25000 ਸਰਕਾਰੀ ਨੌਕਰੀਆਂ ਦੇਣ ਦਾ ਫੈਸਲਾ ਸੂਬੇ ਦੇ ਬੇਰੁਜ਼ਗਾਰਾਂ ਲਈ ਵੱਡੀ ਰਾਹਤ – ਵਿਧਾਇਕ ਅਮਰਪਾਲ ਸਿੰਘ

Breaking News क्राइम

ਰਾਵੀ ਨਿਊਜ ਬਟਾਲਾ

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਨੇ ਆਪਣੀ ਪਹਿਲੀ ਕੈਬਨਿਟ ਮੀਟਿੰਗ ਵਿੱਚ  ਸੂਬਾ ਸਰਕਾਰ ਦੇ ਵੱਖ-ਵੱਖ ਵਿਭਾਗਾਂ, ਬੋਰਡਾਂ ਅਤੇ ਕਾਰਪੋਰੇਸ਼ਨਾਂ ਵਿਚ ਨੌਜਵਾਨਾਂ ਨੂੰ 25000 ਸਰਕਾਰੀ ਨੌਕਰੀਆਂ ਦੇਣ ਦਾ ਫੈਸਲਾ ਕਰਕੇ ਬੇਰੁਜ਼ਗਾਰ ਨੌਜਵਾਨਾਂ ਦਾ ਜਿੱਤ ਲਿਆ ਹੈ। ਇਹ ਪ੍ਰਗਟਾਵਾ ਕਰਦਿਆਂ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਇਹ ਪਹਿਲਾ ਮੌਕਾ ਹੈ ਕਿ ਜਦੋਂ ਮੁੱਖ ਮੰਤਰੀ ਨੇ ਅਹੁਦਾ ਸੰਭਾਲਣ ਤੋਂ ਬਾਅਦ ਪਹਿਲਾ ਫੈਸਲਾ ਸੂਬੇ ਦੀ ਨੌਜਵਾਨੀ ਨੂੰ ਸਰਕਾਰੀ ਨੌਂਕਰੀਆਂ ਦੇਣ ਦਾ ਕੀਤਾ ਹੋਵੇ। ਵਿਧਾਇਕ ਅਮਰਪਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਇਤਿਹਾਸਕ ਫੈਸਲੇ ਰਾਹੀਂ ਸਰਕਾਰੀ ਖੇਤਰ ਵਿਚ ਨੌਜਵਾਨਾਂ ਨੂੰ ਪਾਰਦਰਸ਼ੀ ਅਤੇ ਮੈਰਿਟ ਦੇ ਆਧਾਰ ਉਤੇ ਨੌਕਰੀਆਂ ਮੁਹੱਈਆ ਕਰਵਾਉਣ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਦਿਸਹੱਦੇ ਕਾਇਮ ਹੋਣਗੇ। ਉਨ੍ਹਾਂ ਦੱਸਿਆ ਕਿ ਇਨਾਂ 25000 ਸਰਕਾਰੀ ਨੌਕਰੀਆਂ ਵਿੱਚੋਂ 10,000 ਅਸਾਮੀਆਂ ਪੰਜਾਬ ਪੁਲੀਸ ਵਿੱਚ ਭਰੀਆਂ ਜਾਣਗੀਆਂ ਜਦਕਿ 15000 ਨੌਕਰੀਆਂ ਬਾਕੀ ਵਿਭਾਗਾਂ ਵਿਚ ਦਿੱਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਨਾਂ ਨੌਕਰੀਆਂ ਦਾ ਇਸ਼ਤਿਹਾਰ ਦੇਣ ਅਤੇ ਨੋਟੀਫਿਕੇਸ਼ਨ ਦੀ ਪ੍ਰਕਿਰਿਆ ਇਕ ਮਹੀਨੇ ਦੇ ਅੰਦਰ ਪੂਰੀ ਕਰ ਲਈ ਜਾਵੇਗੀ। ਵਿਧਾਇਕ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਬਿਹਤਰੀ ਲਈ ਆਪਣਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਆਉਂਦੇ ਦਿਨਾਂ ਵਿੱਚ ਅਜਿਹੇ ਹੋਰ ਵੀ ਕਈ ਲੋਕ ਪੱਖੀ ਫੈਸਲੇ ਸਰਕਾਰ ਵੱਲੋਂ ਲਏ ਜਾਣਗੇ। ਉਨ੍ਹਾਂ ਕਿਹਾ ਕਿ 25000 ਸਰਕਾਰੀ ਨੌਂਕਰੀਆਂ ਦੇਣ ਦੇ ਫੈਸਲੇ ਤੋਂ ਨੌਜਵਾਨ ਬੇਹੱਦ ਖੁਸ਼ ਹਨ ਅਤੇ ਉਨ੍ਹਾਂ ਅੰਦਰ ਆਪਣੇ ਸੁਨਿਹਰੀ ਭਵਿੱਖ ਦੀ ਨਵੀਂ ਆਸ ਜਾਗੀ ਹੈ।

Share and Enjoy !

Shares

Leave a Reply

Your email address will not be published.