ਪੰਜਾਬ ‘ਚ ਪਹਿਲੀ ਅਜਿਹੀ ਸਰਕਾਰ ਬਣੀ ਹੈ, ਜਿਸਦੇ ਸੱਤਾ ਸੰਭਾਲਣ ਤੋਂ ਬਾਅਦ ਦੂਜੇ ਦਿਨ ਵੀ ਉਸ ਖਿਲਾਫ਼ ਧਰਨੇ- ਪ੍ਰਦਰਸ਼ਨ ਹੋਏ ਸ਼ੁਰੂ: ਅਸ਼ਵਨੀ ਸ਼ਰਮਾ

चंडीगढ़ पंजाब राजनीति

ਰਾਵੀ ਨਿਊਜ ਚੰਡੀਗੜ੍ਹ

ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਭਗਵੰਤ ਮਾਨ ਸਰਕਾਰ ਖਿਲਾਫ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਲੋਕਾਂ ਦੀ ਅਵਾਜ਼ ਨੂੰ ਦਬਾਉਣ ਲਈ ‘ਤੇ ਕੀਤੇ ਲਾਠੀਚਾਰਜ ਅਤੇ ਅੱਧੀ ਰਾਤ ਨੂੰ ਉਨ੍ਹਾਂ ਨੂੰ ਜ਼ਬਰਦਸਤੀ ਚੁੱਕਣ ਦੇ ਮਾਮਲੇ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਪਹਿਲੀ ਅਜਿਹੀ ਸਰਕਾਰ ਬਣੀ ਹੈ, ਜਿਸ ਦੇ ਸੱਤਾ ਸੰਭਾਲਦੇ ਹੀ ਦੂਜੈ ਦਿਨ ਉਸਦੇ ਝੂਠੇ ਵਾਅਦਿਆਂ ਦਾ ਪਰਦਾਫਾਸ਼ ਹੋ ਗਿਆ ਅਤੇ ਲੋਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਧਰਨੇ-ਪ੍ਰਦਰਸ਼ਨ ਸ਼ੁਰੂ ਕਰ ਦਿੱਤੇ। ਅੱਜ ਪੰਜਾਬ ਦੇ ਹਾਲਾਤ ਅਜਿਹੇ ਹਨ ਕਿ ਭਗਵੰਤ ਮਾਨ ਸਰਕਾਰ ਦੇ ਰਾਜ ਵਿੱਚ ਹਰ ਮਹਿਕਮੇ ਦੇ ਲੋਕ ਅਤੇ ਹੋਰ ਜਥੇਬੰਦੀਆਂ ਪੰਜਾਬ ਸਰਕਾਰ ਵਿਰੁੱਧ ਧਰਨੇ ‘ਤੇ ਬੈਠੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਦੇ ਜਮਹੂਰੀ ਹੱਕਾਂ ਦਾ ਘਾਣ ਕਰ ਰਹੀ ਹੈ।

                ਅਸ਼ਵਨੀ ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੇਜਰੀਵਾਲ ਨੇ ਸਿਆਸੀ ਬਦਲਾਅ ਦੇ ਨਾਂ ‘ਤੇ ਪੰਜਾਬ ‘ਚ ਸੱਤਾ ‘ਚ ਆਉਣ ਤੋਂ ਬਾਅਦ ਪਿਛਲੀ ਕਾਂਗਰਸ ਸਰਕਾਰ ਵਾਂਗ ਹੀ ਕਾਰਪੋਰੇਟ ਪੱਖੀ ਨੀਤੀਆਂ ਲਾਗੂ ਕੀਤੀਆਂ ਹਨ। 328 ਪਾਵਨ ਸਰੂਪਾਂ ਦੇ ਗਾਇਬ ਹੋਣ ਦੇ ਸਬੰਧ ਵਿੱਚ ਸਦਭਾਵਨਾ ਦਲ ਦੇ ਕਾਰਕੁਨਾਂ ਵੱਲੋਂ ਦਿੱਤੇ ਧਰਨੇ ਦੌਰਾਨ ਕੀਰਤਨ ਕਰ ਰਹੇ ਲੋਕਾਂ ਅਤੇ ਬੇਰੁਜ਼ਗਾਰਾਂ ਨੂੰ ਅੱਧੀ ਰਾਤ ਨੂੰ ਪੁਲੀਸ ਵੱਲੋਂ ਜ਼ਬਰਦਸਤੀ ਚੁੱਕ ਕੇ ਉਨ੍ਹਾਂ ਦੇ ਤੰਬੂ ਉਖਾੜ ਦਿੱਤੇ ਗਏ। ਸੰਗਰੂਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਸ਼ਾਂਤਮਈ ਢੰਗ ਨਾਲ ਧਰਨਾ ਦੇ ਰਹੇ ਇਨ੍ਹਾਂ ਲੋਕਾਂ ਨੂੰ ਪੁਲੀਸ ਨੇ ਅੱਧੀ ਰਾਤ ਨੂੰ ਮੁੱਖ ਮੰਤਰੀ ਦੇ ਇਸ਼ਾਰੇ ’ਤੇ ਜ਼ਬਰਦਸਤੀ ਚੁੱਕ ਕੇ 15 ਕਿਲੋਮੀਟਰ ਤੋਂ ਵੱਧ ਦੂਰ ਛੱਡ ਦਿੱਤਾ। ਇਹਨਾਂ ਵਿੱਚ ਔਰਤਾਂ ਅਤੇ ਨੌਜਵਾਨ ਲੜਕੀਆਂ ਵੀ ਸ਼ਾਮਿਲ ਸਨI ਅਜੇ ਦੋ ਦਿਨ ਪਹਿਲਾਂ ਹੀ ਪਟਿਆਲਾ ‘ਚ ਧਰਨੇ ‘ਤੇ ਬੈਠੇ ਬਿਜਲੀ ਵਿਭਾਗ ਦੇ ਲਾਈਨਮੈਨਾਂ ‘ਤੇ ਭਗਵੰਤ ਮਾਨ ਸਰਕਾਰ ਨੇ ਲਾਠੀਚਾਰਜ ਕਰਵਾ ਕੇ ਉਨ੍ਹਾਂ ਨੂੰ ਉਥੋਂ ਖਦੇੜ ਦਿੱਤਾ ਸੀ।

                ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਇੱਕ ਪਾਸੇ ਪੰਜਾਬ ਵਿੱਚ ਦਿੱਲੀ ਵਾਲਾ ਸਿੱਖਿਆ ਦਾ ਮਾਡਲ ਲਾਗੂ ਕਰਨ ਦੀਆਂ ਗੱਲਾਂ ਕਰਦੀ ਨਹੀਂ ਥੱਕਦੀ। ਦੂਜੇ ਪਾਸੇ ਬੇਰੁਜ਼ਗਾਰ ਅਧਿਆਪਕਾਂ ’ਤੇ ਨਵਾਂ ਬੋਝ ਪਾ ਕੇ ਭਾਰਤੀ ਪ੍ਰੀਖਿਆ ਦੇ ਉੱਤਰਾਂ ’ਤੇ ਇਤਰਾਜ਼ ਕਰਨ ’ਤੇ ਫੀਸ ਭਰਨ ਦੀ ਸ਼ਰਤ ਲਗਾਈ ਹੈ। ਇਸ ਨਾਲ ਬੇਰੁਜ਼ਗਾਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ‘ਤੇ ਨਵਾਂ ਵਿੱਤੀ ਬੋਝ ਪੈ ਗਿਆ ਹੈ। ਭਗਵੰਤ ਮਾਨ ਸਰਕਾਰ ਕਿਸੇ ਨਾ ਕਿਸੇ ਬਹਾਨੇ ਪੰਜਾਬ ਦੇ ਬੇਰੁਜ਼ਗਾਰਾਂ ਨੂੰ ਲੁੱਟ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਝੂਠ ਜਨਤਾ ਅਤੇ ਵਿਭਾਗਾਂ ਦੇ ਮੁਲਾਜ਼ਮਾਂ ਦੇ ਸਾਹਮਣੇ ਨੰਗਾ ਹੋ ਚੁੱਕਾ ਹੈ। ਲੋਕ ਹੁਣ ਉਨ੍ਹਾਂ ਦੇ ਝੂਠੇ ਵਾਅਦਿਆਂ ‘ਤੇ ਭਰੋਸਾ ਨਹੀਂ ਕਰਦੇ ਅਤੇ ਪੰਜਾਬ ਦੇ ਅਗਲੇ ਬਦਲ ਵਜੋਂ ਭਾਜਪਾ ਨੂੰ ਚੁਣ ਚੁੱਕੇ ਹਨ।

Share and Enjoy !

Shares

Leave a Reply

Your email address will not be published.