ਪੰਜਾਬ ‘ਚ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਢਹਿ-ਢੇਰੀ ਅਤੇ ਪੰਜਾਬ ‘ਚ ਗੈਂਗਸਟਰਾਂ ਤੇ ਡਰੱਗ ਮਾਫੀਆ ਦਾ ਰਾਜ: ਕੇਵਲ ਢਿੱਲੋਂ

Breaking News पंजाब

ਰਾਵੀ ਨਿਊਜ ਚੰਡੀਗੜ੍ਹ

ਸੰਗਰੂਰ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਭਗਵੰਤ ਮਾਨ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਹੈ ਕਿ ਸੂਬੇ ਵਿੱਚ ਮਾਫ਼ੀਆ ਤੇ ਗੈਂਗਸਟਰਾਂ ਦਾ ਰਾਜ ਹੈ ਅਤੇ ਉਹ ਪੰਜਾਬ ਦੀ ਅਮਨ-ਕਾਨੂੰਨ ਦੀ ਠੇਂਗਾ ਵਿਖਾਉਂਦੇ ਹੋਏ ਸੂਬੇ ਵਿੱਚ ਤਬਾਹੀ ਮਚਾ ਰਹੇ ਹਨ। ਇਸ ਦਾ ਮੁੱਖ ਕਾਰਨ ਮੁੱਖ ਮੰਤਰੀ ਭਗਵੰਤ ਮਾਨ ਦੀ ਸੱਤਾ ਸੰਭਾਲਣ ਲਈ ਤਜ਼ਰਬੇ ਦੀ ਘਾਟ ਅਤੇ ਸੂਬੇ ਪ੍ਰਤੀ ਉਨ੍ਹਾਂ ਦਾ ਬੇਰੁੱਖੀ ਰਵੱਈਆ ਹੈ।

                ਢਿੱਲੋਂ ਨੇ ਇੱਕ ਸਿਆਸੀ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੂਬੇ ਵਿੱਚ ਖਾਨਾਜੰਗੀ ਇੱਕ ਨਵਾਂ ਵਰਤਾਰਾ ਹੈ। ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦਾ ਪ੍ਰਬੰਧ ਚਲਾਉਣ ਦੇ ਯੋਗ ਨਹੀਂ ਹਨI ਕਿਉਂਕਿ ਭਗਵੰਤ ਮਾਨ ਦਾ ਕੋਈ ਫੈਸਲਾ ਕੋਈ ਠੋਸ ਅਤੇ ਆਖਿਰੀ ਫੈਸਲਾ ਨਹੀਂ ਹੁੰਦਾ। ਦਿੱਲੀ ਵਿੱਚ ਬੈਠੇ ਅਰਵਿੰਦ ਕੇਜਰੀਵਾਲ ਅਤੇ ਰਾਘਵ ਚੱਢਾ ਦਿੱਲੀ ਤੋਂ ਰਿਮੋਟ ਕੰਟਰੋਲ ਨਾਲ ਪੰਜਾਬ ਵਿੱਚ ਮਾਨ ਸਰਕਾਰ ਨੂੰ ਚਲਾ ਰਹੇ ਹਨ। ਪੰਜਾਬ ਵਿੱਚ ਪਿਛਲੇ ਤਿੰਨ ਮਹੀਨਿਆਂ ਵਿੱਚ ਅਪਰਾਧ ਅਸਮਾਨ ਨੂੰ ਛੂਹ ਗਿਆ ਹੈ ਅਤੇ ਲੋਕਾਂ ਦੇ ਦਿਲਾਂ ਵਿੱਚ ਡਰ ਅਤੇ ਅਰਾਜਕਤਾ ਦਾ ਮਾਹੌਲ ਹੈ। ਸੂਬੇ ਵਿੱਚ ਸਖ਼ਤ ਮਿਹਨਤ ਨਾਲ ਕਾਇਮ ਕੀਤੀ ਸ਼ਾਂਤੀ ਭੰਗ ਹੋ ਗਈ ਹੈ। ਆਮ ਆਦਮੀ ਪਾਰਟੀ ਪੰਜਾਬ ਦੀ ਸੱਤਾ ਸੰਭਾਲਣ ਵਿੱਚ ਪੂਰੀ ਤਰ੍ਹਾਂ ਨਾਕਾਮ ਹੈ ਅਤੇ ਇਹ ਲੋਕਾਂ ਨੂੰ ਇਨਸਾਫ਼ ਨਹੀਂ ਦੇ ਸਕਦੀ ਕਿਉਂਕਿ ਇਸ ਦਾ ਇੱਕੋ ਇੱਕ ਏਜੰਡਾ ਆਪਣੀ ਝੂਠੀ ਸ਼ੋਹਰਤ ਲੁੱਟਣਾ ਅਤੇ ਕੋਝਾ ਪ੍ਰਚਾਰ ਕਰਕੇ ਜਨਤਾ ਨੂੰ ਗੁੰਮਰਾਹ ਕਰਨਾ ਹੈ।

                        ਢਿੱਲੋਂ ਨੇ ਕਿਹਾ ਕਿ ਸੰਗਰੂਰ ਸੰਸਦੀ ਹਲਕੇ ਦੇ ਸੂਝਵਾਨ ਵੋਟਰ ਸਮਝ ਚੁੱਕੇ ਹਨ ਕਿ ਮੁੱਖ ਮੰਤਰੀ ਭਗਵੰਤ ਮਾਨ ਪਾਰਟੀ ਵੱਲੋਂ ਕੀਤੇ ਕਿਸੇ ਇੱਕ ਵੀ ਚੋਣ ਵਾਅਦੇ ਨੂੰ ਪੂਰਾ ਕਰਨ ਵਿੱਚ ਨਾਕਾਮ ਰਹੇ ਹਨ। ਸੂਬੇ ਦੀਆਂ ਔਰਤਾਂ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੀਆਂ ਹਨ ਕਿਉਂਕਿ ਸੂਬੇ ਦੀ ਹਰ ਔਰਤ ਨੂੰ ਇੱਕ-ਇੱਕ ਹਜ਼ਾਰ ਦੇਣ ਦਾ ਵਾਅਦਾ ਅੱਜ ਤੱਕ ਸੁਪਨਾ ਹੀ ਬਣ ਕੇ ਰਹਿ ਗਿਆ ਹੈ।

                        ਕੇਵਲ ਢਿੱਲੋਂ ਨੇ ਲੋਕਾਂ ਨੂੰ ਸਮਝਦਾਰੀ ਨਾਲ ਵੋਟ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਸਾਰੇ ਆਪਣੀ ਅਤੇ ਆਪਣੇ ਸੂਬੇ ਦੀ ਸ਼ਾਂਤੀ ਅਤੇ ਖੁਸ਼ਹਾਲੀ ਨੂੰ ਮੁੱਖ ਰੱਖਦੇ ਹੋਏ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ।

 \

Share and Enjoy !

Shares

Leave a Reply

Your email address will not be published.