ਵਿੱਕੀ ਮਿੱਡੂਖੇੜਾ ਦੇ ਕਤਲ ਦੇ ਤਾਰ ਅਰਮੀਨੀਆ ਬੈਠੇ ਲੱਕੀ ਪਡਿਆਲ ਨਾਲ ਜੁੜੇ

Breaking News एस.ए.एस नगर

ਰਾਵੀ ਨਿਊਜ ਐਸ.ਏ.ਐਸ ਨਗਰ

ਗੁਰਵਿੰਦਰ ਸਿੰਘ ਮੋਹਾਲੀ

ਮੋਹਾਲੀ  ਸੈਕਟਰ 71 ਦੀ ਮਾਰਕੀਟ ਵਿੱਚ ਪ੍ਰਾਪਰਟੀ ਡੀਲਰ ਦੀ ਦੁਕਾਨ ਸਾਹਮਣੇ ਹੋਏ ਬਿਕਰਮਜੀਤ ਸਿੰਘ ਉਰਫ ਵਿੱਕੀ ਮਿੱਢੂਖੇੜਾ ਦੇ ਕਤਲ ਦੀਆਂ ਤਾਰਾਂ ਅਰਮੀਨੀਆ ਬੈਠੇ ਲੱਕੀ ਪਡਿਆਲ ਦੇ ਗਰੋਹ ਨਾਲ ਜੁੜੀਆਂ ਹਨ।

ਇਹ ਖੁਲਾਸਾ ਕਰਦਿਆਂ ਅੱਜ ਸੀਨੀਅਰ ਪੁਲਿਸ ਕਪਤਾਨ ਜਿਲ੍ਹਾ ਐਸ.ਏ.ਐਸ. ਨਗਰ ਸ੍ਰੀ ਸਤਿੰਦਰ ਸਿੰਘ ਨੇ ਪ੍ਰੈੱਸ ਨੋਟ ਜਾਰੀ ਕਰ ਕੇ ਦੱਸਿਆ ਕਿ ਬਿਕਰਮਜੀਤ ਸਿੰਘ ਉਰਫ ਵਿੱਕੀ ਮਿੱਢੂਖੇੜਾ ਦੇ ਕਤਲ ਸਬੰਧੀ ਥਾਣਾ ਮਟੌਰ ਵਿਖੇ ਕੇਸ ਨੰਬਰ 168 ਦਰਜ ਕੀਤਾ ਗਿਆ ਸੀ। ਇਸ ਮਾਮਲੇ ਦੀ ਤਫ਼ਤੀਸ਼ ਆਈਪੀਐਸ ਐਸ.ਪੀ. (ਡੀ) ਹਰਮਨਦੀਪ ਸਿੰਘ ਹਾਂਸ, ਪੀ.ਪੀ.ਐਸ. ਸ੍ਰੀ ਗੁਰਚਰਨ ਸਿੰਘ, ਡੀ.ਐਸ.ਪੀ. (ਡੀ) ਐਸ.ਏ.ਐਸ. ਨਗਰ ਦੀ ਨਿਗਰਾਨੀ ਕੀਤੀ ਜਾ ਰਹੀ ਸੀ। ਤਫ਼ਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਇਸ ਕਤਲ ਪਿੱਛੇ ਗੌਰਵ ਪਡਿਆਲ ਉਰਫ ਲੱਕੀ ਪਡਿਆਲ ਵਾਸੀ ਖੁੱਡਾ ਅਲੀਸ਼ੇਰ ਯੂ.ਟੀ. ਦਾ ਹੱਥ ਹੈ, ਜੋ ਹੁਣ ਅਰਮੀਨੀਆ ਵਿਖੇ ਰਹਿੰਦਾ ਹੈ।  ਪੰਜਾਬ ਵਿੱਚ ਕਈ ਕੇਸਾਂ ਵਿੱਚ ਲੋੜੀਂਦਾ ਲੱਕੀ ਪਡਿਆਲ ਇਸ ਸਮੇਂ ਦਵਿੰਦਰ ਬੰਬੀਹਾ ਗਰੋਹ ਨੂੰ ਚਲਾ ਰਿਹਾ ਹੈ। 

ਐਸ.ਐਸ.ਪੀ. ਨੇ ਦੱਸਿਆ ਕਿ ਵਿੱਕੀ ਮਿੱਢੂਖੇੜਾ ਦੇ ਕਤਲ ਤੋਂ ਬਾਅਦ ਇਕ ਫੇਸਬੁੱਕ ਪੋਸਟ ਵਿੱਚ ਦਵਿੰਦਰ ਬੰਬੀਹਾ ਗਰੋਹ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਸੀ। ਤਫ਼ਤੀਸ਼ ਦੌਰਾਨ ਪਤਾ ਚੱਲਿਆ ਕਿ ਦਵਿੰਦਰ ਬੰਬੀਹਾ ਗਰੋਹ ਨੂੰ ਚਲਾ ਰਿਹਾ ਲੱਕੀ ਪਡਿਆਲ ਇਸ ਕਤਲ ਲਈ ਜ਼ਿੰਮੇਵਾਰੀ ਹੈ। ਉਨ੍ਹਾਂ ਦੱਸਿਆ ਕਿ ਤਫ਼ਤੀਸ਼ ਦੌਰਾਨ ਪਤਾ ਚੱਲਿਆ ਕਿ ਕੌਸ਼ਲ ਚੌਧਰੀ ਵਾਸੀ ਪਿੰਡ ਨਾਹਰਪੁਰ ਰੂਪਾ ਜ਼ਿਲ੍ਹਾ ਗੁਰੂ ਗਰਾਮ, ਜੋ ਹੁਣ ਕਰਨਾਲ ਜੇਲ੍ਹ ਵਿੱਚ ਬੰਦ ਹੈ, ਨੇ ਆਪਣੇ ਗਰੋਹ ਦੇ ਭਗੌੜੇ ਹੋਏ ਸਾਥੀਆਂ ਦਾ ਲੱਕੀ ਪਡਿਆਲ ਨਾਲ ਤਾਲਮੇਲ ਕਰਵਾਇਆ ਸੀ। ਲੱਕੀ ਪਡਿਆਲ ਨੇ ਹੀ 20 ਜੂਨ 2021 ਨੂੰ ਸੁਖਮੀਤ ਉਰਫ ਡਿਪਟੀ ਵਾਸੀ ਜਲੰਧਰ ਦਾ ਕਤਲ ਕੌਂਸਲ ਚੌਧਰੀ ਦੇ ਭਗੌੜੇ ਸਾਥੀ ਵਿਕਾਸ ਮਾਹਲੇ ਵਾਸੀ ਪਿੰਡ ਧਨਵਾਪੁਰ ਜ਼ਿਲ੍ਹਾ ਗੁਰੂਗਰਾਮ ਅਤੇ ਪੁਨੀਤ ਸ਼ਰਮਾ ਵਾਸੀ ਜਲੰਧਰ ਅਤੇ ਇਕ ਹੋਰ ਅਣਪਛਾਤੇ ਵਿਅਕਤੀ ਨਾਲ ਮਿਲ ਕੇ ਕਰਵਾਇਆ ਸੀ। ਇਸ ਸਬੰਧੀ ਵੀ ਮੁਕੱਦਮਾ ਥਾਣਾ ਡਿਵੀਜ਼ਨ ਨੰਬਰ 2 ਜਲੰਧਰ ਵਿੱਚ ਦਰਜ ਹੋਇਆ ਸੀ। ਇਸ ਕੇਸ ਵਿੱਚ ਕੌਸ਼ਲ ਚੌਧਰੀ ਨੂੰ ਪ੍ਰੋਡਕਸ਼ਨ ਵਰੰਟ ਉਤੇ ਲਿਆ ਕੇ ਜਲੰਧਰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਸੀ।

ਐਸ.ਐਸ.ਪੀ. ਸਤਿੰਦਰ ਸਿੰਘ ਨੇ ਦੱਸਿਆ ਕਿ ਗੌਰਵ ਪਡਿਆਲ ਉਰਫ ਲੱਕੀ ਨੇ ਹੀ ਵਿੱਕੀ ਮਿੱਢੂਖੇੜਾ ਦਾ ਕਤਲ ਕੌਸ਼ਲ ਚੌਧਰੀ ਨੇ ਮਨਡੋਲੀ ਜੇਲ੍ਹ ਵਿੱਚ ਬੰਦ ਅਮਿਤ ਡਾਗਰ ਦੀ ਮਦਦ ਨਾਲ ਸੱਜਣ ਉਰਫ ਭੋਲਾ ਵਾਸੀ ਬਿਸਾਨ ਜ਼ਿਲ੍ਹਾ ਝੱਜਰ (ਹਰਿਆਣਾ) ਅਤੇ ਅਨਿਲ ਉਰਫ ਲੱਠ ਵਾਸੀ ਕਕਰੋਲਾ ਦਵਾਰਕਾ ਦਿੱਲੀ ਰਾਹੀਂ ਸਾਜ਼ਿਸ਼ ਤਹਿਤ ਕਰਵਾਇਆ ਸੀ। ਉਨ੍ਹਾਂ ਦੱਸਿਆ ਕਿ ਕੌਸ਼ਲ ਚੌਧਰੀ ਅਤੇ ਅਮਿਤ ਡਾਗਰ ਦੋਵਾਂ ਦੇ ਪ੍ਰੋਡਕਸ਼ਨ ਵਾਰੰਟ ਜਾਰੀ ਕਰਵਾਏ ਗਏ ਸਨ ਅਤੇ ਇਸ ਕੇਸ ਵਿੱਚ ਕੌਸ਼ਲ ਚੌਧਰੀ ਨੂੰ ਪ੍ਰੋਡਕਸ਼ਨ ਵਰੰਟ ਉਤੇ ਲਿਆ ਕੇ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਅਤੇ ਉਹ ਇਸ ਸਮੇਂ ਪੁਲਿਸ ਰਿਮਾਂਡ ਉਤੇ ਹੈ। ਉਨ੍ਹਾਂ ਦੱਸਿਆ ਕਿ ਪੁੱਛ ਪੜਤਾਲ ਦੌਰਾਨ ਉਸ ਤੋਂ ਇਸ ਕੇਸ ਵਿੱਚ ਹੋਰ ਤੱਥ ਸਾਹਮਣੇ ਆਉਣ ਦੀ ਆਸ ਹੈ।

Leave a Reply

Your email address will not be published. Required fields are marked *