ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਵੱਲੋਂ ਜ਼ਿਲ੍ਹੇ ਅੰਦਰ ਸ਼ਾਮ 7 ਵਜੇ ਤੋਂ ਸਵੇਰੇ 10 ਕੰਬਾਇਨਾਂ ਨਾਲ ਝੋਨਾ ਕੱਟਣ ਤੇ ਪਾਬੰਦੀ ਦੇ ਹੁਕਮ ਜਾਰੀ

गुरदासपुर


ਰਾਵੀ ਨਿਊਜ ਗੁਰਦਾਸਪੁਰ

ਜਨਾਬ ਇਸ਼ਫਾਕ ਜ਼ਿਲ੍ਹਾ ਮੈਜਿਸਟਰੇਟ  ਵੱਲੋਂ ਫੋਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਦੇ ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ  ਗੁਰਦਾਸਪੁਰ ਅੰਦਰ ਸ਼ਾਮ 7-00 ਵਜੇ ਤੋਂ ਸਵੇਰੇ 10-00 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ ਤੇ ਪਾਬੰਦੀ ਲਗਾਉਂਣ ਦੇ ਹੁਕਮ ਜਾਰੀ ਕੀਤੇ ਹਨ । ਇਸ ਦੇ ਨਾਲ ਹੀ ਜ਼ਿਲ੍ਹਾ ਗੁਰਦਾਸਪੁਰ ਅੰਦਰ ਝੋਨੇ ਦੀ ਕਟਾਈ ਕਰਨ ਵਾਲੀਆਂ ਕੰਬਾਈਨਾਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਹਾਰਵੈਸਟਰ ਕੰਬਾਈਨ ਦੀ ਵਰਤੋਂ ਕਰਨ ਤੋਂ ਪਹਿਲਾਂ ਇਸ ਦੀ ਖੇਤੀਬਾੜੀ ਵਿਭਾਗ ਰਾਹੀਂ ਅਪਰੇਸ਼ਨ ਬਾਰੇ ਇੰਸਪੈਕਸ਼ਨ ਕਰਵਾਉਣ ਅਤੇ ਕੋਈ ਵੀ ਕੰਬਾਇਨ ਹਾਰਵੈਸਟਰ Super SMS ਲਗਾਏ ਬਗੈਰ ਨਹੀਂ ਵਰਤੀ ਜਾਵੇਗੀ ।
ਹੁਕਮਾਂ ਵਿੱਚ ਕਿਹਾ ਗਿਆ ਹੈ ਕਿ  ਮੇਰੇ ਧਿਆਨ ਵਿੱਚ ਆਇਆ ਹੈ ਕਿ ਆਮ ਤੌਰ ਤੇ ਝੋਨੇ ਦੀ ਕਟਾਈ ਕੰਬਾਈਨਾਂ ਨਾਲ ਕੀਤੀ ਜਾਂਦੀ ਹੈ ਅਤੇ ਕੰਬਾਈਨ ਮਾਲਕ ਜਿੰਮੀਦਾਰਾਂ ਨੂੰ ਝੋਨੇ ਦੀ ਕਟਾਈ ਦੇ ਸਹੀ ਸਮੇਂ ਬਾਰੇ ਜਾਣਕਾਰੀ ਨਹੀਂ ਦਿੰਦੇ । ਜਿੰਮੀਂਦਾਰਾਂ ਵਲੋਂ ਜਦੋਂ ਵੀ ਕੰਬਾਈਨ ਉਪਲੱਬਧ ਹੁੰਦੀ ਹੈ, ਉਸ ਸਮੇਂ ਝੋਨੇ ਦੀ ਕਟਾਈ ਕਰ ਲਈ ਜਾਂਦੀ ਹੈ, ਭਾਵੇ ਉਸ ਵੇਲੇ ਰਾਤ ਹੋਵੇ । ਇਸ ਤਰ੍ਹਾਂ ਜਿੰਮੀਂਦਾਰਾਂ ਵੱਲੋਂ  ਅਣ-ਪੱਕਿਆ ਅਤੇ ਨਮੀ ਵਾਲੇ ਝੋਨੇ ਦੀ ਕਟਾਈ ਕਰਵਾ ਲਈ ਜਾਂਦੀ ਹੈ । ਅਜਿਹੀ ਝੋਨੇ ਨੂੰ ਖਰੀਦਣ ਲਈ ਖਰੀਦ ਏਜੰਸੀਆਂ ਗੁਰੇਜ਼ ਕਰਦੀਆਂ ਹਨ, ਜਿਸ ਨਾਲ ਜਿੰਮੀਦਾਰਾਂ ਨੂੰ  ਔਕੜ ਪੇਸ਼ ਆਉਂਦੀ ਹੈ । ਮੈਂ ਮਹਿਸੂਸ ਕਰਦਾ ਹਾਂ ਕਿ ਅਜਿਹੀ ਸਥਿਤੀ ਤੇ ਅੰਕੁਸ਼ ਲਗਾਉਣ ਲਈ ਫੌਰੀ ਕਾਰਵਾਈ ਦੀ ਲੋੜ ਹੈ ।  ਇਹ ਹੁਕਮ ਮਿਤੀ 23 ਸਤੰਬਰ, 2021 ਤੋਂ 22 ਨਵੰਬਰ, 2021 ਤੱਕ ਲਾਗੂ ਰਹਿਣਗੇ ।

ਜ਼ਿਲ੍ਹਾ ਮੈਜਿਸਟਰੇਟ ਵਲੋਂ ਝੋਨੇ ਦੀ ਰਹਿੰਦ ਖੂੰਹਦ / ਪਰਾਲੀ /ਨਾੜ  ਨੂੰ ਅੱਗ ਲਗਾਉਣ ਤੇ ਪਾੰਬਦੀ ਦੇ ਹੁਕਮ ਜਾਰੀ

ਇਸੇ ਤਰਾੰ ਜਨਾਬ ਮੁਹੰਦਮ ਇਸ਼ਫਾਕ ਜ਼ਿਲ੍ਹਾ ਮੈਜਿਸਟਰੇਟ , ਗੁਰਦਾਸਪੁਰ  ਫੋਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਦੇ ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਦੀ ਹੱਦ ਅੰਦਰ ਝੋਨੇ ਦੀ ਰਹਿੰਦ ਖੂੰਹਦ/ਪਰਾਲੀ /ਨਾੜ ਨੂੰ ਅੱਗ ਲਗਾਉਣ ਤੇ ਪਾੰਬਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ ।
ਹਕਮਾਂ ਵਿੱਚ ਕਿਹਾ ਗਿਆ ਹੈ ਕਿ ਮੇਰੇ ਧਿਆਨ ਵਿੱਚ ਆਇਆ ਹੈ ਕਿ ਆਮ ਤੌਰ ਤੇ ਝੋਨੇ ਦੀ ਕਟਾਈ ਤੋਂ ਬਾਅਦ ਬੱਗ ਗਈ ਰਹਿੰਦ ਖੂੰਹਦ /ਪਰਾਲੀ/ਨਾੜ  ਨੂੰ ਖੇਤਾਂ ਵਿੱਚ ਅੱਗ ਲਗਾ ਦਿੰਦੇ ਹਨ , ਜਿਸ ਨਾਲ ਵਾਤਾਵਰਣ, ਜੀਵ ਜੰਤੂਆਂ, ਲਾਗੇ ਖੜੀ ਫਸਲ , ਸੜਕ ਦੇ ਕਿਨਾਰੇ ਲਗਾਏ ਬੂਟੇ/ਦਰੱਖਤਾਂ ਨੂੰ ਨੁਕਸਾਨ ਹੋਣ ਦਾ ਡਰ ਰਹਿੰਦਾ ਹੈ । ਇਹ ਹੁਕਮ ਮਿਤੀ 23 ਸਤੰਬਰ , 2021 ਤੋਂ 22 ਨਵੰਬਰ, 2021 ਤੱਕ ਲਾਗੂ ਰਹਿਣਗੇ ।

Leave a Reply

Your email address will not be published. Required fields are marked *