ਜ਼ਿਲ੍ਹਾ ਹੈਰੀਟੇਜ਼ ਸੁਸਾਇਟੀ ਦੀ ਮੁਫ਼ਤ ਬੱਸ ਯਾਤਰਾ ਰਾਹੀਂ ਬਟਾਲਵੀ ਕਰ ਰਹੇ ਹਨ ਜ਼ਿਲ੍ਹੇ ਦੇ ਧਾਰਮਿਕ ਤੇ ਇਤਿਹਾਸਕ ਅਸਥਾਨਾਂ ਦੇ ਦਰਸ਼ਨ

बटाला

ਰਾਵੀ ਨਿਊਜ ਬਟਾਲਾ

ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਵੱਲੋਂ ਜ਼ਿਲੇ ਵਿੱਚ ਟੂਰਿਜ਼ਮ ਨੂੰ ਉਤਸ਼ਾਹਤ ਕਰਨ ਦੇ ਉਪਰਾਲੇ ਤਹਿਤ ਹਰ ਹਫਤੇ ਚਲਾਈ ਰਹੀ ਇੱਕ ਰੋਜ਼ਾ ਮੁਫ਼ਤ ਬੱਸ ਯਾਤਰਾ ਨੂੰ ਬਟਾਲਵੀਆਂ ਵੱਲੋਂ ਲਗਾਤਾਰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਅੱਜ ਸਵੇਰੇ ਬਟਾਲਾ ਦੇ ਸ਼ਿਵ ਆਡੀਟੋਰੀਅਮ ਤੋਂ ਚੱਲੀ ਇਸ ਇੱਕ ਰੋਜ਼ਾ ਯਾਤਰਾ ਵਿੱਚ ਬਟਾਲਾ ਸ਼ਹਿਰ ਦੇ ਵਸਨੀਕਾਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ।

ਇਸ ਮੁਫ਼ਤ ਬੱਸ ਯਾਤਰਾ ਰਾਹੀਂ ਯਾਤਰੂਆਂ ਨੇ ਗੁਰਦਾਸ ਨੰਗਲ ਗੜ੍ਹੀ, ਗੁਰਦੁਆਰਾ ਮਾਤਾ ਸੁੰਦਰੀ ਜੀ, ਛੋਟਾ ਘੱਲੂਘਾਰਾ ਸ਼ਹੀਦੀ ਸਮਾਰਕ, ਗੁਰਦੁਆਰਾ ਛੋਟਾ ਘੱਲੂਘਾਰਾ ਸਾਹਿਬ ਕਾਹਨੂੰਵਾਨ, ਸ੍ਰੀ ਹਰਗੋਬਿੰਦਪੁਰ ਵਿਖੇ ਗੁਰੂ ਕੀ ਮਸੀਤ, ਲਾਹੌਰੀ ਦਰਵਾਜ਼ਾ, ਗੁਰਦੁਆਰਾ ਸ੍ਰੀ ਦਮਦਮਾ ਸਾਹਿਬ, ਪਿੰਡ ਕਿਸ਼ਨਕੋਟ ਵਿਖੇ ਰਾਧਾ ਕਿ੍ਰਸ਼ਨ ਮੰਦਰ, ਘੁਮਾਣ ਵਿਖੇ ਸ੍ਰੀ ਨਾਮਦੇਵ ਦਰਬਾਰ, ਮਸਾਣੀਆਂ ਵਿਖੇ ਹਜ਼ਰਤ ਬਦਰ ਸ਼ਾਹ ਦੀਵਾਨ ਦੀ ਮਜ਼ਾਰ ਅਤੇ ਸ੍ਰੀ ਅਚਲੇਸ਼ਵਰ ਧਾਮ ਅਤੇ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਦੇ ਦਰਸ਼ਨ ਕੀਤੇ। ਇਸ ਮੌਕੇ ਬਟਾਲਾ ਨਿਵਾਸੀ ਗੁਰਮੁੱਖ ਸਿੰਘ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਉਪਰਾਲੇ ਸਦਕਾ ਹਰ ਐਤਵਾਰ ਚਲਾਈ ਜਾ ਰਹੀ ਇਹ ਯਾਤਰਾ ਸੱਚਮੁੱਚ ਹੀ ਨਿਵੇਕਲਾ ਉਪਰਾਲਾ ਹੈ। ਉਨਾਂ ਕਿਹਾ ਕਿ ਯਾਤਰੂ ਇਸ ਇੱਕ ਰੋਜ਼ਾ ਯਾਤਰਾ ਦੌਰਾਨ ਆਪਣੇ ਜ਼ਿਲੇ ਦੇ ਪ੍ਰਮੁੱਖ ਧਾਰਮਿਕ ਅਤੇ ਇਤਿਹਾਸਕ ਅਸਥਾਨਾਂ ਦੇ ਦਰਸ਼ਨ ਕਰ ਰਹੇ ਹਨ। ਯਾਤਰਾ ਵਿੱਚ ਭਾਗ ਲੈ ਰਹੇ ਨੌਜਵਾਨ ਮਨਰਾਜ ਸਿੰਘ ਨੇ ਕਿਹਾ ਕਿ ਇਸ ਟੂਰ ਰਾਹੀਂ ਉਨਾਂ ਨੂੰ ਬਹੁਤ ਕੁਝ ਜਾਨਣ ਤੇ ਸਿੱਖਣ ਨੂੰ ਮਿਲਿਆ ਹੈ। ਉਸਨੇ ਨੇ ਕਿਹਾ ਕਿ ਇਤਿਹਾਸ ਦੀ ਕਿਤਾਬ ਵਿੱਚ ਛੋਟੇ ਘੱਲੂਘਾਰੇ ਬਾਰੇ ਪੜ੍ਹਿਆ ਤਾਂ ਜਰੂਰ ਸੀ ਪਰ ਉਸਨੇ ਸ਼ਹੀਦਾਂ ਦੀ ਇਸ ਧਰਤੀ ਦੇ ਦਰਸ਼ਨ ਅੱਜ ਕੀਤੇ ਹਨ। ਯਾਤਰਾ ਕਰ ਰਹੀ ਬਟਾਲਾ ਦੀ ਵਸਨੀਕ ਸੁਖਬੀਰ ਕੌਰ ਨੇ ਵੀ ਇਸ ਯਾਤਰਾ ਨੂੰ ਯਾਦਗਾਰੀ ਦੱਸਦਿਆਂ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਹਰ ਐਤਵਾਰ ਨੂੰ ਬਟਾਲਾ ਤੋਂ ਚੱਲਦੀ ਇਸ ਯਾਤਰਾ ਵਿੱਚ ਭਾਗ ਲੈ ਕੇ ਆਪਣੇ ਆਲੇ-ਦੁਆਲੇ ਦੇ ਇਤਿਹਾਸਕ ਤੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਜਰੂਰ ਕਰਨੇ ਚਾਹੀਦੇ ਹਨ। ਯਾਤਰਾ ਦੌਰਾਨ ਯਾਤਰੂਆਂ ਨੂੰ ਸਾਰੇ ਅਸਥਾਨਾਂ ਦੀ ਜਾਣਕਾਰੀ ਗਾਈਡ ਹਰਬਖਸ਼ ਸਿੰਘ ਅਤੇ ਹਰਪ੍ਰੀਤ ਸਿੰਘ ਵੱਲੋਂ ਦਿੱਤੀ ਗਈ।

Leave a Reply

Your email address will not be published. Required fields are marked *