ਰੋਜ਼ਗਾਰ ਦੇ ਮੌਕੇ ਪੈਦਾ ਕਰਨ ਪੱਖੋਂ ਐਸ.ਏ.ਐਸ. ਨਗਰ ਜ਼ਿਲ੍ਹਾ ਪੂਰੇ ਰਾਜ ਵਿੱਚੋਂ ਦੂਜੇ ਸਥਾਨ ਉਤੇ

एस.ए.एस नगर ताज़ा

ਰਾਵੀ ਨਿਊਜ ਐਸ ਏ ਐਸ ਨਗਰ

ਗੁਰਵਿੰਦਰ ਸਿੰਘ ਮੋਹਾਲੀ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀਰਵਾਰ ਨੂੰ ਸੱਤਵੇਂ ਮੈਗਾ ਨੌਕਰੀ ਮੇਲੇ ਦੌਰਾਨ ਨੌਜਵਾਨਾਂ ਲਈ ਸਭ ਤੋਂ ਵੱਧ ਰੋਜ਼ਗਾਰ ਪੈਦਾ ਕਰਨ ਅਤੇ ਰਾਜ ਭਰ ਵਿੱਚੋਂ ਦੂਜਾ ਦਰਜਾ ਪ੍ਰਾਪਤ ਕਰਨ ਉਤੇ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਪ੍ਰਸ਼ਾਸਨ ਨੂੰ ਸਨਮਾਨਿਤ ਕੀਤਾ।

ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਦੀ ਤਰਫੋਂ, ਵਧੀਕ ਡਿਪਟੀ ਕਮਿਸ਼ਨਰ (ਡੀ)-ਕਮ-ਡੀ.ਬੀ.ਈ.ਈ. ਦੇ ਸੀ.ਈ.ਓ. ਡਾ. ਹਿਮਾਂਸ਼ੂ ਅਗਰਵਾਲ ਅਤੇ ਡਿਪਟੀ ਸੀ.ਈ.ਓ. ਡੀਬੀਈਈ ਮਨਜੇਸ਼ ਸ਼ਰਮਾ ਨੇ ਪੀਟੀਯੂ, ਕਪੂਰਥਲਾ ਵਿੱਚ ਹੋਏ ਰਾਜ ਪੱਧਰੀ ਸਮਾਰੋਹ ਵਿੱਚ ਮੁੱਖ ਮੰਤਰੀ ਤੋਂ ਪੁਰਸਕਾਰ ਪ੍ਰਾਪਤ ਕੀਤਾ। ਇਸ ਪ੍ਰਾਪਤੀ ਲਈ ਡੀਬੀਈਈ ਦੀ ਸਮੁੱਚੀ ਟੀਮ ਨੂੰ ਵਧਾਈ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਇਸ ਮਹੀਨੇ ਦੌਰਾਨ ਘਰ ਘਰ ਰੋਜ਼ਗਾਰ ਪ੍ਰੋਗਰਾਮ ਤਹਿਤ ਜ਼ਿਲ੍ਹੇ ਵਿੱਚ ਚਾਰ ਵੱਡੇ ਰੋਜ਼ਗਾਰ ਮੇਲੇ ਕਰਵਾਏ ਗਏ, ਜਿਨ੍ਹਾਂ ਵਿੱਚ ਵਰਚੂਅਲ ਇੰਟਰਵਿਊਜ਼ ਦੇ ਨਾਲ, ਰੋਜ਼ਗਾਰਦਾਤਾਵਾਂ ਦੇ ਸਥਾਨਾਂ ਉਤੇ ਇੰਟਰਵਿਊਆਂ ਅਤੇ ਹੋਰਾਂ ਵਿੱਚ 22968 ਉਮੀਦਵਾਰ ਪ੍ਰਮੁੱਖ ਕੰਪਨੀਆਂ ਵਿੱਚ ਚੁਣੇ ਗਏ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨੌਕਰੀ ਮੇਲੇ ਨੌਜਵਾਨਾਂ ਦੀ ਕਿਸਮਤ ਬਦਲਣ ਲਈ ਇਕ ਪ੍ਰੇਰਕ ਵਜੋਂ ਕੰਮ ਕਰਦੇ ਹਨ। ਉਨ੍ਹਾਂ ਕਿਹਾ ਕਿ ਮੇਲੇ ਦੌਰਾਨ ਨੌਕਰੀਆਂ ਪ੍ਰਾਪਤ ਕਰਨ ਵਾਲੇ ਨੌਜਵਾਨ ਰਾਜ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਨਗੇ।

Leave a Reply

Your email address will not be published. Required fields are marked *