ਬਟਾਲਾ ਵਸਨੀਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਜਲਦੀ ਹੀ ਐਪ ਹੋਵੇਗਾ ਜਾਰੀ – ਵਿਧਾਇਕ ਸ਼ੈਰੀ ਕਲਸੀ

ताज़ा बटाला

ਰਾਵੀ ਨਿਊਜ ਬਟਾਲਾ

ਵਿਧਾਇਕ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਨੇ ਬੁੱਧੀਜੀਵੀ ਵਰਗ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਬਟਾਲਾ ਸ਼ਹਿਰ ਦੇ ਸਰਬਪੱਖੀ ਵਿਕਾਸ ਅਤੇ ਇਸਨੂੰ ਖੂਬਸੂਰਤ ਬਣਾਉਣ ਦੇ ਕਾਰਜ ਵਿੱਚ ਉਨ੍ਹਾਂ ਦਾ ਸਾਥ ਦੇਣ। ਉਨ੍ਹਾਂ ਕਿਹਾ ਕਿ ਬਟਾਲਾ ਸ਼ਹਿਰ ਸੂਬੇ ਦੇ ਸਭ ਤੋਂ ਪੁਰਾਣੇ ਅਤੇ ਇਤਿਹਾਸਕ ਸ਼ਹਿਰਾਂ ਵਿਚੋਂ ਇੱਕ ਹੈ ਅਤੇ ਰਾਜ ਸਰਕਾਰ ਵੱਲੋਂ ਇਸ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਵਿਧਾਇਕ ਸ਼ੈਰੀ ਕਲਸੀ ਸਥਾਨਕ ਰੋਟਰੀ ਭਵਨ ਵਿਖੇ ਰੋਟਰੀ ਕਲੱਬ ਦੇ ਅਹੁਦੇਦਾਰਾਂ ਨਾਲ ਮੀਟਿੰਗ ਕਰ ਰਹੇ ਸਨ ਜਿਸ ਵਿਚ ਸ਼ਹਿਰ ਦੇ ਵਿਕਾਸ ਸਬੰਧੀ ਵਿਚਾਰਾਂ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਜਲਦੀ ਹੀ ਬਟਾਲਾ ਸ਼ਹਿਰ ਦੇ ਵਸਨੀਕਾਂ ਲਈ ਇੱਕ ਐਪ ਜਾਰੀ ਕੀਤੀ ਜਾਵੇਗੀ ਜਿਸ ਰਾਹੀਂ ਸ਼ਹਿਰ ਵਾਸੀ ਆਪਣੀਆਂ ਮੁਸ਼ਕਲਾਂ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆ ਸਕਣਗੇ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਵੱਲੋਂ ਐਪ ਰਾਹੀਂ ਦਰਜ਼ ਕੀਤੀਆਂ ਮੁਸ਼ਕਲਾਂ ਦੇ ਤੁਰੰਤ ਹੱਲ ਲਈ ਸਰਕਾਰੀ ਅਧਿਕਾਰੀਆਂ ਨੂੰ ਪਾਬੰਦ ਕੀਤਾ ਜਾਵੇਗਾ ਅਤੇ ਉਹ ਖੁਦ ਵੀ ਇਸ ਐਪ ਦੀ ਨਿਗਰਾਨੀ ਕਰਨਗੇ। ਉਨ੍ਹਾਂ ਕਿਹਾ ਕਿ ਇਸ ਐਪ ਰਾਹੀਂ ਜਿਥੇ ਲੋਕ ਆਪਣੀਆਂ ਮੁਸ਼ਕਲਾਂ ਬਾਰੇ ਜਾਣੂ ਕਰਵਾਉਣਗੇ ਓਥੇ ਸ਼ਹਿਰ ਦੇ ਵਿਕਾਸ ਬਾਰੇ ਆਪਣੇ ਕੀਮਤੀ ਸੁਝਾਅ ਵੀ ਦਿੱਤੇ ਜਾ ਸਕਣਗੇ।
ਇਸ ਤੋਂ ਪਹਿਲਾਂ ਰੋਟਰੀ ਕਲੱਬ ਦੇ ਪ੍ਰਧਾਨ ਪਰਮਿੰਦਰ ਸਿੰਘ ਨੇ ਵਿਧਾਇਕ ਸ਼ੈਰੀ ਕਲਸੀ ਨੂੰ ਵਿਧਾਇਕ ਬਣਨ ’ਤੇ ਵਧਾਈ ਦਿੱਤੀ ਅਤੇ ਨਾਲ ਹੀ ਭਰੋਸਾ ਦਿੱਤਾ ਕਿ ਰੋਟਰੀ ਕਲੱਬ ਵੱਲੋਂ ਸ਼ਹਿਰ ਦੇ ਵਿਕਾਸ ਵਿੱਚ ਉਨ੍ਹਾਂ ਨੂੰ ਹਰ ਤਰਾਂ ਦਾ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਰੋਟਰੀ ਕਲੱਬ ਦੇ ਮੈਂਬਰਾਂ ਨੇ ਸ਼ਹਿਰ ਵਿੱਚ ਸਫ਼ਾਈ, ਪਲਾਟਿਕ ਲਿਫਾਫਿਆਂ ਦੀ ਸਮੱਸਿਆ, ਟਰੈਫਿਕ ਵਿਵਸਥਾ ਅਤੇ ਪਾਰਕਿੰਗ ਦੇ ਮਸਲਿਆਂ ਬਾਰੇ ਵੀ ਖੁੱਲ ਕੇ ਵਿਚਾਰਾਂ ਕੀਤੀਆਂ।
ਇਸ ਮੌਕੇ ਪ੍ਰਧਾਨ ਪਰਮਿੰਦਰ ਸਿੰਘ, ਨਿਪੁਨ ਅਗਰਵਾਰ ਸਕੱਤਰ, ਗਿਆਨੀ ਭੁਪਿੰਦਰ ਸਿੰਘ, ਐੱਚ.ਐੱਸ. ਬਾਜਵਾ, ਸਿਮਰਤਪਾਲ ਸਿੰਘ ਵਾਲੀਆ, ਵਰੁਣ ਅਗਰਵਾਲ, ਡਾ. ਜੀ.ਐੱਸ. ਵਾਲੀਆ, ਬਲਦੇਵ ਪਰਾਸ਼ਰ, ਸਨਮੀਤ ਸਿੰਘ, ਮਨਮਿੰਦਰ ਸਿੰਘ, ਜਗਪ੍ਰੀਤ ਸਿੰਘ, ਵੈਭਵ ਸ਼ੁਕਲਾ, ਵਨੀਤ ਕੱਦ, ਵਿਨੋਦ ਸਚਦੇਵਾ ਆਦਿ ਹਾਜ਼ਰ ਸਨ।

Share and Enjoy !

Shares

Leave a Reply

Your email address will not be published.