ਰਾਵੀ ਨਿਊਜ ਚੰਡੀਗੜ੍ਹ
ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਵੱਲੋਂ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਕੇਵਲ ਢਿੱਲੋਂ ਨੂੰ ਉਮੀਦਵਾਰ ਐਲਾਨ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਜਪਾ ਦੇ ਸੂਬਾ ਜਨਰਲ ਸਕੱਤਰ ਰਾਜੇਸ਼ ਬਾਗਾ ਨੇ ਦੱਸਿਆ ਕਿ ਕੇਵਲ ਢਿੱਲੋਂ ਬਰਨਾਲਾ ਵਿਧਾਨ ਸਭਾ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਹਨ। ਕੌਮੀ ਲੀਡਰਸ਼ਿਪ ਨੇ ਕੇਵਲ ਢਿੱਲੋਂ ਨੂੰ ਉਮੀਦਵਾਰ ਬਣਾ ਕੇ ਲੋਕ ਸਭਾ ਚੋਣਾਂ ਵਿੱਚ ਮੈਦਾਨ ਵਿੱਚ ਉਤਾਰਿਆ ਹੈ।