ਪਿੰਡ ਲੰਗਾਹ ਤੋਂ ਸਾਬਕਾ ਕਾਂਗਰਸੀ ਸਰਪੰਚ ਸਾਥੀਆਂ ਸਹਿਤ ਅਕਾਲੀ ਦਲ ਵਿੱਚ ਸ਼ਾਮਲ

चुनाव अखाड़ा 2022

ਰਾਵੀ ਨਿਊਜ ਗੁਰਦਾਸਪੁਰ

ਵਿਧਾਨ ਸਭਾ ਹਲਕਾ ਗੁਰਦਾਸਪੁਰ ਤੋਂ ਅਕਾਲੀ ਦਲ-ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਗੁਰਬਚਨ ਸਿੰਘ ਬੱਬੇਹਾਲੀ ਵੱਲੋਂ ਅੱਜ ਆਪਣੀ ਚੋਣ ਮੁਹਿੰਮ ਤਹਿਤ ਪਿੰਡ ਲੰਗਾਹ ਵਿੱਚ ਚੋਣ ਮੀਟਿੰਗ ਕੀਤੀ ਗਈ । ਇਸ ਮੌਕੇ ਪਿੰਡ ਦੇ ਸਾਬਕਾ ਸਰਪੰਚ ਹਰਭਜਨ ਸਿੰਘ ਨੇ ਆਪਣੇ ਸਾਥੀਆਂ ਸਹਿਤ ਕਾਂਗਰਸ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ । ਇਸ ਮੌਕੇ ਹਰਭਜਨ ਸਿੰਘ ਨੇ ਕਿਹਾ ਕਿ ਕਾਂਗਰਸ ਦੀ ਹਾਲਤ ਇਸ ਸਮੇਂ ਡੁੱਬ ਰਹੇ ਜਹਾਜ ਵਰਗੀ ਹੋ ਚੁੱਕੀ ਹੈ । ਯੋਗ ਅਗਵਾਈ ਦੀ ਅਣਹੋਂਦ ਕਰ ਕੇ ਇਹ ਬੁਰੀ ਤਰ੍ਹਾਂ ਖਿੱਲਰ ਚੁੱਕੀ ਹੈ । ਆਮ ਆਦਮੀ ਪਾਰਟੀ ਵੀ ਦਿੱਲੀ ਤੋਂ ਬੈਠ ਕੇ ਸੂਬੇ ਵਿੱਚ ਸਰਕਾਰ ਦੇ ਸੁਪਨੇ ਵੇਖ ਰਹੀ ਹੈ । ਸਿਰਫ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਵਿੱਚ ਸਥਿਰ ਅਤੇ ਸਾਫ ਸੁਥਰੀ ਸਰਕਾਰ ਦੇਣ ਦੇ ਕਾਬਿਲ ਹੈ ਅਤੇ ਅਕਾਲੀ-ਬਸਪਾ ਗੱਠਜੋੜ ਦੀ ਸਰਕਾਰ ਬਣਨੀ ਤੈਅ ਹੈ ।

ਗੁਰਬਚਨ ਸਿੰਘ ਬੱਬੇਹਾਲੀ ਨੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਸਿਰੋਪੇ ਭੇਂਟ ਕਰ ਕੇ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਖੁਸ਼ਹਾਲੀ ਦੇ ਦੌਰ ਦੀ ਸ਼ੁਰੂਆਤ ਹੋਣ ਵਾਲੀ ਹੈ ਅਤੇ ਮਾਰਚ ਵਿੱਚ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਬਣਨ ਵਾਲੀ ਸਰਕਾਰ ਸੂਬੇ ਦੇ ਲੋਕਾਂ ਨੂੰ ਹਨੇਰੇ ਵਿੱਚੋਂ ਕੱਢ ਕੇ ਰੌਸ਼ਨ ਪੰਜਾਬ ਵਿੱਚ ਲੈ ਕੇ ਜਾਏਗੀ । ਇਸ ਮੌਕੇ ਹਰਭਜਨ ਸਿੰਘ ਦੇ ਨਾਲ ਅਕਾਲੀ ਦਲ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਰਜਿੰਦਰ ਸਿੰਘ, ਸਵਰਨ ਸਿੰਘ, ਡੇਵਿਡ ਮਸੀਹ, ਹਾਂਡਾ ਮਸੀਹ, ਦੀਪਾ ਮਸੀਹ, ਲਖਵਿੰਦਰ ਸਿੰਘ, ਹਰਦੇਵ ਸਿੰਘ, ਸਤਨਾਮ ਸਿੰਘ, ਗੁਰਨਾਮ ਸਿੰਘ ਆਦਿ ਸ਼ਾਮਲ ਸਨ । ਇਸ ਮੌਕੇ ਉਕਤ ਤੋਂ ਇਲਾਵਾ ਸਵਰਨ ਸਿੰਘ, ਨਿਰਮਲ ਸਿੰਘ, ਸਤਨਾਮ ਸਿੰਘ, ਦਲਜੀਤ ਸਿੰਘ, ਸਾਹਿਬ ਸਿੰਘ, ਲਖਵਿੰਦਰ ਸਿੰਘ, ਬਲਵਿੰਦਰ ਸਿੰਘ, ਹਰਪਾਲ ਸਿੰਘ, ਚਮਕੌਰ ਸਿੰਘ, ਅਮਰਜੀਤ ਸਿੰਘ ਅਤੇ ਅਮਰੀਕ ਸਿੰਘ ਵੀ ਮੌਜੂਦ ਸਨ ।

Share and Enjoy !

Shares

Leave a Reply

Your email address will not be published.