ਸ੍ਰੀਮਤੀ ਰਮੇਸ਼ ਕੁਮਾਰੀ, ਮਾਣਯੋਗ ਜ਼ਿਲ੍ਹਾ ਅਤੇ ਸ਼ੈਸਨ ਜੱਜ, ਗੁਰਦਾਸਪੁਰ ਵਲੋਂ ਚਿਲਡਰਨ ਹੋਮ ਦਾ ਦੋਰਾ

Breaking News गुरदासपुर

ਰਾਵੀ ਨਿਊਜ ਗੁਰਦਾਸਪੁਰ

ਸ੍ਰੀਮਤੀ ਰਮੇਸ਼ ਕੁਮਾਰੀ, ਮਾਣਯੋਗ ਜ਼ਿਲ੍ਹਾ ਅਤੇ ਸ਼ੈਸਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਅਤੇ ਸ੍ਰੀਮਤੀ ਨਵਦੀਪ ਕੋਰ ਗਿੱਲ, ਸਿਵਿਲ ਜੱਜ (ਸੀਨੀਅਰ ਡਵੀਜ਼ਨ)-ਕਮ-ਸਕੱਤਰ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵਲੋਂ ਚਿਲਡਰਨ ਹੋਮ ਦਾ ਦੌਰਾ ਕੀਤਾ ਗਿਆ।

ਇਸ ਮੌਕੇ ਮਾਣਯੋਗ ਜੱਜ ਸਾਹਿਬਾਨ, ਚਿਲਡਰਨ ਹੋਮ ਵਿਚ ਰਹਿ ਰਹੇ ਬੱਚਿਆਂ ਨੂੰ ਮਿਲੇ। ਉਨਾਂ ਬੱਚਿਆਂ ਨੂੰ ਕਿਹਾ ਕਿ ਉਹ ਵਧੀਆ ਤਰੀਕੇ ਨਾਲ ਪੜ੍ਹਾਈ ਕਰਨ, ਆਪਸ ਵਿਚ ਮਿਲਜੁਲ ਕੇ ਰਹਿਣ ਅਤੇ ਉਨਾਂ ਬੱਚਿਆਂ ਦੇ ਬਿਹਤਰ ਭਵਿੱਖ ਦੀ ਕਾਮਨਾ ਕਰਦਿਆਂ ਆਸ਼ੀਰਦਵਾਦ ਦਿੱਤਾ। ਉਨਾਂ ਚਿਲਡਰਨ ਹੋਮ ਦੇ ਅਧਿਕਾਰੀਆਂ ਕੋਲੋ ਬੱਚਿਆਂ ਦੀ ਸਹੂਲਤ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਚਿਲਡਰਨ ਹੋਮ ਦਾ ਸਮੂਹ ਸਟਾਫ ਹਾਜਰ ਸੀ।

Leave a Reply

Your email address will not be published. Required fields are marked *