ਸ਼ਨੀਵਾਰ ਅਤੇ ਐਤਵਾਰ ਨੂੰ ਵੀ ਲੋਕਾਂ ਨੂੰ ਸੇਵਾਵਾਂ ਦੇਣ ਲਈ ਖੁੱਲਦੇ ਹਨ ਸੇਵਾ ਕੇਂਦਰ

पठानकोट

ਰਾਵੀ ਨਿਊਜ ਪਠਾਨਕੋਟ

ਹੁਣ ਸੇਵਾ ਕੇਂਦਰ ਹਫ਼ਤੇ ਦੇ ਸੱਤੇ ਦਿਨ ਖੁੱਲ੍ਹੇ ਰੱਖੇ ਜਾ ਰਹੇ ਹਨ ਅਤੇ ਸਟਾਫ਼ ਦੋ ਸ਼ਿਫਟਾਂ ਵਿਚ ਕੰਮ ਕਰਕੇ ਆਮ ਲੋਕਾਂ ਨੂੰ ਵਧੀਆ ਸੇਵਾਵਾਂ ਪ੍ਰਦਾਨ ਕਰਵਾ ਰਿਹਾ ਹੈ।  ਇਸ ਪ੍ਰਗਟਾਵਾ ਸ੍ਰੀ ਅੰਕੁਰਜੀਤ ਸਿੰਘ ਵਧੀਕ ਡਿਪਟੀ ਕਮਿਸਨਰ (ਜ) ਪਠਾਨਕੋਟ ਨੇ ਕੀਤਾ।
ਉਨ੍ਹਾਂ ਦੱਸਿਆ ਕਿ  ਲੋਕਾਂ ਨੂੰ ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਹੁਣ ਹਫ਼ਤੇ ਦੇ ਸੱਤੇ ਦਿਨ ਸੇਵਾ ਕੇਂਦਰਾਂ ਤੋਂ ਸੇਵਾਵਾਂ ਦਿੱਤੀਆਂ ਜਾ ਰਹੀਆ ਹਨ । ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਸੇਵਾ ਕੇਂਦਰ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਲੋਕਾਂ ਦੀ ਸਹੂਲਤ ਲਈ ਸਵੇਰੇ 08-00 ਵਜੇ ਤੋਂ ਸ਼ਾਮ 06-00 ਵਜੇ ਤੱਕ ਸੇਵਾਵਾਂ ਪ੍ਰਦਾਨ ਕਰ ਰਹੇ ਹਨ ਅਤੇ ਹੁਣ ਸ਼ਨੀਵਾਰ ਤੇ ਐਤਵਾਰ ਨੂੰ ਸਵੇਰੇ 8 ਤੋਂ ਸ਼ਾਮ 4 ਵਜੇ ਖੁੱਲੇ ਰਹਿੰਦੇ ਹਨ।
          ਉਨ੍ਹਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਸੋਮਵਾਰ ਤੋਂ ਸ਼ੁਕਰਵਾਰ ਦੇ ਨਾਲ-ਨਾਲ ਸ਼ਨੀਵਾਰ ਤੇ ਐਤਵਾਰ ਨੂੰ ਵੀ ਸੇਵਾ ਕੇਂਦਰ ਤੋਂ ਸਰਕਾਰੀ ਸੇਵਾਵਾਂ ਦਾ ਲਾਹਾ ਲਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਵਿਸ਼ੇਸ਼ ਤੌਰ ’ਤੇ ਜਿਹੜੇ ਲੋਕ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਆਪਣੇ ਦਫਤਰੀ ਰੁਝੇਵਿਆਂ ਕਾਰਨ ਸਰਕਾਰੀ ਸੇਵਾਵਾਂ ਲੈਣ ਤੋਂ ਵਾਂਝੇ ਰਹਿੰਦੇ ਹਨ ਉਹ ਸ਼ਨੀਵਾਰ ਅਤੇ ਐਤਵਾਰ ਨੂੰ ਵੀ ਸੇਵਾ ਕੇਂਦਰ ਦੀਆਂ ਸੇਵਾਵਾਂ ਦਾ ਲਾਭ ਲੈ ਸਕਦੇ ਹਨ।    

Share and Enjoy !

Shares

Leave a Reply

Your email address will not be published.