ਨੈਸ਼ਨਲ ਅਚੀਵਮੈਂਟ ਸਰਵੇ ਦੀ ਸਫ਼ਲਤਾ ਲਈ ਰਿਟਾਇਰਡ ਅਧਿਕਾਰੀਆਂ ਵੱਲੋਂ ਸੰਭਾਲੀ ਕਮਾਨ

Breaking News गुरदासपुर शिक्षा

ਗੁਰਦਾਸਪੁਰ।

ਨੈਸ਼ਨਲ ਅਚੀਵਮੈਂਟ ਸਰਵੇ ਦੀ ਸਫ਼ਲਤਾ ਲਈ ਜਿੱਥੇ ਅਧਿਆਪਕਾਂ ਵੱਲੋਂ ਬੱਚਿਆਂ ਨੂੰ ਹਰ ਪੱਖੋਂ ਤਿਆਰੀ ਕਰਵਾਈ ਜਾ ਰਹੀ ਹੈ ਉੱਥੇ ਰਿਟਾਇਰਡ ਸਿੱਖਿਆ ਅਧਿਕਾਰੀਆਂ ਵੱਲੋਂ ਵੀ ਅਧਿਆਪਕਾਂ ਤੇ ਬੱਚਿਆਂ ਨਾਲ ਸੰਪਰਕ ਕਰਕੇ ਯੋਜਨਾਬੰਦ ਤਰੀਕੇ ਨਾਲ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਬੀਤੇ ਦਿਨ ਰਿਟਾਇਰਡ ਡੀ.ਈ.ਓ. ਗੁਰਦਾਸਪੁਰ ਵਿਨੋਦ ਕੁਮਾਰ ਮੱਤਰੀ ਵੱਲੋਂ ਡੇਰਾ ਬਾਬਾ ਨਾਨਕ ਵਿਖੇ ਪ੍ਰਾਇਮਰੀ ਅਤੇ ਸੈਕੰਡਰੀ ਸਕੂਲਾਂ ਦੇ ਅਧਿਆਪਕਾਂ ਦੇ ਚੱਲ ਰਹੇ ਨੈਸ ਸੰਬੰਧੀ ਸੈਮੀਨਾਰ ਵਿੱਚ ਪਹੁੰਚ ਕੇ ਅਧਿਆਪਕਾਂ ਦੀ ਹੋਸਲਾ ਅਫ਼ਜਾਈ ਕੀਤੀ। ਉਨ੍ਹਾਂ ਕਿਹਾ ਕਿ ਸਿੱਖਿਆ ਮੰਤਰੀ ਪੰਜਾਬ ਵਿਜੈਇੰਦਰ ਸਿੰਗਲਾ ਅਤੇ  ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਅਗਵਾਈ ਵਿੱਚ ਅਧਿਆਪਕਾਂ ਵੱਲੋਂ ਕਰਵਾਈ ਮਿਹਨਤ ਸਦਕਾ ਪੰਜਾਬ ਪੀ.ਜੀ.ਆਈ. ਵਿੱਚ ਅੱਵਲ ਰਿਹਾ ਹੈ ਅਤੇ ਹੁਣ ਨੈਸ ਵਿੱਚ ਗੁਣਾਤਮਕ ਪੱਖੋਂ ਅੱਵਲ ਰਹਿਣ ਲਈ ਅਧਿਆਪਕਾਂ ਵੱਲੋਂ ਬੱਚਿਆਂ ਨੂੰ ਯੋਜਨਾਬੰਦ ਤਰੀਕੇ ਨਾਲ ਮਿਹਨਤ ਕਰਵਾਈ ਜਾ ਰਹੀ ਹੈ। ਇਸ ਦੌਰਾਨ ਉਨ੍ਹਾਂ ਅਧਿਆਪਕਾਂ ਨੂੰ ਓ.ਐਮ.ਆਰ. ਸ਼ੀਟ ਬਾਰੇ ਵਿਸਥਾਰ ਸਾਹਿਤ ਜਾਣਕਾਰੀ ਦਿੱਤੀ। ਡੀ.ਈ.ਓ. ਸੈਕੰ : ਹਰਪਾਲ ਸਿੰਘ ਵੱਲੋਂ ਰਿਟਾਇਰਡ ਸਿੱਖਿਆ ਅਧਿਕਾਰੀਆਂ ਵੱਲੋਂ ਅਜਿਹੀਆਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਤੇ ਆਸ ਪ੍ਰਗਟਾਈ ਕਿ ਪੰਜਾਬ ਨੈਸ ਵਿੱਚ ਵੀ ਅੱਵਲ ਰਹੇਗਾ। ਉਨ੍ਹਾਂ ਅਧਿਆਪਕਾਂ ਨੂੰ ਨੈਸ ਲਈ ਸ਼ੁਭ ਇੱਛਾਵਾਂ ਦਿੱਤੀਆਂ।

Leave a Reply

Your email address will not be published. Required fields are marked *