ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਨੂੰ ਨਮੂਨੇ ਦਾ ਹਲਕਾ ਬਣਾਉਣ ਵਿੱਚ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ-ਵਿਧਾਇਕ ਅਮਰਪਾਲ ਸਿੰਘ

Breaking News गुरदासपुर आसपास

ਗੁਰਦੇਵ ਸਿੰਘ ਬਾਜਵਾ/ਸਰਵਨ ਕਲਸੀ

ਗੁਰਦਾਸਪੁਰ।ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਨੂੰ ਨਮੂਨੇ ਦਾ ਹਲਕਾ ਬਣਾਉਣ ਵਿੱਚ ਕੋਈ ਵੀ ਕਸਰ ਬਾਕੀ ਨਹੀਂ ਛੱਡਾਂਗਾ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰੀ ਹਰਗੋਬਿੰਦਪੁਰ ਵਿਧਾਨ ਸਭਾ ਹਲਕੇ ਦੇ ਨੋਜਵਾਨ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਕੀਤਾ। ਉਹਨਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਸੁਚੱਜੀ ਅਗਵਾਈ ਹੇਠ ਚੱਲ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹਰ ਵਰਗ ਦੇ ਲੋਕਾਂ ਨੂੰ 300 ਯੂਨਿਟ ਮੁਫ਼ਤ ਬਿਜਲੀ ਸਹੂਲਤ ਦਿੱਤੀ, ਐਸੀ ਭਾਈਚਾਰੇ ਨੂੰ ਬਣਦਾ ਸਨਮਾਨ ਏ. ਜੀ ਦਫ਼ਤਰ ਵਿੱਚ ਦਿੱਤਾ। ਪਿਛਲੀ ਸਰਕਾਰਾਂ ਦੇ ਸਤਾਏ ਨੌਜਵਾਨਾਂ ਨੂੰ ਨੌਕਰੀਆਂ ਦੇ ਨਿਯੁਕਤੀ ਪੱਤਰ ਦਿੱਤੇ ਕੱਚੇ ਅਧਿਆਪਿਕਾ ਨੂੰ ਪੱਕਾ ਕਰਨ ਲਈ ਕਮੇਟੀਆਂ ਦਾ ਗਠਨ ਕੀਤਾ ਆਦਿ ਅਨੇਕਾਂ ਸਹੂਲਤਾਂ ਅੱਜ ਪੰਜਾਬ ਦੇ ਹਰ ਵਰਗ ਲਈ ਚਾਲੂ ਕੀਤੀਆਂ ਜਾ ਰਹੀਆਂ ਹਨ। ਜੋ ਕਿ ਸਰਦਾਰ ਮਾਨ ਦੀ ਦੂਰ ਅੰਦੇਸ਼ੀ ਸੋਚ ਦਾ ਨਤੀਜਾ ਹੈ। ਉਨ੍ਹਾਂ ਨੇ ਅੱਗੇ ਦੱਸਿਆ ਕਿ ਇਤਿਹਾਸਕ ਧਰਤੀ ਸ੍ਰੀ ਹਰਗੋਬਿੰਦਪੁਰ ਸਾਹਿਬ ਤੇ ਪ੍ਰੋਜੈਕਟ ਸ਼ੁਰੂ ਕਰਕੇ ਇਸ ਹਲਕੇ ਦੇ ਲੋਕਾਂ ਨੂੰ ਉਨਾਂ ਦੀ ਨਿੱਤ ਦੀਆਂ ਲੋੜਾਂ ਮੁਤਾਬਕ ਸਹੂਲਤਾਂ ਦੇ ਗੱਫੇ ਦੇਣ ਵਿੱਚ ਕੋਈ ਵੀ ਢਿੱਲ ਮੱਠ ਨਹੀਂ ਵਰਤੀ ਜਾਵੇਗੀ ਅਤੇ ਉਨ੍ਹਾਂ ਨੇ ਪ੍ਰਸ਼ਾਸ਼ਨ ਅਧਿਕਾਰੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਰਕਾਰੀ ਦਫਤਰਾਂ ਵਿੱਚ ਛੋਟੇ-ਮੋਟੇ ਕੰਮ ਲੈ ਕੇ ਆਉਣ ਵਾਲੇ ਹਰੇਕ ਵਿਅਕਤੀ ਨੂੰ ਬਣਦਾ ਮਾਣ ਸਨਮਾਨ ਦੇ ਕੇ ਉਨ੍ਹਾਂ ਦੇ ਕੰਮਾਂ ਤੇ ਗੰਭੀਰਤਾ ਨਾਲ ਵਿਚਾਰ ਕਰ ਕੰਮਾਂ ਨੂੰ ਪੂਰਾ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਕਿਸੇ ਵੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

Share and Enjoy !

Shares

Leave a Reply

Your email address will not be published.