1950 ਟੋਲ ਫ੍ਰੀ ਨੰਬਰ ਜਾਗਰੂਕਤਾ-ਵਿਦਿਆਰਥੀਆਂ ਨੇ ਬਣਾਈ ਹਿਊਮਨ ਚੇਨ

पंजाब

ਰਾਵੀ ਨਿਊਜ ਅੰਮ੍ਰਿਤਸਰ

ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ.ਗੁਰਪ੍ਰੀਤ ਸਿੰਘ ਖਹਿਰਾ ਦੇ ਦਿਸ਼ਾ ਨਿਦਰੇਸ਼ਾਂ ਅਤੇ ਜਿਲ੍ਹਾ ਨੋਡਲ ਅਫ਼ਸਰ (ਸਵੀਪ)-ਕਮ-ਜਿਲ੍ਹਾ ਸਿੱਖਿਆ ਅਫ਼ਸਰ(ਸੈ.ਸ.) ਸ.ਜੁਗਰਾਜ ਸਿੰਘ ਰੰਧਾਵਾ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਜਿਲ੍ਹੇ ਦੇ ਸਮੂਹ ਸਰਕਾਰੀ ਸਕੂਲਾਂ ਵਲੋਂ ਚੋਣ ਟੋਲ ਫ੍ਰੀ ਨੰਬਰ 1950 ਬਾਰੇ ਜਾਗਰੂਕਤਾ ਪੈਦਾ ਕਰਨ ਲਈ ਵਿਦਿਆਰਥੀਆਂ ਵਲੋਂ ਹਿਊਮਨ ਚੇਨ ਬਣਾਈ ਗਈ। ਜਿਕਰਯੋਗ ਹੈ ਕਿ ਪੰਜਾਬ ਚੋਣ ਕਮਿਸ਼ਨ ਵਲੋਂ ਵੋਟਰਾਂ ਦੀ ਸਹੂਲੀਅਤ ਲਈ ਟੋਲ ਫ੍ਰੀ ਨੰਬਰ 1950 ਜਾਰੀ ਕੀਤਾ ਗਿਆ ਹੈ, ਜਿਸ ਦਾ ਉਪਯੋਗ ਕਰਕੇ ਆਮ ਵੋਟਰ ਕੋਈ ਵੀ ਜਾਣਕਾਰੀ ਹਾਸਿਲ ਕਰ ਸਕਦਾ ਹੈ। ਜਿਲ੍ਹੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਸਵੇਰ ਦੀ ਸਭਾ ਵਿੱਚ ਕਰਵਾਈ ਗਈ ਇਸ ਗਤੀਵਿਧੀ ਦਾ ਮੁੱਖ ਮਕੱਸਦ ਅਗਾਮੀ ਵਿਧਾਨਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਨੂੰ ਹੋਰ ਵਧਾਉਣਾ ਹੈ ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਪ੍ਰਣ ਲਿਆ ਕਿ ਉਹ ਆਪਣੇ ਦੇਸ਼ ਦੀਆਂ ਲੋਕਤਾਂਤਰਿਕ ਪਰੰਪਰਾਵਾਂ ਨੂੰ ਬਣਾਏ ਰੱਖਦੇ ਹੋਏ ਵੋਟ ਬਣਵਾਉਣ ਅਤੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰਨਗੇ। ਅਧਿਆਪਕਾਂ ਵਲੋਂ ਕਈ ਸਕੂਲ਼ਾਂ ਵਿੱਚ ਵਿੱਚ ਲੈਕਚਰ ਵੀ ਦਿੱਤੇ ਗਏ, ਜਿਸ ਵਿੱਚ ਪੰਜਾਬ ਚੋਣ ਕਮਿਸ਼ਨ ਵਲੋਂ ਬਣਾਈ ਗਈ ਵੋਟਰ ਹੈਲਪਲਾਈਨ ਐੱਪ ਅਤੇ 1950 ਟੋਲ ਫ੍ਰੀ ਨੰਬਰ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਗਈ। ਇਸ ਗਤੀਵਿਧੀ ਨੂੰ ਨੇਪਰੇ ਚੜ੍ਹਾਉਣ ਲਈ ਜਿਲ੍ਹਾ ਸਵੀਪ ਟੀਮ ਮੈਂਬਰ ਹੈੱਡਮਾਸਟਰ ਵਿਨੋਦ ਕਾਲੀਆ, ਮੁਨੀਸ਼ ਕੁਮਾਰ,ਵਿਨੋਦ ਭੂਸ਼ਣ,ਆਸ਼ੂ ਧਵਨ, ਪਿ੍ਰੰਸੀਪਲ ਸੁਨੀਲ ਨੇ ਵਿਸ਼ੇਸ ਭੂਮਿਕਾ ਨਿਭਾਈ। 

Share and Enjoy !

Shares

Leave a Reply

Your email address will not be published.