ਸਿਹਤ ਵਿਭਾਗ ਨੇ ਡੇਂਗੂ ਦੇ ਫੈਲਾਅ ਨੂੰ ਰੋਕਣ ਲਈ ਟੈਸਟਿੰਗ ਅਤੇ ਇਲਾਜ ਸਹੂਲਤਾਂ ਵਧਾਈਆਂ : ਚੇਅਰਮੈਨ ਅਸ਼ਵਨੀ ਸੇਖੜੀ

बटाला

ਰਾਵੀ ਨਿਊਜ ਬਟਾਲਾ

ਸੂਬੇ ਵਿੱਚ ਡੇਂਗੂ ਦੀ ਬਿਮਾਰੀ ਦੇ ਕੇਸ ਆਉਣ ਤੋਂ ਬਾਅਦ ਸਿਹਤ ਵਿਭਾਗ ਨੇ ਡੇਂਗੂ ਦੇ ਪ੍ਰਕੋਪ ਨੂੰ ਰੋਕਣ ਅਤੇ ਪ੍ਰਬੰਧਨ ਲਈ, ਟੈਸਟਿੰਗ ਲੈਬਾਂ ਦੀ ਗਿਣਤੀ ਵਧਾ ਕੇ 39 ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਅਸ਼ਵਨੀ ਸੇਖੜੀ ਨੇ ਕਿਹਾ ਕਿ ਡੇਂਗੂ ਅਤੇ ਮਲੇਰੀਆ ਨੂੰ ਮਹਾਮਾਰੀ ਰੋਗ ਐਕਟ, 1897 ਤਹਿਤ ਨੋਟੀਫਾਈ ਕੀਤਾ ਗਿਆ ਹੈ, ਜਿਸ ਅਨੁਸਾਰ ਸਾਰੇ ਪ੍ਰਾਈਵੇਟ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਡੇਂਗੂ ਅਤੇ ਮਲੇਰੀਆ ਦੇ ਮਾਮਲੇ ਦੀ ਰਿਪੋਰਟ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੂੰ ਦੇਣੀ ਜ਼ਰੂਰੀ ਹੈ। ਨੋਟੀਫਿਕੇਸ਼ਨ ਦੀ ਉਲੰਘਣਾ ਕਰਨ ’ਤੇ ਕਿਸੇ ਵੀ ਹਸਪਤਾਲ  ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾ ਸਕਦੀ ਹੈ। ਉਨਾਂ ਦੱਸਿਆ ਕਿ ਖੂਨ ਅਤੇ ਖੂਨ ਦੇ ਕਣਾਂ ਦੀ ਮੁਕੰਮਲ ਜਾਂਚ ਲਈ ਲੋੜੀਂਦੀਆਂ ਕਿੱਟਾਂ ਸਰਕਾਰੀ ਹਸਪਤਾਲਾਂ ਵਿੱਚ ਉਪਲਬਧ ਹਨ। ਲਾਰਵੀਸਾਈਡਸ ਅਤੇ ਕੀਟਨਾਸ਼ਕਾਂ ਦੇ ਵਾਧੇ ਨੂੰ ਰੋਕਣ ਲਈ ਯਤਨ ਕੀਤੇ ਜਾ ਰਹੇ ਹਨ ਹੈ ਅਤੇ ਇਸ ਲਈ ਢੁਕਵੀਂ ਮਾਤਰਾ ਵਿੱਚ ਲੋੜੀਂਦੀ ਸਪਰੇਅ ਦੀ ਉਪਲਬਧ ਹੈ।

ਚੇਅਰਮੈਨ ਸ੍ਰੀ ਅਸ਼ਵਨੀ ਸੇਖੜੀ ਨੇ ਦੱਸਿਆ ਕਿ ਵਿਭਾਗ ਨੇ ਡੇਂਗੂ ਦੇ ਕੇਸਾਂ ਦੇ ਤੁਰੰਤ ਅਤੇ ਸੁਚੱਜੇ ਪ੍ਰਬੰਧਨ ਲਈ ਡੇਂਗੂ ਵਾਰਡਾਂ ਬਣਾਏ ਹਨ ਅਤੇ ਸਰਕਾਰੀ ਹਸਪਤਾਲਾਂ ਵਿੱਚ ਡੇਂਗੂ ਮਰੀਜ਼ਾਂ ਲਈ ਬੈੱਡਾਂ ਦੀ ਵਿਵਸਥਾ ਹੈ। ਡੇਂਗੂ ਲਈ ਸਪਰੇਅ ਗਤੀਵਿਧੀਆਂ ਲਈ ਬ੍ਰੀਡਿੰਗ ਚੈਕਰਾਂ ਦੀ ਗਿਣਤੀ ਵਧਾ ਕੇ 460 ਕਰ ਦਿੱਤੀ ਗਈ ਹੈ ਅਤੇ ਜਿਸ ਘਰ ਵਿੱਚ ਕੋਈ ਕੇਸ ਸਾਹਮਣੇ ਆਉਂਦਾ ਹੈ, ਉਸ ਘਰ ਦੇ ਆਲੇ ਦੁਆਲੇ ਦੇ 50-60 ਘਰਾਂ ਵਿੱਚ, ਲੋੜੀਂਦੇ ਕੀਟਨਾਸ਼ਕ ਦਾ ਛਿੜਕਾਅ ਕੀਤਾ ਜਾਂਦਾ ਹੈ।

ਸ੍ਰੀ ਸੇਖੜੀ ਨੇ ਅੱਗੇ ਦੱਸਿਆ ਕਿ ਵਧ ਰਹੇ ਕੇਸਾਂ ਦੇ ਮੱਦੇਨਜ਼ਰ ਡੇਂਗੂ ਤੋਂ ਬਚਣ ਅਤੇ ਫੈਲਣ ਤੋਂ ਰੋਕਣ ਲਈ ਜਾਗਰੂਕਤਾ ਗਤੀਵਿਧੀਆਂ ਚਲਾਈਆਂ ਗਈਆਂ ਹਨ। ਉਨਾਂ ਕਿਹਾ “ਹਰ ਸ਼ੁੱਕਰਵਾਰ ਨੂੰ ਡਰਾਈ ਡੇ“ ਘੋਸ਼ਿਤ ਕੀਤਾ ਗਿਆ ਹੈ ਤਾਂ ਜੋ ਸਮਾਜ ਨੂੰ ਮੱਛਰ ਪੈਦਾ ਹੋਣ ਵਾਲੀਆਂ ਥਾਵਾਂ ਜਿਵੇਂ ਖਾਲੀ ਭਾਂਡੇ, ਗਮਲੇ, ਟਾਇਰ, ਕੂਲਰ ਆਦਿ ਵਿੱਚ ਪਾਣੀ ਜਮਾਂ ਹੋਣ ਤੋਂ ਰੋਕਣ ਲਈ ਉਤਸ਼ਾਹਿਤ ਕੀਤਾ ਜਾ ਸਕੇ। ਡੇਂਗੂ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਸੂਬੇ ਦੇ ਸਰਕਾਰੀ ਮੈਡੀਕਲ ਕਾਲਜਾਂ ਵਲੋਂ ਮੈਡੀਕਲ ਅਤੇ ਪੈਰਾ -ਮੈਡੀਕਲ ਸਟਾਫ ਨੂੰ ਜਾਗਰੂਕ ਕਰਨ ਦਾ ਕੰਮ ਬਾਕਾਇਦਗੀ ਨਾਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਜ ਅਤੇ ਜ਼ਿਲ੍ਹਾ ਪੱਧਰ ’ਤੇ ਭਾਈਵਾਲ ਵਿਭਾਗਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਕੀਟਨਾਸ਼ਕਾਂ, ਲਾਰਵੀਸਾਈਡਸ ਆਦਿ ਦੀ ਫੌਗਿੰਗ ਲਈ ਪੇਂਡੂ ਵਿਕਾਸ ਅਤੇ ਪੰਚਾਇਤਾਂ ਅਤੇ ਸਥਾਨਕ ਸਰਕਾਰਾਂ ਵਿਭਾਗ ਦੀ ਭਾਗੀਦਾਰੀ ਵਧਾਈ ਗਈ ਹੈ।

Leave a Reply

Your email address will not be published. Required fields are marked *