ਯੂਟੀ ਮੁਲਾਜਮਾਂ ਅਤੇ ਪੈਂਸ਼ਨਰਾਂ ਨੇ ਪੁਰਾਣੀ ਪੈਂਸ਼ਨ ਬਹਾਲੀ ਦੀ ਮੰਗ ਨੂੰ ਲੈਕੇ ਕੀਤਾ ਰੋਸ਼ ਜਾਹਰ

गुरदासपुर आसपास

ਰਾਵੀ ਨਿਊਜ ਦੀਨਾਨਗਰ (ਰਜਿੰਦਰ ਸੈਣੀ)

ਅੱਜ  ਪੰਜਾਬ ਯੂ,ਟੀ ਮੁਲਾਜ਼ਮ, ਪੈਨਸ਼ਨਰਾਂ ਦੇ ਸਾਂਝੇ ਫਰੰਟ ਦੇ ਸੱਦੇ ਤੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਬਲਾਕ ਦੀਨਾਨਗਰ ਦੇ ਪ੍ਰਧਾਨ ਸ਼੍ਰੀ ਬਲਜੀਤ ਸਿੰਘ ਜੀ ਅਤੇ ਮੀਤ ਪ੍ਰਧਾਨ ਰਾਜੇਸ਼ ਮਹਾਜਨ ਦੀ ਅਗਵਾਈ ਹੇਠ ਮੋਜੂਦਾ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਦਿੱਤੇ ਜਾ ਰਹੇ ਪੇਂਡੂ ਭੱਤੇ ਅਤੇ ਹੋਰ ਭੱਤਿਆਂ ਉਤੇ ਰੋਕ ਲਗਾਉਣ ਦੇ ਪੱਤਰਾਂ ਦੀਆਂ ਕਾਪੀਆਂ ਸਾੜੀਆਂ ਗਈਆਂ।

ਇਸ ਮੌਕੇ ਤੇ ਵੱਖ ਵੱਖ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਪਿਛਲੀਆਂ ਚੋਣਾਂ ਵਿੱਚ ਮੁਲਾਜ਼ਮਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੀ ਵਜਾਏ ਪਹਿਲਾਂ ਤੋਂ ਹੀ ਮੁਲਾਜਮਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਨੂੰ ਵੀ ਖੋਹਣ ਦੇ ਰਸਤੇ ਤੇ ਚੱਲ ਰਹੀ ਹੈ। ਪੇਡੂ ਭੱਤਾ ਬਾਰਡਰ ਏਰੀਆ ਅਤੇ ਹੋਰ ਭੱਤੇ ਮੁਲਾਜਮਾਂ ਦਾ ਹੱਕ ਹੈ ਕੋਈ ਖੈਰਾਤ ਨਹੀਂ। ਇਹਨਾਂ ਨੂੰ ਰੋਕ ਕੇ ਸਰਕਾਰ ਨੇ ਮੁਲਾਜਮਾਂ ਦੇ ਹੱਕਾਂ ਤੇ ਡਾਕਾ ਮਾਰਿਆ ਹੈ।   ਉਨ੍ਹਾਂ ਕਿਹਾ ਕਿ ਵਾਰ ਵਾਰ ਮੀਟਿੰਗਾਂ ਤੋਂ ਬਾਅਦ ਵੀ ਅਜੇ ਤੱਕ ਸਰਕਾਰ ਨੇ ਨਾ ਤਾਂ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਹੈ ਅਤੇ ਨਾ ਹੀ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਹੈ। ਅਤੇ ਨਾ ਹੀ ਅਧਿਆਪਕਾਂ ਦੀਆਂ ਵਿਭਾਗੀ ਤਰੱਕੀਆਂ ਮੁਕੰਮਲ ਕੀਤੀਆਂ ਹਨ। ਉਲਟਾ ਪ੍ਰੋਬੇਸ਼ਨ ਪੀਰੀਅਡ ਵਾਲੇ ਮੁਲਾਜ਼ਮਾਂ ਨੂੰ ਏ. ਸੀ. ਪੀ. ਦੇ ਲਾਭ ਉੱਪਰ ਵੀ ਰੋਕ ਲਗਾ ਦਿੱਤੀ ਹੈ। ਇਸ ਲਈ ਸਮੁੱਚੇ ਮੁਲਾਜ਼ਮ ਵਰਗ ਵਿੱਚ ਪੰਜਾਬ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਯੂ ਟੀ ਮੁਲਾਜ਼ਮ, ਪੈਨਸ਼ਨਰਾਂ ਦੇ ਸਾਂਝੇ ਫਰੰਟ ਦੀ 19 ਦਸੰਬਰ ਨੂੰ ਖਰੜ ਵਿਖੇ ਹੋਣ ਜਾ ਰਹੀ ਸੂਬਾ ਪੱਧਰੀ ਰੈਲੀ ਵਿੱਚ ਮੁਲਾਜ਼ਮ ਵਰਗ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਵੇਗਾ। ਇਸ ਮੌਕੇ ਤੇ ਰਵਿੰਦਰ ਪਾਲ, ਮਹਿੰਦਰ ਸਿੰਘ, ਵਿਕਾਸ ਸ਼ਰਮਾ, ਰਾਜਿੰਦਰ ਕੁਮਾਰ, ਕੁਲਦੀਪ ਸਿੰਘ, ਵਿਨੇ ਕੁਮਾਰ, ਸੰਜੀਵ ਸ਼ਰਮਾ, ਮਨਜੀਤ ਸਿੰਘ, ਵਿਜੇ ਕੁਮਾਰ, ਰਾਜ ਕੁਮਾਰ ਆਦਿ ਹਾਜ਼ਰ ਸਨ।

Share and Enjoy !

Shares

Leave a Reply

Your email address will not be published.