ਨੈਸ਼ਨਲ ਅਚੀਵਮੇਟ ਸਰਵੇ ਸੰਬੰਧੀ ਸਕੂਲ ਮੁਖੀਆੰ ਨਾਲ ਹੋਈ ਮੀਟਿੰਗ

शिक्षा

ਰਾਵੀ ਨਿਊਜ ਗੁਰਦਾਸਪੁਰ

ਪੀ.ਜੀ.ਆਈ. ਸਰਵੇ ਵਿੱਚ ਪੰਜਾਬ ਦੇ ਸਿੱਖਿਆ ਵਿਭਾਗ ਜਿੱਥੇ ਪੂਰੇ ਭਾਰਤ ਦੇ ਰਾਜਾਂ ਵਿੱਚ ਅੱਵਲ ਰਿਹਾ ਹੈ , ਉੱਥੇ ਨੈਸ਼ਨਲ ਪ੍ਰਾਪਤੀ ਸਰਵੇਖਣ ਲਈ ਵੀ ਅਧਿਆਪਕਾਂ ਵੱਲੋਂ ਬੱਚਿਆਂ ਤੇ ਫੋਕਸ ਕਰਦੇ ਹੋਏ ਹਰ ਪੱਖੋਂ ਤਿਆਰੀ ਕਰਵਾਈ ਜਾ ਰਹੀ ਹੈ। ਇਸੇ ਸਬੰਧੀ ਸਿੱਖਿਆ ਅਧਿਕਾਰੀਆਂ ਵੱਲੋਂ ਸਕੂਲ ਮੁਖੀਆਂ ਨੂੰ ਪ੍ਰੇਰਿਤ ਕਰਨ ਲਈ ਬਲਾਕ ਪੱਧਰੀ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜ੍ਹੀ ਦੇ ਤਹਿਤ ਅੱਜ ਜਿਲ੍ਹਾ ਸਿੱਖਿਆ ਅਫ਼ਸਰ ਸੈਕੰ: ਹਰਪਾਲ ਸਿੰਘ ਸੰਧਾਵਾਲੀਆ ਵੱਲੋਂ ਅੱਜ ਬਲਾਕ ਕਾਦੀਆਂ 2 ਅਤੇ ਸ੍ਰੀ ਹਰਗੋਬਿੰਦਪੁਰ ਦੇ ਸਮੂਹ ਸਕੂਲ ਮੁਖੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੈਸ਼ਨਲ ਅਚੀਵਮੈਂਟ ਸਰਵੇਖਣ ਸੰਬੰਧੀ ਸਾਰੇ ਸਿੱਖਿਆ ਅਧਿਕਾਰੀਆਂ ਤੇ ਅਧਿਆਪਕਾਂ ਦੀ ਟ੍ਰੇਨਿੰਗ ਲਗਾਈ ਜਾ ਚੁੱਕੀ ਹੈ ਅਤੇ ਸਕੂਲ ਪੱਧਰ ਤੇ ਅਧਿਆਪਕਾਂ ਵੱਲੋਂ ਯੋਜਨਾਬੰਦ ਤਰੀਕੇ ਨਾਲ ਤਿਆਰੀ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨੈਸ਼ਨਲ ਅਚੀਵਮੈਂਟ ਸਰਵੇ ਵਿੱਚ ਅਧਿਆਪਕਾਂ ਵੱਲੋਂ ਜੋ ਤਿਆਰੀ ਕਰਵਾਈ ਜਾ ਰਹੀ ਹੈ ਉਹ ਕਾਬਲੇ ਤਾਰੀਫ਼ ਹੈ। ਇਸ ਨੂੰ ਹੋਰ ਪਰਪੱਕ ਕਰਨ ਲਈ ਇਸ ਤਿਆਰੀ ਦਾ ਸਵੈ ਮੁਲੰਕਣ ਵੀ ਜ਼ਰੂਰੀ ਹੈ। ਇਸ ਲਈ ਹਰ ਸਕੂਲ ਦੇ ਹਰ ਬੱਚੇ ਤੱਕ ਸਾਕਾਰਤਮਕ ਪਹੁੰਚ ਕਰਕੇ ਉਸ ਦੀ ਤਿਆਰੀ ਕਰਵਾਈ ਜਾਵੇ ਤਾਂ ਜੋ ਕੋਈ ਵੀ ਬੱਚਾ ਕਿਸੇ ਗੱਲੋਂ ਪਿੱਛੇ ਨਾ ਰਹੇ।ਇਸ ਦੌਰਾਨ ਬੀ.ਐਨ. ਓ.ਕਾਦੀਆਂ 2 ਮਨਪ੍ਰੀਤ ਸਿੰਘ ਅਤੇ ਬੀ.ਐਨ.ਓ. ਸ੍ਰੀਹਰਗੋਬਿੰਦਪੁਰ ਰਾਮ ਲਾਲ ਵੱਲੋਂ ਬਲਾਕ ਪੱਧਰ ਤੇ ਨੈਸ ਸ਼ੀਟਾਂ ਦਾ ਅੰਕੜਾ ਮੁਲੰਕਣ ਕੀਤਾ। ਇਸ ਮੌਕੇ ਡੀ.ਐਸ.ਐਮ. ਮਨਜੀਤ ਸਿੰਘ ਸੰਧੂ ਵੱਲੋਂ ਹਾਜ਼ਰ ਸਕੂਲ ਮੁਖੀਆਂ ਨਾਲ ਸਮਾਰਟ ਸਕੂਲ ਪੈਰਾਮੀਟਰ ਸਬੰਧੀ ਵਿਸਥਾਰ ਸਾਹਿਤ ਗੱਲਬਾਤ ਕੀਤੀ ਅਤੇ ਸਿੱਖਿਆ ਵਿਭਾਗ ਵੱਲੋਂ ਭੇਜੀਆਂ ਜਾ ਰਹੀਆਂ ਗ੍ਰਾਟਾਂ ਦਾ ਜਾਇਜ਼ਾ ਲਿਆ। ਇਸ ਮੌਕੇ ਸਿੱਖਿਆ ਸੁਧਾਰ ਟੀਮ ਟੀਮ ਇੰਚਾਰਜ ਸੁਰਿੰਦਰ ਕੁਮਾਰ , ਟੀਮ ਮੈਂਬਰ ਕਮਲਜੀਤ ਜਰੇਵਾਲ , ਦਲਜੀਤ ਸਿੰਘ , ਨਵਦੀਪ ਸ਼ਰਮਾ , ਮੀਡੀਆ ਕੋਆਰਡੀਨੇਟਰ ਗੁਰਦਾਸਪੁਰ ਗਗਨਦੀਪ ਸਿੰਘ, ਡੀ.ਐਮ. ਗਣਿਤ ਗੁਰਨਾਮ ਸਿੰਘ, ਡੀ.ਐਮ. ਨਰਿੰਦਰ ਸਿੰਘ , ਪ੍ਰਿੰਸੀਪਲ ਲਖਵਿੰਦਰ ਸਿੰਘ , ਵਰਪਾਲ ਕੌਰ , ਸੁਨੀਤਾ ਸ਼ਰਮਾ , ਬੀ.ਐਮ. ਸੰਸਾਰ ਸਿੰਘ , ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *