ਵਿਧਾਇਕ ਪਾਹੜਾ ਨੇ ਗੁਰਦਾਸਪੁਰ ਵਾਸੀਆਂ ਨੂੰ ਦਿੱਤਾ ਇਕ ਹੋਰ ਤੋਹਫ਼ਾ, ਤਿਬੜੀ ਰੋਡ ਰੇਲਵੇ ਕਰਾਸਿੰਗ ਤੇ ਅੰਡਰ ਬ੍ਰਿਜ ਨੂੰ ਮਿਲੀ ਹਰੀ ਝੰਡੀ

ताज़ा

ਸੰਦੀਪ ਕੁਮਾਰ

ਗੁਰਦਾਸਪੁਰ। ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਨਗਰ ਕੌਂਸਲ ਚੌਣਾਂ ਵਿੱਚ ਸ਼ਹਿਰ ਵਾਸੀਆਂ ਨਾਲ ਤਿਬੜੀ ਰੋਡ ਤੇ ਰੇਲਵੇ ਕਰਾਸਿੰਗ ਤੇ Underbridge ਬਣਾਉਣ ਦਾ ਜੋ ਵਾਅਦਾ ਕੀਤਾ ਸੀ ਅੱਜ ਉਹਨਾਂ ਨੇ ਉਹ ਵਾਅਦਾ ਪੂਰਾ ਕਰ ਦਿੱਤਾ ਹੈ। ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕਾਂਗਰਸ ਦੇ ਪ੍ਧਾਨ ਸੁਨੀਲ ਜਾਖੜ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਕੈਬਨਿਟ ਮੰਤਰੀ ਵਿਜੇ ਸਿੰਗਲਾ ਵੱਲੋਂ ਇਸ ਕਾਰਜ ਨੂੰ ਹਰੀ ਝੰਡੀ ਦਿੱਤੀ ਗਈ ਹੈ। ਵਿਧਾਇਕ ਪਾਹੜਾ ਨੇ ਨਾਲ ਹੀ ਲੋਕਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਉਹਨਾਂ ਵੱਲੋਂ ਕੀਤਾ ਹਰ ਇੱਕ ਵਾਅਦਾ ਜਲਦ ਪੂਰਾ ਕੀਤਾ ਜਾਵੇਗਾ।

Leave a Reply

Your email address will not be published. Required fields are marked *