ਪੰਜਾਬ ਸਰਕਾਰ ਤੋਂ ਖ਼ਫ਼ਾ ਮੁਲਾਜ਼ਮਾਂ ਨੇ ਕਰ ਦਿੱਤਾ ਹੜਤਾਲ ਦਾ ਐਲਾਨ – ਬਡਵਾਲ

पठानकोट बटाला

ਰਾਵੀ ਨਿਊਜ ਗੁਰਦਾਸਪੁਰ

ਪੰਜਾਬ ਸਟੇਟ ਮਨਿਸਟੀਰੀਅਲ ਸਟਾਫ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਜ਼ਿਲਾ ਨਵਾਂਸ਼ਹਿਰ ਵਿਖੇ ਹੋਈ ਜਿਸ ਵਿੱਚ ਵਿੱਚ ਮਿਤੀ 08-10-2021 ਤੋਂ ਪੰਜਾਬ ਦੇ ਸਮੂਹ ਕਲੈਰੀਕਲ ਕਾਮਿਆਂ ਨੇ ਆਪਣੀਆਂ ਮੰਗਾਂ ਦੀ ਪੂਰਤੀ ਨਾ ਹੋਣ ਕਾਰਨ ਹੜਤਾਲ ਤੇ ਜਾਣ ਦਾ ਫੈਸਲਾ ਕਰ ਲਿਆ ਹੈ। ਇਸ ਸਬੰਧ ਵਿੱਚ ਰਘਬੀਰ ਸਿੰਘ ਬਡਵਾਲ, ਸੂਬਾ ਸਰਪਰਸਤ ਅਤੇ ਸਾਵਨ ਸਿੰਘ ਜਿਲ੍ਹਾ ਪ੍ਰਧਾਨ, ਪੀ.ਐਸ.ਐਮ.ਐਸ.ਯ ਨੇ ਸਾਂਝਾ ਬਿਆਨ ਦਿੰਦੇ ਹੋਏ ਦੱਸਿਆ ਕਿ ਸਰਕਾਰ ਮੁਲਾਜਮਾ ਨਾਲ ਬਾਰ ਬਾਰ ਪੇ ਕਮਿਸ਼ਨ ਦੇ ਨਾਮ ਤੇ ਮਜਾਕ ਕਰ ਰਹੀ ਹੈ| ਇਸ ਦੇ ਨਾਲ ਹੀ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਨਵੇਂ ਭਰਤੀ ਮੁਲਾਜਮਾ ਨੂੰ ਪੰਜਾਬ ਦਾ ਹੀ ਪੇ ਕਮਿਸ਼ਨ ਲਾਗੂ ਕਰਨਾ ਦੇ ਨਾਲ ਹੋਰ ਮਨਿਆਂ ਹੋਈਆਂ ਮੰਗਾਂ ਨੂੰ ਲਾਗੂ ਨਾ ਕਰਕੇ ਸਰਕਾਰ ਮੁਲਾਜਮਾ ਨਾਲ ਧੱਕੇਸ਼ਾਹੀ ਕਰ ਰਹੀ ਹੈ| ਇਸ ਦੇ ਨਾਲ ਸੁਖਵਿੰਦਰ ਸਿੰਘ ਸੈਣੀ , ਸੂਬਾ ਪ੍ਰਧਾਨ, ਖ਼ਜ਼ਾਨਾ ਯੂਨੀਅਨ ਪੰਜਾਬ ਨੇ ਵੀ ਸਰਕਾਰ ਦੀ ਨਖੇਦੀ ਕਰਦੇ ਹੋਏ ਦਸਿਆ ਕਿ ਸਰਕਾਰ ਨੇ ਮੁਲਾਜਮਾ ਨਾਲ ਮੀਟਿੰਗਾਂ ਕਰਕੇ ਆਪਣੇ ਕੀਤੇ ਵਾਅਦੇ ਪੂਰੇ ਨਾ ਕਰਕੇ ਆਪਣੀ ਮਾੜੀ ਨੀਤ ਦਾ ਸਬੂਤ ਦਿਤਾ ਹੈ ਤੇ ਮੁਲਾਜਮ ਇਸ ਧੋਖੇ ਦਾ ਜਵਾਬ ਜਰੂਰ ਦੇਣਗੇ| ਮੀਟਿੰਗ ਵਿੱਚ ਫੈਂਸਲਾ ਲੈਂਦੇ ਹੋਏ ਐਲਾਨ ਕਰਦੇ ਹੋਏ ਦਸਿਆ ਕਿ ਪੰਜਾਬ ਦਾ ਮਨਿਸਟੀਰੀਅਲ ਮੁਲਾਜਮ 4 ਅਤੇ 5 ਅਕਤੂਬਰ 2021 ਨੂੰ ਆਪਣੇ ਆਪਣੇ ਦਫਤਰ ਅੱਗੇ ਗੇਟ ਰੈਲੀਆਂ ਕਰਨਗੇ ਮਿਤੀ 6 ਅਕਤੂਬਰ 2021 ਨੂੰ ਜ਼ਿਲ੍ਹਾ ਪੱਧਰ ਦੀਆਂ ਰੈਲੀਆਂ ਡੀ.ਸੀ. ਦਫਤਰਾਂ ਵਿਖੇ ਕਰਕੇ ਡੀ.ਸੀ. ਸਹਿਬਾਨਾਂ ਨੂੰ ਮੰਗ ਪੱਤਰ ਦਿਤੇ ਜਾਣਗੇ| ਇਸ ਤੋਂ ਬਾਅਦ ਜੇਕਰ ਸਰਕਾਰ ਮੁਲਾਜਮਾ ਦੇ ਹੱਕ ਨਹੀਂ ਦਿੰਦੀ ਤਾਂ 8 ਤੋਂ 17 ਅਕਤੂਬਰ 2021 ਤੱਕ ਪੇਨਡਾਊਨ ਹੜਤਾਲ/ਆਨ ਲਾਈਨ ਕੰਮ ਬੰਦ ਅਤੇ ਕੰਪਿਊਟਰ ਬੰਦ ਕਰਨ ਦਾ ਐਲਾਨ ਕੀਤਾ ਅਤੇ ਇਸ ਤੋਂ ਅਗਲਾ ਸੰਘਰਸ਼ 17 ਅਕਤੂਬਰ 2021 ਨੂੰ ਦਸਿਆ ਜਾਵੇਗਾ|

Leave a Reply

Your email address will not be published. Required fields are marked *