰਦਹਾਲੀ ਕਾਰਨ ਪੜ੍ਹਾਈ ਤੋਂ ਵਾਂਝੇ ਨਾ ਰਹਿ ਸਕਣ।

ਉੱਘੀ ਸਮਾਜ ਸੇਵੀ ਜਥੇਬੰਦੀ ਦੇ ਸੂਬਾਈ ਪ੍ਰਧਾਨ ਸ਼੍ਰੀ ਪੁਰਖਾਲਵੀ ਨਾਲ ਇਸ ਮੌਕੇ ਹਾਜ਼ਰ ਸ਼੍ਰੀ ਪ੍ਰੇਮ ਕੁਮਾਰ ਅੱਤਰੀ ਗੁਰਦਾਸਪੁਰ, ਸ਼੍ਰੀ ਸਰਬਜੀਤ ਸਿੰਘ ਅੰਮ੍ਰਿਤਸਰ, ਸ਼੍ਰੀ ਸ਼ਸ਼ੀਰਾਜ ਬਟਾਲਾ, ਸ਼੍ਰੀ ਸੰਤੋਖ ਸਿੰਘ ਗੁਰਦਾਸਪੁਰ, ਸ਼੍ਰੀ ਨਰੇਸ਼ ਕੁਮਾਰ ਬਠਿੰਡਾ, ਸ਼੍ਰੀ ਕੁਲਵੰਤ ਸਿੰਘ ਮੋਗਾ, ਸ਼੍ਰੀ ਸਤਨਾਮ ਸਿੰਘ ਮੁਹਾਲੀ ਅਤੇ ਸ਼੍ਰੀ ਰਾਕੇਸ਼ ਕੁਮਾਰ ਮੁਹਾਲੀ ਵੱਲੋਂ ਸਾਂਝੇ ਤੌਰ ਤੇ ਸਮਾਜਿਕ ਨਿਆਂ ਤੇ ਘੱਟ ਗਿਣਤੀਆਂ ਸਸ਼ਕਤੀਕਰਨ ਅਤੇ ਮੈਡੀਕਲ ਸਿੱਖਿਆ ਅਤੇ ਖੋਜ ਬਾਰੇ ਕੈਬਨਿਟ ਮੰਤਰੀ ਸ਼੍ਰੀ ਰਾਜ ਕੁਮਾਰ ਵੇਰਕਾ ਦਾ ਵਿਸ਼ੇਸ ਤੌਰ ਤੇ ਸਨਮਾਨ ਵੀ ਕੀਤਾ ਗਿਆ।

ਇਸ ਮੌਕੇ ਕੈਬਨਿਟ ਮੰਤਰੀ ਸ਼੍ਰੀ ਰਾਜ ਕੁਮਾਰ ਵੇਰਕਾ ਨੇ ਵਫਦ ਨੂੰ ਭਰੋਸਾ ਦਿਵਾਇਆ ਕਿ ਰਾਜ ਦੇ ਮੁੱਖ ਮੰਤਰੀ ਸ਼੍ਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿੱਚ ਸਮੁੱਚੇ ਸਿਸਟਮ ਵੱਲੋਂ ਸਮਾਜ ਦੇ ਕਿਸੇ ਵੀ ਵਰਗ ਦੀ ਅਣਦੇਖੀ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਵੀਂ ਊਰਜਾ ਅਤੇ ਨਵੇਲੇ ਉਤਸ਼ਾਹ ਨਾਲ ਔਰਤਾਂ ਅਤੇ ਨੌਜਵਾਨਾਂ ਸਮੇਤ ਤਮਾਮ ਵਰਗ ਦੀਆਂ ਬੁਨਿਆਦੀ ਜ਼ਰੂਰਤਾਂ ਦੀ ਪੂਰਤੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਇਹ ਵੀ ਕਿਹਾ ਕਿ ਰਾਜ ਵਿੱਚ ਭ੍ਰਿਸ਼ਟਾਚਾਰ ਨੂੰ ਕਦਾਚਿਤ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Leave a Reply

Your email address will not be published. Required fields are marked *