Amritsar News # ਟ੍ਰਾਂਸਜੈਂਡਰ ਵੋਟਰਾਂ ਨੂੰ ਵੋਟ ਦੇ ਹੱਕ ਪ੍ਰਤੀ ਕੀਤਾ ਗਿਆ ਜਾਗਰੂਕ

Breaking News

ਰਾਵੀ ਨਿਊਜ ਅੰਮ੍ਰਿਤਸਰ

ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ.ਗੁਰਪ੍ਰੀਤ ਸਿੰਘ ਖਹਿਰਾ ਦੇ ਦਿਸ਼ਾ ਨਿਦਰੇਸ਼ਾਂ ਅਤੇ ਜਿਲ੍ਹਾ ਨੋਡਲ ਅਫ਼ਸਰ (ਸਵੀਪ)-ਕਮ-ਜਿਲ੍ਹਾ ਸਿੱਖਿਆ ਅਫ਼ਸਰ(ਸੈ.ਸ.) ਸ.ਜੁਗਰਾਜ ਸਿੰਘ ਰੰਧਾਵਾ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਸ਼੍ਰੀਮਤੀ ਮੀਨਾ ਦੇਵੀ ਦੀ ਅਗੁਆਈ ਵਿੱਚ ਟ੍ਰਾਂਸਜੈਂਡਰ ਵੋਟਰਾਂ ਨੂੰ ਵੋਟ ਬਣਾਉਣ ਅਤੇ ਉਸਦੇ ਉੱਚਿਤ ਪ੍ਰਯੋਗ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਇੱਕ ਵੋਟਰ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਸਥਾਨਕ ਹਰਿਪੁਰਾ ਖੇਤਰ ਵਿੱਚ ਕੀਤਾ ਗਿਆ। ਜਿਲ੍ਹਾ ਚੋਣ ਦਫ਼ਤਰ ਵਲੋਂ ਪਹਿਲਾਂ ਮਿੱਥੇ ਪੌ੍ਰਗਰਾਮ ਅਨੁਸਾਰ ਟ੍ਰਾਂਸਜੈਂਡਰ ਪ੍ਰਧਾਨ ਡਿੰਪਲ ਬਾਬਾ ਅਤੇ ਉਹਨਾਂ ਦੇ ਸਾਥੀਆਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ।ਇਸ ਮੁਲਾਕਾਤ ਦੌਰਾਨ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਸ਼੍ਰੀਮਤੀ ਮੀਨਾ ਦੇਵੀ ਨੇ ਕਿਹਾ ਕਿ ਟ੍ਰਾਂਸਜੈਂਡਰ ਵੋਟਰ ਅਗਾਮੀ ਦਿਨਾਂ ਵਿੱਚ ਹਰ ਹਾਲਤ ਵਿੱਚ ਆਪਣਾ ਵੋਟ ਬਣਾਉਣ, ਤਾਂ ਜੋ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਉਹ ਆਪਣੇ ਵੋਟ ਪਾਉਣ ਦੇ ਸੰਵਿਧਾਨਿਕ ਹੱਕ ਦੀ ਵਰਤੋਂ ਕਰ ਸਕਣ। ਉਹਨਾਂ ਦੱਸਿਆ ਕਿ ਪ੍ਰਸ਼ਾਸਨ ਵਲੋਂ ਹਰ ਵਰਗ ਦੀ ਵੋਟਾਂ ਵਿੱਚ ਸ਼ਮੂਲ਼ੀਅਤ ਯਕੀਨੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ਾਂ ਕੀਤੀਆ ਜਾ ਰਹੀਆਂ ਹਨ।ਰਸਮੀ ਮੁਲਾਕਾਤ ਤੋਂ ਬਾਅਦ ਡਿੰਪਲ ਬਾਬਾ ਅਤੇ ਉਹਨਾਂ ਦੇ ਸ਼ਾਥੀਆਂ ਵਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨਾਲ ਮਿਲ ਕੇ ਇਲਾਕੇ ਦੇ ਪ੍ਰਮੁੱਖ ਬਜਾਰਾਂ ਵਿੱਚ ਜਾਗੋ ਵੀ ਕੱਢੀ ਗਈ। ਇਕ ਹੋਰ ਪ੍ਰੋਗਰਾਮ ਵਿੱਚ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਸ਼੍ਰੀਮਤੀ ਖੁਸ਼ਮੀਤ ਕੌਰ ਨੇ ਬਾਬਾ ਬਕਾਲਾ ਵਿਧਾਨਸਭਾ ਹਲਕੇ ਵਿੱਚ ਪੈਂਦੇ ਬਾਬਾ ਸਾਵਨ ਸਿੰਘ ਨਗਰ ਵਿਖੇ ਟ੍ਰਾਂਸਜੈਂਡਰ ਵੋਟਰਾਂ ਨੂੰ ਜਾਗਰੂਕ ਕੀਤਾ। ਇਸ ਮੌਕੇ ਸੁਪਰਵਾਈਜ਼ਰ ਅੰਜੂ, ਪੂਜਾ, ਕਮਲਾ ਅਤੇ ਜਿਲ੍ਹਾ ਸਵੀਪ ਟੀਮ ਮੈਂਬਰ ਆਸ਼ੂ ਧਵਨ, ਵਿਨੋਦ ਭੂਸ਼ਣ ਅਤੇ ਮੁਨੀਸ਼ ਕੁਮਾਰ ਹਾਜ਼ਰ ਸਨ।

Share and Enjoy !

Shares

Leave a Reply

Your email address will not be published.