ਲੋਕਾਂ ਨੂੰ ਫਾਇਰ, ਭੁਚਾਲ ਅਤੇ ਹੜ੍ਹਾਂ ਤੋਂ ਬਚਾਉਣ ਲਈ ਸਾਲ ਵਿੱਚ 4 ਵਾਰ ਕੀਤੀ ਜਾਵੇਗੀ ਮੋਕ ਡਰਿਲ-ਡਿਪਟੀ ਕਮਿਸ਼ਨਰ

पंजाब

ਰਾਵੀ ਨਿਊਜ ਅੰਮ੍ਰਿਤਸਰ

ਫਾਇਰ ਵਿਭਾਗ ਵੱਲੋਂ 14 ਅਪ੍ਰੈਲ ਤੋਂ 20 ਅਪ੍ਰੈਲ ਤੱਕ ਫਾਇਰ ਸਰਵਿਸ ਹਫ਼ਤਾ ਮਨਾਇਆ ਜਾਂਦਾ ਹੈ ਅਤੇ ਇਸ ਦੌਰਾਨ ਲੋਕਾਂ ਨੂੰ ਅੱਗ ਲੱਗਣ ਦੀ ਸੂਰਤ ਵਿੱਚ ਕਿਸ ਤਰ੍ਹਾਂ ਆਪਣਾ ਬਚਾਓ ਕਰਨਾ ਹੈ ਬਾਰੇ ਜਾਗਰੂਕ ਕਰਨ ਲਈ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਕ ਮੋਕ ਡਰਿਲ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸ੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਰਾਸ਼ਟਰੀ ਅੱਗ ਸੇਵਾ ਦਿਵਸ ਦੇ ਆਖਰੀ ਦਿਨ ਉਨ੍ਹਾਂ ਫਾਇਰ ਫਾਈਟਰਾਂ ਨੂੰ ਆਪਣੀ ਸ਼ਰਧਾਂਜਲੀ ਭੇਂਟ ਕਰਦੇ ਹਾਂ ਜਿੰਨਾਂ ਨੇ ਆਪਣੀ ਜਾਨ ਦੀ ਪ੍ਰਵਾਹ ਨਾ ਕਰਦੇ ਹੋਏ ਆਮ ਲੋਕਾਂ ਨੂੰ ਅੱਗ ਦੀ ਮਾਰ ਤੋਂ ਬਚਾਇਆ ਹੈ ਅਤੇ ਆਪਣੀ ਸ਼ਹਾਦਤ ਦਿੱਤੀ ਹੈ। ਸ੍ਰੀ ਸੂਦਨ ਨੇ ਦੱਸਿਆ ਕਿ ਭਵਿੱਖ ਵਿੱਚ ਅਜਿਹੀ ਅੱਗ ਦੇ ਧਮਾਕਿਆਂ ਨੂੰ ਰੋਕਣ ਅਤੇ ਆਮ ਨਾਗਰਿਕਾਂ ਤੇ ਸਕੂਲੀ ਬੱਚਿਆਂ ਵਿੱਚ ਜਾਗਰੁਕਤਾ ਵਧਾਉਣ ਲਈ ਹਰ ਸਾਲ 4 ਵਾਰ ਅੱਗ, ਭੁਚਾਲ ਅਤੇ ਹੜ੍ਹਾਂ ਤੋਂ ਬਚਣ ਸਬੰਧੀ ਲੋਕਾਂ ਨੂੰ ਮੋਕ ਡਰਿਲ ਕਰਕੇ ਜਾਗਰੂਕ ਕੀਤਾ ਜਾਵੇਗਾ। 

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਰੇਕ ਘਰ ਵਿੱਚ ਜਵਲਣਸ਼ੀਲ ਪਦਾਰਥ ਹੁੰਦੇ ਹਨ ਅਤੇ ਇਨ੍ਹਾਂ ਤੋਂ ਬਚਣ ਲਈ ਸਾਨੂੰ ਆਪਣੇ ਘਰਾਂ, ਵਪਾਰਕ ਸੰਸਥਾਵਾਂ ਅਤੇ ਫੈਕਟਰੀਆਂ ਵਿੱਚ ਫਾਇਰ ਸੇਫਟੀ ਦੇ ਪ੍ਰਬੰਧ ਜਰੂਰ ਰੱਖਣੇ ਚਾਹੀਦੇ ਹਨ।  ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਨ੍ਹਾਂ ਸੁਖਾਂਵੀ ਘਟਨਾਵਾਂ ਤੋਂ ਬਚਣ ਲਈ ਆਪਣੇ ਘਰ ਵਿੱਚ ਜਰੂਰੀ ਵਸਤਾਂ ਦਾ ਜਰੂਰ ਪ੍ਰਬੰਧ ਕਰਨ। ਇਸ ਮੌਕੇ ਫਾਇਰ ਸੇਫਟੀ ਅਫਸਰ ਸ੍ਰ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਫਾਇਰ ਬ੍ਰਿਗੇਡ ਸ਼ਹਿਰ ਦੇ ਲੋਕਾਂ ਲਈ ਹਰ ਸਮੇਂ ਮਦਦ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਸਾਡੇ ਕੋਲ ਇਸ ਸਮੇਂ ਅੱਗ ਬੁਝਾਉਣ ਦੇ ਸਾਰੇ  ਪ੍ਰਬੰਧ ਹਨ। ਉਨ੍ਹਾਂ ਦੱਸਿਆ ਕਿ ਅੱਜ ਇਸ ਮੋਕ ਡਰਿਲ ਵਿੱਚ ਅੱਗ ਨੂੰ ਕਿਸ ਤਰ੍ਹਾਂ ਬੁਝਾਉਣਾ ਹੈ ਅਤੇ ਜਖਮੀ ਹੋਏ ਲੋਕਾਂ ਨੂੰ ਕਿਸ ਤਰ੍ਹਾਂ ਬਾਹਰ ਕੱਢਣ ਬਾਰੇ ਮੋਕ ਡਰਿਲ ਕੀਤੀ ਗਈ ਹੈ। ਇਸ ਮੌਕੇ ਸਹਾਇਕ ਕਮਿਸ਼ਨਰ ਸ੍ਰੀ ਸੰਜੀਵ ਸ਼ਰਮਾ, ਸਹਾਇਕ ਕਮਿਸ਼ਨਰ ਸ੍ਰ ਅਰਵਿੰਦਰ ਸਿੰਘ ਟਿਵਾਣਾ, ਜਿਲ੍ਹਾ ਮਾਲ ਅਫਸਰ ਸ੍ਰ ਅਰਵਿੰਦਰਪਾਲ ਸਿੰਘ, ਜਿਲ੍ਹਾ ਮੰਡੀ ਅਫਸਰ ਸ੍ਰ ਅਮਨਦੀਪ ਸਿੰਘ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜਰ ਸਨ।

Share and Enjoy !

Shares

Leave a Reply

Your email address will not be published.