ਪੀ.ਏ. ਉਪਦੇਸ਼ ਕੁਮਾਰ ਨਮਿਤ ਅੰਤਿਮ ਅਰਦਾਸ 17 ਜੁਲਾਈ ਨੂੰ ਦਾਣਾ ਮੰਡੀ ਬਟਾਲਾ ਵਿਖੇ ਹੋਵੇਗੀ

गुरदासपुर आसपास बटाला

ਰਾਵੀ ਨਿਊਜ ਬਟਾਲਾ

ਆਮ ਆਦਮੀ ਪਾਰਟੀ ਦੇ ਸੀਨਅੀਰ ਆਗੂ ਉਪਦੇਸ਼ ਕੁਮਾਰ (ਪੀ.ਏ.) ਜਿਨ੍ਹਾਂ ਦਾ ਬੀਤੇ ਦਿਨੀਂ ਇੱਕ ਭਿਆਨਕ ਸੜਕ ਹਾਦਸੇ ਵਿੱਚ ਦੇਹਾਂਤ ਹੋ ਗਿਆ ਸੀ, ਉਸ ਦੇ ਨਮਿਤ ਅੰਤਿਮ ਅਰਦਾਸ ਮਿਤੀ 17 ਜੁਲਾਈ 2022 ਦਿਨ ਐਤਵਾਰ ਨੂੰ ਦਾਣਾ ਮੰਡੀ ਬਟਾਲਾ ਵਿਖੇ ਹੋਵੇਗੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬਟਾਲਾ ਦੇ ਵਿਧਾਇਕ ਅਮਨ ਸ਼ੇਰ ਸਿੰਘ ਕਲਸੀ ਨੇ ਦੱਸਿਆ ਕਿ ਸਵਰਗਵਾਸੀ ਉਪਦੇਸ਼ ਕੁਮਾਰ ਦੀ ਆਤਮਿਕ ਸ਼ਾਂਤੀ ਨਮਿਤ ਅੰਤਿਮ ਅਰਦਾਸ ਮਿਤੀ 17 ਜੁਲਾਈ 2022 ਦਿਨ ਐਤਵਾਰ ਨੂੰ ਸਵੇਰੇ 10:00 ਵਜੇ ਤੋਂ ਦੁਪਹਿਰ 1:00 ਵਜੇ ਦਰਮਿਆਨ ਹੋਵੇਗੀ। ਉਨ੍ਹਾਂ ਦੱਸਿਆ ਕਿ ਦਾਣਾ ਮੰਡੀ ਵਿੱਚ ਅਰਦਾਸ ਸਮਾਗਮ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦਾ ਪਾਠ ਕੀਤਾ ਜਾਵੇਗਾ ਉਪਰੰਤ ਰਾਗੀ ਜਥੇ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਜਾਵੇਗਾ। ਇਸ ਤੋਂ ਬਾਅਦ ਸੰਗਤ ਵੱਲੋਂ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਜਾਵੇਗੀ। ਅਰਦਾਸ ਤੋਂ ਬਾਅਦ ਗੁਰੂ ਕਾ ਲੰਗਰ ਵਰਤਾਇਆ ਜਾਵੇਗਾ।

Share and Enjoy !

Shares

Leave a Reply

Your email address will not be published.