ਹੁਣ ਵੈਬਕਸ ਐਪ ਰਾਹੀਂ ਘਰ ਬੈਠੇ ਦੱਸੋ ਡਿਪਟੀ ਕਮਿਸ਼ਨਰ ਨੂੰ ਆਪਣੀਆਂ ਮੁਸ਼ਕਲਾਂ/ਸ਼ਿਕਾਇਤਾਂ

गुरदासपुर आसपास

ਰਾਵੀ ਨਿਊਜ ਗੁਰਦਾਸਪੁਰ

ਜੇਕਰ ਤੁਹਾਡੇ ਪਿੰਡ/ਸ਼ਹਿਰ/ਗਲੀ-ਮੁਹੱਲੇ ਵਿੱਚ ਵਿਕਾਸ ਕਾਰਜਾਂ ਨੂੰ ਲੈ ਕੇ ਕੋਈ ਮੁਸ਼ਕਲ ਹੈ ਜਾਂ ਕਿਸੇ ਸਰਕਾਰੀ ਵਿਭਾਗ ਨਾਲ ਸਬੰਧਤ ਕੋਈ ਸ਼ਿਕਾਇਤ ਹੈ ਤਾਂ ਤੁਸੀਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਨਾਲ ਹਰ ਰੋਜ਼ (ਸ਼ੋਮਵਾਰ ਤੋਂ ਸ਼ੁਕਰਵਾਰ ਤੱਕ ਵਰਕਿੰਗ ਡੇਅ) ਸਵੇਰੇ 11:00 ਵਜੇ ਤੋਂ ਦੁਪਹਿਰ 12:00 ਤੱਕ ਵੈਬਕਸ ਐਪ ਜਰੀਏ ਆਨ-ਲਾਈਨ ਰਾਬਤਾ ਕਰ ਸਕਦੇ ਹੋ। ਡਿਪਟੀ ਕਮਿਸ਼ਨਰ ਸਾਹਿਬ ਇਸ ਸਮੇਂ ਦੌਰਾਨ ਜ਼ਿਲ੍ਹਾ ਵਾਸੀਆਂ ਦੀਆਂ ਸਾਰੀਆਂ ਮੁਸ਼ਕਲਾਂ ਨਿੱਜੀ ਤੌਰ `ਤੇ ਸੁਣਦੇ ਹਨ, ਇਸ ਲਈ ਤੁਹਾਨੂੰ ਉਨ੍ਹਾਂ ਦੇ ਦਫ਼ਤਰ ਜਾਣ ਦੀ ਵੀ ਲੋੜ ਨਹੀਂ। ਬੱਸ ਆਪਣੇ ਮੋਬਾਇਲ ਵਿੱਚ ਵੈਬਕਸ ਐਪ ਡਾਊਨਲੋਡ ਕਰੋ ਅਤੇ ਇਸ ਲਿੰਕ https://dcofficegurdaspur.my.webex.com/meet/dcgsp `ਤੇ ਜਾਓ ਅਤੇ ਮੀਟਿੰਗ ਨੰਬਰ 1589213224 ਲਗਾ ਕੇ ਮੀਟਿੰਗ ਵਿੱਚ ਆਨ-ਲਾਈਨ ਭਾਗ ਲੈ ਕੇ ਆਪਣੀ ਮੁਸ਼ਕਲ ਦੱਸੋ। ਤੁਹਾਡੀ ਸਮੱਸਿਆ ਦਾ ਹੱਲ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਸੰਭਵ ਯਤਨ ਕੀਤਾ ਜਾਵੇਗਾ।

Share and Enjoy !

Shares

Leave a Reply

Your email address will not be published.