ਬਾਰ ਐਸੋਸੀਏਸ਼ਨ ਅਤੇ ਵਪਾਰ ਮੰਡਲ ਨੇ ਹਲ ਕੇ ਕੀਤਾ ਸ਼ਹਿਰ ਚ ਰੋਸ਼ ਪ੍ਰਦਰਸ਼ਨ

Breaking News गुरदासपुर ताज़ा पंजाब

ਰਾਵੀ ਨਿਊਜ ਗੁਰਦਾਸਪੁਰ

ਬਟਾਲਾ ਸ਼ਹਿਰ ਨੂੰ ਨਵਾਂ ਜ਼ਿਲ੍ਹਾ ਬਣਾਉਣ ਦੇ ਰੋਸ ਵਜੋਂ ਅੱਜ ਗੁਰਦਾਸਪੁਰ ਵਿੱਚ ਬਾਰ ਐਸੋਸੀਏਸ਼ਨ ਅਤੇ ਵਪਾਰ ਮੰਡਲ ਦੇ ਅਹੁਦੇਦਾਰਾਂ ਨੇ ਸ਼ਹਿਰ ਵਿਚ ਰੋਸ ਮਾਰਚ ਕਰਕੇ ਪੰਜਾਬ ਸਰਕਾਰ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਇਸ ਮੌਕੇ ਤੇ ਨਗਰ ਕੌਂਸਲ ਦੇ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਹਾੜਾ ਵੀ ਇਸ ਰੋਸ ਮਾਰਚ ਵਿਚ ਸ਼ਾਮਿਲ ਹੋਏ ਅਤੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਆਪਣੇ ਇਸ ਫੈਸਲੇ ਨੂੰ ਨਾ ਬਦਲਿਆ ਤਾਂ ਆਉਣ ਵਾਲੇ ਸਮੇਂ ਵਿੱਚ ਉਹ ਵੱਡਾ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬਾਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਅਤੇ ਨਗਰ ਕੌਂਸਲ ਦੇ ਪ੍ਰਧਾਨ ਬਲਜੀਤ ਸਿੰਘ ਪਾਹਡ਼ਾ ਨੇ ਕਿਹਾ ਕਿ ਗੁਰਦਾਸਪੁਰ ਜ਼ਿਲ੍ਹਾ ਇੱਕ ਇਤਿਹਾਸਕ ਜ਼ਿਲ੍ਹਾ ਹੈ ਅਤੇ ਹੁਣ ਸਾਜ਼ਿਸ਼ਾਂ ਤਹਿਤ ਇਸ ਜ਼ਿਲ੍ਹੇ ਦੇ ਦੋ ਹਿੱਸੇ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਉਨ੍ਹਾਂ ਕਿਹਾ ਕਿ ਜੇਕਰ ਬਟਾਲਾ ਸ਼ਹਿਰ ਨੂੰ ਜ਼ਿਲ੍ਹਾ ਬਣਾਇਆ ਜਾਂਦਾ ਹੈ ਤਾਂ ਵੱਡੇ ਪੱਧਰ ਤੇ ਗੁਰਦਾਸਪੁਰ ਸ਼ਹਿਰ ਦਾ ਵਿਕਾਸ ਪੱਖੀ ਨੁਕਸਾਨ ਹੋਵੇਗਾ ਅਤੇ ਇਹ ਇਤਿਹਾਸਕ ਜ਼ਿਲ੍ਹਾ ਅਣਗੋਲਿਆਂ ਜਾਵੇਗਾ ਇਸ ਲਈ ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਆਪਣੇ ਇਸ ਫ਼ੈਸਲੇ ਨੂੰ ਬਦਲਿਆ ਜਾਵੇ ਨਾਲ ਹੀ ਉਨ੍ਹਾਂ ਨੇ ਆਰੋਪ ਲਗਾਏ ਹਨ ਕਿ ਸਿਆਸੀ ਸ਼ਹਿ ਦੇ ਉੱਪਰ ਗੁਰਦਾਸਪੁਰ ਜ਼ਿਲ੍ਹੇ ਨੂੰ ਤੋਡ਼ ਕੇ ਦੋ ਹਿੱਸਿਆਂ ਵਿੱਚ ਵੰਡਿਆ ਜਾ ਰਿਹਾ ਹੈ ਇਸ ਲਈ ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਪੰਜਾਬ ਸਰਕਾਰ ਨੇ ਆਪਣਾ ਫ਼ੈਸਲਾ ਵਾਪਸ ਨਾ ਲਿਆ ਤਾਂ ਆਉਣ ਵਾਲੇ ਸਮੇਂ ਵਿੱਚ ਉਹ ਵੱਡਾ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ।

ਵੀਡਿਓ ਵੀ ਦੇਖੋ

Leave a Reply

Your email address will not be published. Required fields are marked *