ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਚੌਥੇ ਐਡੀਸ਼ਨ ਦੀ ਮੇਜ਼ਬਾਨੀ ਕਰੇਗਾ ਮੋਹਾਲੀ

पंजाब बिज़नेस

ਰਾਵੀ ਨਿਊਜ ਐਸਏਐਸ ਨਗਰ

ਗੁਰਵਿੰਦਰ ਸਿੰਘ ਮੋਹਾਲੀ

ਰਾਜ ਵਿੱਚ ਨਿਵੇਸ਼ ਨੂੰ ਆਕਰਸ਼ਤ ਕਰਨ ਅਤੇ ਉਦਯੋਗਿਕ ਵਿਕਾਸ ਨੂੰ ਉਤਸ਼ਾਹਤ ਕਰਨ ਦੀ ਕੋਸ਼ਿਸ਼ ਤਹਿਤ ਮੋਹਾਲੀ 26 ਅਤੇ 27 ਅਕਤੂਬਰ, 2021 ਨੂੰ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਚੌਥੇ ਸੰਸਕਰਣ ਦੀ ਮੇਜ਼ਬਾਨੀ ਕਰੇਗਾ। ਇਹ ਸੰਮੇਲਨ ਬਦਲਦੇ ਕਾਰੋਬਾਰੀ ਮਾਹੌਲ ਦਾ ਲਾਭ ਉਠਾਉਣ, ਰਾਜ ਵਿੱਚ ਨਿਵੇਸ਼ ਨੂੰ ਆਕਰਸ਼ਤ ਕਰਨ, ਨਿਵੇਸ਼ਕਾਂ ਨੂੰ ਆਪਣੇ ਤਜਰਬੇ ਸਾਂਝੇ ਕਰਨ ਅਤੇ ਨਵੀਆਂ ਭਾਈਵਾਲੀਆਂ ਤੇ ਸਹਿਯੋਗ ਲਈ ਮੰਚ ਵੀ ਪ੍ਰਦਾਨ ਕਰੇਗਾ। ਸੰਮੇਲਨ ਵਾਲੀ ਥਾਂ ਸੁਖਾਵਾਂ ਅਤੇ ਸੁਰੱਖਿਅਤ ਮਾਹੌਲ ਬਣਾਉਣ ਲਈ ਅਧਿਕਾਰੀਆਂ ਨੂੰ ਡਿਊਟੀਆਂ ਸੌਂਪਦਿਆਂ, ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕਿਹਾ ਕਿ ਇਹ ਸੰਮੇਲਨ ਨਿਵੇਸ਼ਕਾਂ ਅਤੇ ਉਦਯੋਗ ਦੇ ਦਿੱਗਜ਼ਾਂ ਨੂੰ ਰਾਜ ਦੀ ਇੱਛਾ ਸ਼ਕਤੀ ਨੂੰ ਵੇਖਣ ਅਤੇ ਪੰਜਾਬ ਨੂੰ ਇੱਕ ਆਦਰਸ਼ ਸਥਾਨ ਵਜੋਂ ਪੇਸ਼ ਕਰਨ ਦਾ ਵਧੀਆ ਮੌਕਾ ਪ੍ਰਦਾਨ ਕਰੇਗਾ। ਸੰਮੇਲਨ ਦੌਰਾਨ ਕੋਵਿਡ -19 ਪ੍ਰੋਟੋਕੋਲ ਦੀ ਪਾਲਣਾ ਉਤੇ ਜ਼ੋਰ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਉਦਘਾਟਨ ਅਤੇ ਅੰਤਿਮ ਸੈਸ਼ਨ ਇੰਡੀਅਨ ਸਕੂਲ ਆਫ਼ ਬਿਜ਼ਨਸ (ਆਈਐਸਬੀ) ਵਿਖੇ ਵਿਹਾਰਕ ਤੌਰ ਉਤੇ ਹੋਣਗੇ, ਜਦੋਂ ਕਿ ਬਾਕੀ ਸੈਸ਼ਨ ਵਰਚੁਅਲ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਮੌਕੇ ਕਰਵਾਏ ਜਾਣ ਵਾਲੇ ਸੈਸ਼ਨਾਂ ਵਿੱਚ ਐਗਰੋ ਅਤੇ ਫੂਡ ਪ੍ਰੋਸੈਸਿੰਗ, ਫਾਰਮਾਸਿਊਟੀਕਲ, ਮੈਨੂਫੈਕਚਰਿੰਗ ਅਤੇ ਸਿੱਖਿਆ ਖੇਤਰਾਂ ਬਾਰੇ ਪਲੈਨਰੀ ਸੈਸ਼ਨ ਹੋਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੰਮੇਲਨ ਨੂੰ ਸੁਚਾਰੂ ਤਰੀਕੇ ਨਾਲ ਕਰਵਾਉਣ ਅਤੇ ਪ੍ਰਬੰਧਨ ਲਈ ਸਬੰਧਤ ਵਿਭਾਗਾਂ ਦੀਆਂ 10 ਕਮੇਟੀਆਂ ਕਾਇਮ ਕੀਤੀਆਂ ਹਨ।

Leave a Reply

Your email address will not be published. Required fields are marked *