ਆਰ ਆਰ ਬਾਵਾ ਡੀ ਏ ਵੀ ਕਾਲਜ ਫ਼ਾਰ ਗਰਲਜ਼, ਬਟਾਲਾ ਵਿਖੇ 52ਵੀਂ ਸਲਾਨਾ ਡਿਗਰੀ ਵੰਡ ਸਮਾਰੋਹ ਦਾ ਆਯੋਜਨ

गुरदासपुर आसपास बटाला

ਰਾਵੀ ਨਿਊਜ ਬਟਾਲਾ

ਆਰ ਆਰ ਬਾਵਾ ਡੀ ਏ ਵੀ ਕਾਲਜ ਫ਼ਾਰ ਗਰਲਜ਼, ਬਟਾਲਾ ਵਿਖੇ ਪਿੰ੍ਰਸੀਪਲ ਡਾ. ਏਕਤਾ ਖੋਸਲਾ ਦੇ ਨਿਰਦੇਸ਼ਾਂ ਅਨੁਸਾਰ, ਸਮਾਰੋਹ ਦੇ ਕੋਆਰਡੀਨੇਟਰ ਡਾ.ਮੀਨਾਕਸ਼ੀ ਦੁੱਗਲ ਅਤੇ ਕਨਵੀਨਰ ਸ਼੍ਰੀਮਤੀ ਸਿੰਮੀ ਸ਼ਰਮਾਦੇ ਸਹਿਯੋਗ ਨਾਲ 52ਵੀਂ ਸਲਾਨਾ ਡਿਗਰੀ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਮੁੱਖ ਮਹਿਮਾਨ ਵੱਜੋਂ ਸ਼੍ਰੀ ਕੁੰਵਰ ਵਿਜੇ ਪ੍ਰਤਾਪ ਸਿੰਘ, ਆਈ.ਪੀ.ਐਸ., ਐਮ.ਐਲ.ਏ., ਅੰਮਿ੍ਰਤਸਰ (ਪੰਜਾਬ) ਨੇ ਸ਼ਿਰਕਤ ਕੀਤੀ। ਵਿਸ਼ੇਸ਼ ਮਹਿਮਾਨ ਵੱਜੋਂ ਡਾ. ਹਰਦੀਪ ਸਿੰਘ, ਓ.ਐਸ.ਡੀ. ਟੂ ਵਾਇਸ ਚਾਂਸਲਰ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮਿ੍ਰਤਸਰ ਅਤੇ ਸ਼੍ਰੀ ਅਮਨ ਸ਼ੇਰ ਸਿੰਘ (ਸ਼ੈਰੀ ਕਲਸੀ), ਐਮ.ਐਲ.ਏ, ਬਟਾਲਾ (ਪੰਜਾਬ) ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਸ਼੍ਰੀ ਬੀ.ਕੇ. ਮਿੱਤਲ, ਸੈਕਟਰੀ, ਡੀ.ਏ.ਵੀ ਕਾਲਜ ਮੈਨੇਜਿੰਗ ਕਮੇਟੀ, ਨਵੀਂ ਦਿੱਲੀ; ਚੇਅਰਮੈਨ, ਸਥਾਨਕ ਸਲਾਹਕਾਰ ਕਮੇਟੀ ਸ਼੍ਰੀ ਰਾਜੇਸ਼ ਕਵਾਤਰਾ, ਉਹਨਾਂ ਦੀ ਪਤਨੀ ਸ਼੍ਰੀਮਤੀ ਅਨੁ ਕਵਾਤਰਾ, ਸ਼੍ਰੀ ਨਰੇਸ਼ ਲੂਥਰਾ, ਸ਼੍ਰੀਕਸਤੂਰੀ ਲਾਲ, ਸ਼੍ਰੀ ਸੋਰਭ ਮਰਵਾਹਾ, ਸ਼੍ਰੀ ਵੀ.ਐਮ. ਗੋਇਲ, ਸ਼੍ਰੀ ਸ਼ਕਤੀ ਖੁੱਲਰ, ਸ਼੍ਰੀ ਭਾਰਤ ਭੂਸ਼ਣ ਅਗਰਵਾਲ, ਸ਼੍ਰੀ ਵਿਨੋਦ ਸਚਦੇਵਾ, ਸ਼੍ਰੀ ਅਜੇ ਮਹਾਜਨ, ਸ਼੍ਰੀ ਅਸ਼ਵਨੀ ਮਰਵਾਹਾ, ਸ਼੍ਰੀ ਰਾਕੇਸ਼ ਗੋਇਲ, ਸ਼੍ਰੀ ਸੁਭਾਸ਼ ਗੋਇਲ, ਸ਼੍ਰੀ ਚੰਦਰ ਭੂਸ਼ਣ ਅਗਰਵਾਲ, ਸ. ਜਗਜੋਤ ਸਿੰਘ, ਸ਼੍ਰੀ ਮਹਿੰਦਰ ਅਗਰਵਾਲ, ਸ. ਪਰਮਿੰਦਰ ਸਿੰਘ, ਸ਼੍ਰੀਮਤੀ ਨੀਨੂ ਜੁਲਕਾ ਅਤੇ ਪਿੰ੍ਰਸੀਪਲ ਡਾ.ਮੰਜੂਲਾ ਉਪਲ, ਐਸ.ਐਲ ਬਾਵਾ ਡੀ.ਏ.ਵੀ ਕਾਲਜ, ਬਟਾਲਾ, ਹਾਜ਼ਰ ਹੋਏ। ਇਸ ਮੌਕੇ ਵੱਖ-ਵੱਖ ਸਕੂਲਾਂ, ਕਾਲਜਾਂ ਦੇ ਪਿੰ੍ਰਸੀਪਲ ਅਤੇ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਹੋਏ।
ਸਮਾਰੋਹ ਦਾ ਆਗਾਜ਼ ਗਿਆਨ ਦਾ ਪ੍ਰਤੀਕ ਜੋਤੀ ਪ੍ਰਜਵਲਨ ਕਰਨ ਉਪਰੰਤ ਡੀ.ਏ.ਵੀ. ਗਾਣ ਦਾ ਉਚਾਰਨ ਕੀਤਾ ਗਿਆ। ਇਸ ਮੌਕੇ ਕਾਲਜ ਪਿੰ੍ਰਸੀਪਲ ਡਾ. ਏਕਤਾ ਖੋਸਲਾ ਅਤੇ ਪ੍ਰੋਗਰਾਮ ਦੇ ਸੰਯੋਜਕਾਂ ਵੱਲੋਂ ਮੁੱਖ ਮਹਿਮਾਨ ਤੇ ਵਿਸ਼ੇਸ਼ ਮਹਿਮਾਨਾਂ ਨੂੰ ਪੌਦੇ ਦੇ ਕੇ ਉਹਨਾਂ ਦਾ ਰਸਮੀ ਤੌਰ ਗਰੀਨ ਸਵਾਗਤ ਕੀਤਾ ਗਿਆ। ਪਿੰ੍ਰਸੀਪਲ ਡਾ. ਏਕਤਾ ਖੋਸਲਾ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕਰਦੇ ਹੋਏ ਸ਼੍ਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਜੀ ਦੀ ਸ਼ਖਸੀਅਤ ਤੋਂ ਜਾਣੂ ਕਰਾਉਂਦਿਆਂ ਦੱਸਿਆ ਕਿ ਉਹ ਇਕ ਇਮਾਨਦਾਰ, ਕੰਮ ਨੂੰ ਸਮਰਪਿਤ, ਵਕਤ ਦੇ ਪਾਬੰਦ ਸ਼ਖਸੀਅਤ ਹਨ ਜੋ ਇਮਾਨਦਾਰੀ ਨੂੰ ਜ਼ਿੰਦਗੀ ਦਾ ਆਧਾਰ ਮੰਨਦੇ ਹਨ। ਇਸ ਤੋਂ ਬਾਅਦ ਪਿੰ੍ਰਸੀਪਲ ਡਾ. ਏਕਤਾ ਖੋਸਲਾ ਨੇ ਕਾਲਜ ਦੀ ਸਲਾਨਾ ਰਿਪੋਰਟ ਪੇਸ਼ ਕਰਦੇ ਹੋਏ ਕਾਲਜ ਵਿੱਚ ਚੱਲਦੇ ਕੋਰਸਾਂ, ਸਿੱਖਿਆ ਅਤੇ ਖੇਡ ਜਮਾਤ ਵਿੱਚ ਕੀਤੀਆਂ ਪ੍ਰਾਪਤੀਆਂ ਤੋਂ ਜਾਣੂ ਕਰਵਾਇਆ। ਉਹਨਾਂ ਨੇ ਵਿਦਿਆਰਥਣਾਂ ਨੂੰ ਜ਼ਿੰਦਗੀ ਦੇ ਨਵੇਂ ਸਫ਼ਰ ਲਈ ਸੁਨੇਹਾ ਦਿੰਦਿਆਂ ਕਿਹਾ ਕਿ ਇਹ ਉਹਨਾਂ ਦੀ ਜ਼ਿੰਦਗੀ ਦਾ ਮਹੱਤਵਪੂਰਨ ਦਿਨ ਹੈ। ਉਹਨਾਂ ਦੀ ਇਹ ਪ੍ਰਾਪਤੀ ਉਹਨਾਂ ਦੀ ਮਿਹਨਤ ਦਾ ਨਤੀਜਾ ਹੈ ਅਤੇ ਉਹਨਾਂ ਨੇ ਵਿਦਿਆਰਥਣਾਂ ਨੂੰ ਚੰਗੇ ਇਨਸਾਨ ਬਣਨ ਤੇ ਨੈਤਿਕ ਕਦਰਾਂ ਕੀਮਤਾਂ ਦਾ ਪੱਲਾ ਫੜੀ ਰੱਖਣ ਲਈ ਕਿਹਾ। ਇਸ ਦੇ ਨਾਲ ਹੀ ਉਹਨਾਂ ਨੂੰ ਵਧਾਈ ਦਿੰਦਿਆਂ ਉਹਨਾਂ ਦੇ ਵਧੀਆ ਭਵਿੱਖ ਦੀ ਕਾਮਨਾ ਕੀਤੀ।

ਇਸ ਤੋਂ ਬਾਅਦ ਸਥਾਨਕ ਸਲਾਹਕਾਰ ਕਮੇਟੀ ਦੇ ਚੇਅਰਮੈਨ ਸ਼੍ਰੀ ਰਾਜੇਸ਼ ਕਵਾਤਰਾ ਜੀ ਨੇ ਮੁੱਖ ਮਹਿਮਾਨ, ਵਿਸ਼ੇਸ਼ ਮਹਿਮਾਨ, ਸ਼੍ਰੀ ਬੀ.ਕੇ. ਮਿੱਤਲ ਜੀ ਅਤੇ ਹੋਰ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਵਿਦਿਆਰਥਣਾਂ ਨੂੰ ਆਪਣੇ ਮਾਤਾ-ਪਿਤਾ ਦਾ ਧੰਨਵਾਦ ਕਰਨ ਦੇ ਨਾਲ-ਨਾਲ ਆਪਣੇ ਅਧਿਆਪਕਾਂ ਦਾ ਹਮੇਸ਼ਾ ਸਤਿਕਾਰ ਕਰਨ ਲਈ ਕਿਹਾ। ਇਸ ਤੋਂ ਇਲਾਵਾ ਉਹਨਾਂ ਨੇ ਕੁਦਰਤੀ ਆਫ਼ਤਾਂ ਸਮੇਂ ਡੀ.ਏ.ਵੀ. ਸੁਸਾਇਟੀ ਨਵੀਂ ਦਿੱਲੀ ਵੱਲੋਂ ਸਮੇਂ-ਸਮੇਂ ਦਿੱਤੇ ਗਏ ਯੋਗਦਾਨ ਬਾਰੇ ਜਾਣਕਾਰੀ ਦਿੱਤੀ। ਸਮਾਰੋਹ ਦੇ ਆਰੰਭ ਵਿੱਚ ਪੀ.ਜੀ.ਵਿੱਚ ਐਮ.ਏ. (ਹਿੰਦੀ ਅਤੇ ਪੰਜਾਬੀ), ਐਮ.ਐਸ.ਸੀ. (ਮੈਥ), ਐਮ.ਐਸ.ਸੀ. (ਕੰਪਿਊਟਰ ਸਾਇੰਸ), ਐਮ.ਕਾਮ ਦੀਆਂ ਵਿਦਿਆਰਥਣਾਂ ਨੂੰ ਅਤੇ ਯੂ.ਜੀ. ਵਿੱਚ ਸਾਇੰਸ, ਆਰਟਸ, ਕਾਮਰਸ, ਕੰਪਿਊਟਰ ਸਾਇੰਸ, ਬੀ.ਏ. (ਵੂਮੈਨ ਇੰਮਪਾਵਰਮੈਂਟ) ਦੀਆਂ ਵਿਦਿਆਰਥਣਾਂ ਨੂੰ ਡਿਗਰੀਆਂ ਵੰਡੀਆਂ ਗਈਆਂ। ਇਸ ਤੋਂ ਇਲਾਵਾ, ਯੂ.ਜੀ. ਅਤੇ ਪੀ.ਜੀ. ਡਿਪਲੋਮਾਂ ਦੀਆਂ ਵਿਦਿਆਰਥਣਾਂ ਨੂੰ ਵੀ ਡਿਗਰੀਆਂ ਦਿੱਤੀਆਂ ਗਈਆਂ। ਕੁੱਲ 670 ਵਿਦਿਆਰਥਣਾਂ ਨੂੰ ਡਿਗਰੀਆਂ ਦਿੱਤੀਆਂ ਗਈਆਂ।
ਇਸ ਮੌਕੇ ਮੁੱਖ ਮਹਿਮਾਨ ਸ਼੍ਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਜੀ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਵਿਦਿਆਰਥਣਾਂ ਨੂੰ ਹਮੇਸ਼ਾ ਆਪਣੇ ਮਾਤਾ-ਪਿਤਾ ਅਤੇ ਅਧਿਆਪਕਾਂ ਦੀ ਇੱਜ਼ਤ ਕਰਨ ਲਈ ਕਿਹਾ। ਉਹਨਾਂ ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਬੇਰੁਜ਼ਗਾਰੀ ਦੀ ਸਮੱਸਿਆ ਬਹੁਤ ਵੱਡੇ ਪੱਧਰ ਤੇ ਹੈ ਜਿਸਨੂੰ ਭਵਿੱਖ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੂਰ ਕਰੇਗੀ।ਉਹਨਾਂ ਨੇ ਵਿਦਿਆਰਥਣਾਂ ਨੂੰ ਘੱਟੋ-ਘੱਟ ਇਕ ਪੀ.ਐਚ.ਡੀ. ਕਰਨ ਲਈ ਕਿਹਾ। ਉਹਨਾਂ ਕਿਹਾ ਕਿ ਡਿਗਰੀ ਅਤੇ ਰੋਜ਼ਗਾਰ ਨੂੰ ਨਾਲ ਨਹੀਂ ਜੋੜਨਾ ਚਾਹੀਦਾ। ਇਸ ਦੇ ਨਾਲ ਹੀ ਉਹਨਾਂ ਨੇ ਵਿਦਿਆਰਥਣਾਂ ਨੂੰ ਇਕ ਜਿੰਮੇਵਾਰ ਨਾਗਰਿਕ ਬਣਨ, ਦੇਸ਼ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ, ਸੰਵਿਧਾਨ ਨੂੰ ਸਹੀ ਰੂਪ ਵਿਚ ਲਾਗੂ ਕਰਵਾਉਣ ਲਈ, ਸਿਸਟਮ ਵਿਚ ਰਹਿ ਕੇ ਕੰਮ ਕਰਨ ਲਈ, ਰਾਜਨੀਤੀ ਪ੍ਰਤੀ ਸਾਕਾਰਤਮਕ ਸੋਚ ਧਾਰਨ ਕਰਨ ਲਈ ਪ੍ਰੇਰਿਤ ਕੀਤਾ। ਉਹਨਾਂ ਨੇ ਡੀ.ਏ.ਵੀ ਕਾਲਜ ਪ੍ਰਬੰਧਕ ਮੈਨੇਜਿੰਗ ਕਮੇਟੀ, ਨਵੀਂ ਦਿੱਲੀ ਦੁਆਰਾ ਦਿੱਤੇ ਜਾ ਰਹੇ ਯੋਗਦਾਨ ਲਈ ਪਦਮ ਸ਼੍ਰੀ ਡਾ. ਪੂਨਮ ਸੂਰੀ ਜੀ, ਪ੍ਰਧਾਨ, ਡੀ.ਏ.ਵੀ.ਕਾਲਜ ਮੈਨੇਜਿੰਗ ਕਮੇਟੀ, ਨਵੀਂ ਦਿੱਲੀ ਦਾ ਧੰਨਵਾਦ ਅਤੇ ਪ੍ਰਸ਼ੰਸਾ ਕੀਤੀ। ਉਹਨਾਂ ਨੇ ਸਥਾਨਕ ਕਮੇਟੀ, ਪਿੰ੍ਰਸੀਪਲ ਮੈਡਮ, ਅਤੇ ਸਟਾਫ਼ ਦਾ ਇਸ ਸਮਾਰੋਹ ਵਿੱਚ ਬੁਲਾਉਣ ਲਈ ਧੰਨਵਾਦ ਕੀਤਾ।

ਇਸ ਤੋਂ ਬਾਅਦ ਸ਼੍ਰੀ ਬੀ.ਕੇ. ਮਿੱਤਲ, ਸੈਕਟਰੀ, ਡੀ.ਏ.ਵੀ.ਕਾਲਜ ਮੈਨੇਜਿੰਗ ਕਮੇਟੀ, ਨਵੀਂ ਦਿੱਲੀ ਨੇ ਮੁੱਖ ਮਹਿਮਾਨ, ਵਿਸ਼ੇਸ਼ ਮਹਿਮਾਨਾਂ ਦਾ ਸਵਾਗਤ ਕਰਦਿਆਂ ਧੰਨਵਾਦ ਕੀਤਾ ਅਤੇ ਪਿ੍ਰ੍ਰੰਸੀਪਲ ਡਾ. ਏਕਤਾ ਖੋਸਲਾ, ਸਟਾਫ਼ ਅਤੇ ਵਿਦਿਆਰਥਣਾਂ ਨੂੰ ਵਧਾਈ ਦਿੱਤੀ। ਉਹਨਾਂ ਨੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦਿੰਦਿਆਂ ਜ਼ਿੰਦਗੀ ਵਿੱਚ ਸਫ਼ਲ ਹੋਣ ਲਈ ਚੰਗੇ ਇਨਸਾਨ ਬਣਨ ਲਈ ਪ੍ਰੇਰਿਤ ਕੀਤਾ।
ਇਸ ਤੋਂ ਬਾਅਦ ਡਾ. ਹਰਦੀਪ ਸਿੰਘ, ਓ.ਐਸ.ਡੀ. ਟੂ ਵਾਈਸ ਚਾਂਸਲਰ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮਿ੍ਰਤਸਰ ਨੇ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਔਰ ਤਾਂ ਸਮਾਜ ਨੂੰ ਬਦਲ ਸਕਣ ਦੀ ਸਮਰੱਥਾ ਰੱਖਦੀਆਂ ਹਨ ਉਹਨਾਂ ਨੇ ਸਮਾਜ ਸੇਵਾ ਲਈ ਨਿਰਸਵਾਰਥ ਕੰਮ ਕਰਨ ਲਈ ਅਤੇ ਜ਼ਿੰਦਗੀ ਵਿਚ ਲਗਾਤਾਰ ਕੰਮ ਕਰਦੇ ਰਹਿਣ ਦੀ ਪ੍ਰੇਰਨਾ ਦਿੱਤੀ। ਇਸ ਤੋਂ ਬਾਅਦ ਸ਼੍ਰੀ ਅਮਨ ਸ਼ੇਰ ਸਿੰਘ (ਸ਼ੈਰੀਕਲਸੀ), ਐਮ.ਐਲ.ਏ., ਬਟਾਲਾ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਕਾਲਜ ਵੱਲੋਂ ਸਮੇਂ-ਸਮੇਂ ਸਮਾਜ ਵਾਸਤੇ ਬਹੁਤ ਵਧੀਆ ਕੰਮ ਕੀਤੇ ਜਾਂਦੇ ਰਹੇ ਹਨ ਜਿਵੇਂ ਕਿ ਕੋਰੋਨਾ ਦੌਰਾਨ ਕਾਲਜ ਵਿਚ ਕੋਰਨਟਾਈਨ ਸੈਂਟਰ ਖੋਲਣਾ। ਉਹਨਾਂ ਨੇ ਵਿਦਿਆਰਥਣਾਂ ਨੂੰ ਉਹਨਾਂ ਦੇ ਵਧੀਆ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ।
ਇਸ ਤੋਂ ਬਾਅਦ ਮੁੱਖ ਮਹਿਮਾਨ ਨੂੰ ਪਿੰ੍ਰਸੀਪਲ ਡਾ. ਏਕਤਾ ਖੋਸਲਾ ਦੁਆਰਾ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਡਾ.ਮੀਨਾਕਸ਼ੀ ਦੁੱਗਲ (ਕਨਵੀਨਰ) ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਮੁੱਖ ਮਹਿਮਾਨ ਅਤੇ ਵਿਸ਼ੇਸ਼ ਮਹਿਮਾਨਾਂ ਦਾ ਕਾਲਜ ਵਿੱਚ ਸ਼ਿਰਕਤ ਕਰਨ ਤੇ ਧੰਨਵਾਦ ਕੀਤਾ। ਸਭਿਆਚਾਰਕ ਪ੍ਰੋਗਰਾਮ ਵਿੱਚ ਗਜ਼ਲ, ਲੋਕ-ਗੀਤ ਅਤੇ ਸੂਫ਼ੀ ਗੀਤ ਦੀ ਪੇਸ਼ਕਾਰੀ ਕੀਤੀ ਗਈ। ਅਖੀਰ ਵਿੱਚ ਰਾਸ਼ਟਰੀ ਗੀਤ ਨਾਲ ਪ੍ਰੋਗਰਾਮ ਆਪਣੀ ਅਮਿੱਟ ਛਾਪ ਛੱਡ ਦਾ ਸਮਾਪਤ ਹੋ ਗਿਆ। ਇਸ ਮੌਕੇ ਸਮੂਹ ਸਟਾਫ਼ ਮੈਂਬਰ ਮੌਜੂਦ ਸਨ।

Share and Enjoy !

Shares

Leave a Reply

Your email address will not be published.