ਪੰਜਾਬ ‘ਚ 5, 8, 10 ਜਮਾਤ ਦੇ ਵਿਦਿਆਰਥੀਆਂ ਨੂੰ ਬਗੈਰ ਪ੍ਰੀਖਿਆਵਾਂ ਦੇ ਅਗਲੀ ਕਲਾਸਾਂ ‘ਚ ਕੀਤਾ ਗਿਆ ਪ੍ਰਮੋਟ

Breaking News गुरदासपुर ताज़ा पंजाब राष्ट्रीय

ਰਾਵੀ ਨਿਊਜ਼

ਚੰਡੀਗੜ੍ਹ।ਮੁੱਖ ਮੰਤਰੀ ਨੇ ਇਹ ਫ਼ੈਸਲੇ ਉੱਚ ਅਧਿਕਾਰੀਆਂ ਅਤੇ ਡਾਕਟਰੀ ਮਾਹਰਾਂ ਨਾਲ ਵਰਚੁਅਲ ਕੋਵਿਡ ਸਮੀਖਿਆ ਬੈਠਕ ਦੌਰਾਨ ਲਏ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਤੱਕ ਸੂਬੇ ‘ਚ ਕੋਰੋਨਾ ਕਰਕੇ 30 ਅਪ੍ਰੈਲ ਤੱਕ ਸਾਰੇ ਵਿਦਿਅਕ ਅਦਾਰਿਆਂ ਨੂੰ ਬੰਦ ਕਰ ਦਿੱਤਾ ਜਾਵੇ।

ਦੱਸ ਦਈਏ ਕਿ ਪੰਜਾਬ ‘ਚ ਕਲਾਸ 5 ਦੇ ਵਿਦਿਆਰਥੀਆਂ ਦੀਆਂ ਹੁਣ ਤਕ 5 ਚੋਂ 4 ਵਿਸ਼ਿਆਂ ਦੀ ਪ੍ਰੀਖਿਆ ਪਹਿਲਾਂ ਹੀ ਲਈਆਂ ਜਾ ਚੁੱਕੀਆਂ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸਿੱਖਿਆ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਪੰਜਾਬ ਰਾਜ ਸਿੱਖਿਆ ਬੋਰਡ (ਪੀਐਸਈਬੀ) ਵਲੋਂ ਵਿਦਿਆਰਥੀਆਂ ਦੇ 4 ਵਿਸ਼ਿਆਂ ਚੋਂ ਹਾਸਲ ਕੀਤੇ ਅੰਕਾਂ ਦੇ ਅਧਾਰ ‘ਤੇ ਨਤੀਜੇ ਐਲਾਨ ਕੀਤੇ ਜਾ ਸਕਦੇ ਹਨ। ਉਧਰ 8 ਵੀਂ ਅਤੇ 10 ਵੀਂ ਜਮਾਤ ਦੇ ਨਤੀਜੇ ਪ੍ਰੀ-ਬੋਰਡ ਪ੍ਰੀਖਿਆਵਾਂ ਜਾਂ ਸਬੰਧਤ ਸਕੂਲਾਂ ਦੇ ਅੰਦਰੂਨੀ ਮੁਲਾਂਕਣ ਦੇ ਅਧਾਰ ‘ਤੇ ਐਲਾਨੇ ਜਾ ਸਕਦੇ ਹਨ।

Leave a Reply

Your email address will not be published. Required fields are marked *