ਵਿਆਹ ਪੁਰਬ ਦੇ ਸਮਾਗਮਾਂ ਤਹਿਤ ਸ਼ਰਧਾਲੂਆਂ ਦੀ ਸਹੂਲਤ ਲਈ ਕੀਤੇ ਵਿਸ਼ੇਸ ਪ੍ਰਬੰਧ, ਸ਼ਹਿਰ ਦੇ ਸੁੰਦਰੀਕਰਨ ਕੰਮ ਨੂੰ ਦਿੱਤੀਆਂ ਜਾ ਰਹੀਆਂ ਨੇ ਅੰਤਿਮ ਛੋਹਾਂ

बटाला

ਰਾਵੀ ਨਿਊਜ ਬਟਾਲਾ (ਸੰਦੀਪ)

ਜਗਤ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਸਮਾਗਮ ਦੀਆਂ ਤਿਆਰੀਆਂ ਤੇਜ਼ੀ ਨਾਲ ਕੀਤੀਆਂ ਜਾ ਰਹੀਆਂ ਹਨ ਅਤੇ ਸਮੁੱਚੇ ਸਹਿਰ ਦੇ ਸੁੰਦਰੀਕਰਨ ਲਈ ਵਿਸ਼ੇਸ ਮੁਹਿੰਮ ਆਰੰਭੀ ਗਈ ਹੈ। ਵਿਆਹ ਪੁਰਬ ਸਮਾਗਮ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦੀ ਗੱਲ ਕਰਦਿਆਂ ਸ਼੍ਰੀਮਤੀ ਸ਼ਾਇਰੀ ਭੰਡਾਰੀ ਐੱਸ. ਡੀ. ਐਮ -ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਨੇ ਦੱਸਿਆਂ ਕਿ ਹਲਕਾ ਵਿਧਾਇਕ ਸ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਦੇ ਦਿਸ਼ਾ-ਨਿਰਦੇਸ਼ਾ ਤਹਿਤ ਨਗਰ ਨਿਗਮ ਬਟਾਲੇ ਤੇ ਵੱਖ ਵੱਖ ਵਿਭਾਗਾਂ ਵਲੋ ਵਿਆਹ ਪੁਰਬ ਦੇ ਸਮਾਗਮ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਵਿਸ਼ੇਸ ਯਤਨ ਕੀਤੇ ਗਏ ਹਨ ਅਤੇ ਸ਼ਰਧਾਲੂਆਂ ਦੀ ਵੱਡੀ ਆਮਦ ਨੂੰ ਵੇਖਦਿਆਂ ਆਵਾਜਾਈ ਸਮੇਤ ਲੋੜੀਦੇ ਪਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਸੰਗਤਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। 

ਐਸਡੀਐਮ ਨੇ ਅੱਗੇ ਦੱਸਿਆ ਕਿ 2 ਸਤੰਬਰ ਨੂੰ ਗੁਰਦਆਰਾ ਸ਼੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋ ਆਉਣ ਵਾਲੇ ਨਗਰ ਕੀਰਤਨ ਦੇ ਰੂਟ, 3 ਸਤੰਬਰ ਨੂੰ ਪਾਲਕੀ ਸਾਹਿਬ ਜੀ ਦੇ ਰੂਟ ਸਮੇਤ ਸ਼ਹਿਰ ਦੇ ਵੱਖ ਵੱਖ ਚੌਕਾ ਤੇ ਬਜਾਰਾਂ ਵਿੱਚ ਲੋੜੀਦੇ ਕੰਮ ਕੀਤੇ ਗਏ ਹਨ। 

ਉਨ੍ਹਾਂ ਅੱਗੇ ਦੱਸਿਆ ਕਿ ਡੇਰਾ ਬਾਬਾ ਨਾਨਕ ਰੋਡ ਤੇ ਬਣੇ ਫਲਾਈ ਓਵਰ ਤੇ ਲੱਗੀਆਂ ਫਲੱਡ ਲਾਈਟਸ ਦੀ ਮੁਰੰਮਤ ਦਾ ਕੰਮ , ਆਵਾਜਾਈ ਨੂੰ ਸੁਖਾਲਾ ਕਰਨ ਲਈ ਸੜਕਾਂ ਤੇ ਬਜਾਰਾਂ ਵਿੱਚ ਯੈਲੋ ਲਾਈਨ ਲਗਾਉਣ ਦਾ ਕੰਮ ਸਮੇਤ ਸਮੁੱਚੇ ਸ਼ਹਿਰ ਅੰਦਰ ਸਫਾਈ ਵਿਵਸਥਾ ਤੇ ਵਿਕਾਸ ਕਾਰਜ ਤੇਜ਼ ਨਾਲ ਚੱਲ ਰਹੇ ਹਨ।  ਇਸ ਮੌਕੇ ਐਸਡੀਐਮ ਨੇ ਲੋਕਾਂ ਕੋਲੋ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਇਕ ਵਾਰ ਵਰਤੋਂ ਵਿੱਚ ਆਉਣ ਵਾਲੇ ਪਲਾਸਟਿਕ ਦੀ ਵਰਤੋ ਨਾ ਕੀਤੀ ਜਾਵੇ । ਲੰਗਰ ਵਰਤਾਉਣ ਲਈ ਪੱਤਲ ਜਾਂ ਸਟੀਲ ਦੀਆਂ ਪਲੇਟਾਂ ਦੀ ਵਰਤੋ ਕੀਤੀ ਜਾਵੇ ਤਾਂ ਜੋ ਜੀਰੋ ਵੇਸਟ ਜਨਰੇਟਿਡ ਮੇਲਾ ਮਨਾਉਣ ਦਾ ਮਿਥਿਆ ਟੀਚਾ ਸਫਲਤਾਪੂਰਵਕ ਪ੍ਰਾਪਤ ਕੀਤਾ ਜਾ ਸਕੇ।

Share and Enjoy !

Shares

Leave a Reply

Your email address will not be published.