ਦੀਨਾਨਗਰ ਵਿਖੇ ਮਨਾਇਆ ਗਿਆ ਰਾਜ ਪੱਧਰੀ ਮੇਲਾ ‘ਤੀਆਂ ਤੀਜ ਦੀਆਂ’

Breaking News ताज़ा धर्म पंजाब मनोरंजन राष्ट्रीय होम

ਰਜਿੰਦਰ ਸੈਣੀ

ਦੀਨਾਨਗਰ। ਸ੍ਰੀਮਤੀ ਅਰੁਨਾ ਚੌਧਰੀ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਪੰਜਾਬ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਔਰਤਾਂ ਦੇ ਸਸ਼ਕਤੀਕਰਨ ਲਈ ਵਿਸ਼ੇਸ ਉਪਰਾਲੇ ਕੀਤੇ ਗਏ ਹਨ ਅਤੇ ਔਰਤਾਂ ਨੂੰ ਸਮਾਜ ਵਿੱਚ ਅੱਗੇ ਵੱਧਣ ਦੇ ਵਧੇਰੇ ਮੌਕੇ ਮੁਹੱਈਆ ਕਰਵਾਏ ਗਏ ਹਨ। ਸ੍ਰੀਮਤੀ ਚੌਧਰੀ ਅੱਜ ਦੀਨਾਨਗਰ ਵਿਖੇ ਮਨਾਏ ਗਏ ਰਾਜ ਪੱਧਰੀ ਮੇਲਾ ‘ਤੀਆਂ ਤੀਜ ਦੀਆਂ’ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੇ ਸਨ। ਇਸ ਮੌਕੇ ਵਿਪੁਲ ਉੱਜਵਲ ਡਾਇਰੈਕਟਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ, ਸ੍ਰੀ ਅਸ਼ੋਕ ਚੌਧਰੀ ਸੀਨੀਅਰ ਕਾਂਗਰਸੀ ਨੇਤਾ, ਗੁਰਜਿੰਦਰ ਸਿੰਘ ਮੌਡ਼ ਜੁਆਇੰਟ ਡਾਇਰੈਕਟਰ, ਸ੍ਰੀਮਤੀ ਸਰਬਜੀਤ ਕੌਰ ਪਾਹਡ਼ਾ ਧਰਮਪਤਨੀ ਹਲਕਾ ਵਿਧਾਇਕ ਗੁਰਦਾਸਪੁਰ, ਸ੍ਰੀਮਤੀ ਸ਼ਾਹਲਾ ਕਾਦਰੀ ਧਰਮਪਤਨੀ ਡਿਪਟੀ ਕਮਿਸ਼ਨਰ ਗੁਰਦਾਸਪੁਰ, ਸ੍ਰੀਮਤੀ ਡਾ. ਹਰਨੀਤ ਕੌਰ ਭਾਟੀਆ ਧਰਮ ਪਤਨੀ ਐਸ.ਐਸ.ਪੀ ਗੁਰਦਾਸਪੁਰ, ਸ੍ਰੀਮਤੀ ਇਨਾਇਤ ਐਸ.ਡੀ.ਐਮ ਦੀਨਾਨਗਰ, ਅੰਮ੍ਰਿਤਬੀਰ ਕੌਰ ਵਾਲੀਆ ਵਾਈਸ ਚੇਅਰਪਰਸਨ ਮਹਿਲਾ ਕਮਿਸ਼ਨ, ਸ੍ਰੀਮਤੀ ਸਤਿੰਦਰ ਕੌਰ, ਯੂਥ ਆਗੂ ਅਭਿਨਵ ਚੌਧਰੀ, ਅਮਰਜੀਤ ਸਿੰਘ ਭੁੱਲਰ ਜ਼ਿਲਾ ਪ੍ਰੋਗਰਾਮ ਅਫ਼ਸਰ, ਰਾਜਿੰਦਰ ਸਿੰਘ ਜ਼ਿਲਾ ਸਮਾਜਿਕ ਸੁਰੱਖਿਆ ਅਫਸਰ, ਮਨਜਿੰਦਰ ਸਿੰਘ ਜਿਲਾ ਪ੍ਰੋਗਰਾਮ ਅਫਸਰ ਸ੍ਰੀ ਅੰਮ੍ਰਿਤਸਰ, ਹਰਵਿੰਦਰ ਸਿੰਘ ਭੱਟੀ ਚੇਅਰਮੈਨ ਬਲਾਕ ਸੰਮਤੀ ਦੀਨਾਨਗਰ, ਨੀਟੂ ਚੌਹਾਨ ਪ੍ਰਧਾਨ ਨਗਰ ਕੌਂਸਲ, ਬਲਜਿੰਦਰ ਕੌਰ ਸਰਪੰਚ ਧੁੱਪਸਡ਼ੀ ਅਤੇ ਸਮੂਹ ਸੀਡੀਪੀਓਜ਼ ਆਦਿ ਮੌਜੂਦ ਸਨ।

         ਇਸ ਮੌਕੇ ਕੈਬਨਿਟ ਮੰਤਰੀ ਅਰੁਨਾ ਚੌਧਰੀ ਨੇ ਕਿਹਾ ਕਿ ਤੀਆਂ ਦਾ ਤਿਉਹਾਰ ਖੁਸ਼ੀਆਂ ਤੇ ਚਾਵਾਂ ਵਾਲਾ ਤਿਉਹਾਰ ਹੈ ਅਤੇ ਇਹ ਦਿਨ ਔਰਤਾਂ ਦੀ ਜ਼ਿੰਦਗੀ ਵਿੱਚ ਬਹੁਤ ਮਹੱਤਵ ਰੱਖਦਾ ਹੈ। ਉਨਾਂ ਅੱਗੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਸਸ਼ਕਤੀਕਰਨ ਲਈ ਠੋਸ ਉਪਰਾਲੇ ਕੀਤੇ ਗਏ ਹਨ ਅਤੇ ਇਸ ਤੋਂ ਪਹਿਲਾਂ ਧੀਆਂ ਦੀ ਲੋਹਡ਼ੀ ਵੀ ਮਨਾਈ ਗਈ ਸੀ ਤੇ ਮੁੱਖ ਮੰਤਰੀ ਪੰਜਾਬ ਦੇ ਹਸਤਾਖਰਾਂ ਵਾਲੇ ਸਰਟੀਫਿਕੇਟ ਨਵਜੰਮੀਆਂ ਧੀਆਂ ਨੂੰ ਦਿੱਤੇ ਗਏ ਸਨ। ਉਨਾਂ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਰਾਜ ਸਰਕਾਰ ਨੇ ਸਰਕਾਰੀ ਨੌਕਰੀਆਂ ਵਿੱਚ ਔਰਤਾਂ ਲਈ 33 ਫੀਸਦ ਰਾਖਵਾਂਕਰਨ, ਸਥਾਨਕ ਅਤੇ ਪੰਚਾਇਤੀ ਚੋਣਾਂ ਵਿੱਚ 50 ਫੀਸਦ ਰਾਖਵਾਂਕਰਨ, ਔਰਤਾਂ ਲਈ ਮੁਫਤ ਬੱਸ ਸਹੂਲਤ, ਮਾਤਾ ਤ੍ਰਿਪਤਾ ਮਹਿਲਾ ਯੋਜਨਾ ਤਹਿਤ ਔਰਤਾਂ ਨੂੰ ਮੁਫ਼ਤ ਸੈਨੇਟਰੀ ਪੈਡ, ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਗਰਭਵਤੀ ਔਰਤਾਂ ਨੂੰ ਵਿੱਤੀ ਮਦਦ, ਬੁਢਾਪਾ, ਵਿਧਵਾ ਪੈਨਸ਼ਨ ਡਬਲ ਕੀਤੀ ਗਈ ਅਤੇ ਆਸ਼ਰਿਤ ਵਿੱਤੀ ਸਹਾਇਤਾ ਵਿੱਚ ਵਾਧਾ ਕੀਤਾ ਗਿਆ ਹੈ। ਉਨਾਂ ਦੱਸਿਆ ਕਿ 1 ਜੁਲਾਈ ਤੋਂ 750 ਰੁਪਏ ਤੋਂ ਵਧਾ ਕੇ 1500 ਰੁਪਏ ਕੀਤੀ ਗਈ ਸਮਾਜਿਕ ਸੁਰੱਖਿਆ ਪੈਨਸ਼ਨ ਦੀ ਅਦਾਇਗੀ ਅਗਸਤ ਮਹੀਨੇ ਤੋਂ ਕਰਨ ਲਈ ਵੰਡ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੇ ਯੋਗ ਪਾਏ ਗਏ 26 ਲੱਖ 21 ਹਜ਼ਾਰ 201 ਲਾਭਪਾਤਰੀਆਂ ਨੂੰ ਪੈਨਸ਼ਨਾਂ ਦੀ ਵੰਡ ਕਰਨ ਲਈ ਸੂਬਾ ਸਰਕਾਰ ਨੇ ਇਸ ਵਿੱਤੀ ਵਰ੍ਹੇ ਦੌਰਾਨ 4000 ਕਰੋਡ਼ ਰੁਪਏ ਦਾ ਬਜਟ ਰਾਖਵਾਂ ਰੱਖਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਮਾਜਿਕ ਸੁਰੱਖਿਆ ਮਾਸਿਕ ਪੈਨਸਨ ਨੂੰ 750 ਰੁਪਏ ਤੋਂ ਵਧਾ ਕੇ 1500 ਰੁਪਏ ਕਰਨ ਦੀ ਮਨਜੂਰੀ ਪਿੱਛੋਂ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਇਸ ਸਬੰਧੀ ਨੋਟੀਫਿਕੇਸਨ ਜਾਰੀ ਕਰਦਿਆਂ 1 ਜੁਲਾਈ ਤੋਂ ਇਹ ਵਾਧਾ ਲਾਗੂ ਕਰ ਦਿੱਤਾ ਗਿਆ ਸੀ, ਜਿਸ ਦੀ ਅਦਾਇਗੀ ਸਬੰਧੀ ਪ੍ਰਕਿਰਿਆ ਅਗਸਤ ਮਹੀਨੇ ਵਿੱਚ ਸ਼ੁਰੂ ਕਰ ਦਿੱਤੀ ਗਈ ਹੈ।

                ਜ਼ਿਕਰਯੋਗ ਹੈ ਕਿ ਮਾਸਿਕ ਪੈਨਸਨ 750 ਰੁਪਏ ਤੋਂ ਵਧਾ ਕੇ 1500 ਰੁਪਏ (ਦੁੱਗਣੀ) ਕਰਨ ਦੇ ਮੱਦੇਨਜਰ 2021-22 ਦੌਰਾਨ 4000 ਕਰੋਡ਼ ਰੁਪਏ ਦਾ ਬਜਟ ਅਲਾਟ ਕੀਤਾ ਗਿਆ ਹੈ ਜੋ ਸਾਲ 2020-21 ਦੇ 2320 ਕਰੋਡ਼ ਰੁਪਏ ਦੇ ਬਜਟਰੀ ਖਰਚਿਆਂ ਦੇ ਮੁਕਾਬਲੇ 72 ਫੀਸਦੀ ਵਾਧਾ ਦਰਸਾਉਂਦਾ ਹੈ। ਉਨਾਂ ਦੱਸਿਆ ਕਿ ਸੂਬੇ ਦੇ ਸਮੂਹ ਜਿਲ੍ਹਿਆਂ ਦੇ 17,64,909 ਬਜੁਰਗਾਂ, 4,90,539 ਵਿਧਵਾਵਾਂ ਅਤੇ ਬੇਸਹਾਰਾ ਔਰਤਾਂ, 2,09,110 ਦਿਵਿਆਂਗ ਵਿਅਕਤੀਆਂ ਅਤੇ 1,56,643 ਆਸ਼ਰਿਤ ਬੱਚਿਆਂ ਨੂੰ ਦੁੱਗਣੀ ਪੈਨਸ਼ਨ ਦਾ ਲਾਭ ਮਿਲੇਗਾ।

              ਡਾਇਰੈਕਟਰ ਵਿਪੁੱਲ ਉਜਵਲ ਨੇ ਕਿਹਾ ਕਿ ਸ੍ਰੀਮਤੀ ਅਰੁਣਾ ਚੌਧਰੀ ਦੀ ਅਗਵਾਈ ਹੇਠ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵਿੱਚ ਕਈ ਉਪਰਾਲੇ ਕੀਤੇ ਗਏ ਹਨ, ਜਿਸ ਨਾਲ ਔਰਤਾਂ ਦੇ ਮਾਣ-ਸਨਮਾਨ ਵਿੱਚ ਵਾਧਾ ਹੋਇਆ ਹੈ। ਉਨਾਂ ਦੱਸਿਆ ਕਿ ਅੱਜ ਦੀਨਾਨਗਰ ਵਿਖੇ ਕਰਵਾਏ ਗਏ ‘ਰਾਜ ਪੱਧਰੀ ਮੇਲਾ ‘ਤੀਆਂ ਤੀਜ ਦੀਆਂ’ ਤਹਿਤ ਸੂਬਾ ਸਰਕਾਰ ਵੱਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਸਕੀਮਾਂ ਸਬੰਧੀ ਔਰਤਾਂ ਨੂੰ ਜਾਗਰੂਕ ਕਰਨ ਦੇ ਮੰਤਵ ਨਾਲ ਲਡ਼ੀਵਾਰ ਸਮਾਗਮ ਕਰਵਾਏ ਜਾਣਗੇ। ਜਿਸਦੀ ਅੱਜ ਦੀਨਾਨਗਰ ਤੋਂ ਸ਼ੁਰੂਆਤ ਕੀਤੀ ਗਈ ਹੈ।

           ਸ੍ਰੀਮਤੀ ਸ਼ਾਹਲਾ ਕਾਦਰੀ ਅਤੇ ਡਾ. ਹਰਨੀਤ ਕੌਰ ਭਾਟੀਆ ਅਤੇ ਐਸਡੀਐਮ ਦੀਨਾਨਗਰ ਵੱਲੋਂ ਵੀ ਤੀਆਂ ਦੇ ਤਿਉਹਾਰ ਦੀ ਸਾਰਿਆਂ ਨੂੰ ਮੁਬਾਰਕਬਾਦ ਦਿੱਤੀ ਗਈ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਅਰੁਨਾ ਚੌਧਰੀ ਦਾ ਸਮਾਗਮ ਵਿੱਚ ਪਹੁੰਚਣ ਤੇ ਭਰਵਾਂ ਸਵਾਗਤ ਕੀਤਾ ਗਿਆ ਅਤੇ ਉਨਾਂ ਨੇ ਵੱਖ-ਵੱਖ ਸਟਾਲਾਂ ਵਿੱਚ ਜਾ ਕੇ ਘਰੇਲੂ ਖਾਣੇ ਦਾ ਆਨੰਦ ਵੀ ਮਾਣਿਆ। ਸਮਾਗਮ ਦੌਰਾਨ ਮੁੱਖ ਮਹਿਮਾਨ ਸਮੇਤ ਪ੍ਰਮੁੱਖ ਸਖਸ਼ੀਅਤਾਂ ਨੂੰ ਸਨਮਾਨਿਤ ਕੀਤਾ ਗਿਆ ਤੇ ਸਮਾਗਮ ਦੀ ਸਮਾਪਤ ਗਿੱਧੇ ਨਾਲ ਹੋਈ, ਜਿਸ ਵਿੱਚ ਸਾਰਿਆਂ ਨੇ ਹਿੱਸਾ ਲਿਆ ਤੇ ਸਮਾਗਮ ਯਾਦਗਾਰੀ ਹੋ ਨਿਬਡ਼ਿਆ। ਇਸ ਮੌਕੇ ਸੀਰਤ ਚੌਧਰੀ, ਪਿੰ੍ਰਸੀਪਲ ਉਪਮਾ ਮਹਾਜਨ, ਪਿੰ੍ਰਸੀਪਲ ਜੋਤੀ ਠਾਕੁਰ, ਵਾਈਸ ਚੇਅਰਪਰਸਨ ਰਾਜ ਰਾਣੀ, ਸਰਪੰਚ ਗੀਤਾ ਠਾਕਰ, ਸਰਪੰਚ ਵੀਨੂੰ ਅਤੇ ਨਮਿਤਾ ਗੁਪਤਾ ਵੀ ਹਾਜ਼ਰ ਸਨ।

Share and Enjoy !

Shares

Leave a Reply

Your email address will not be published.