ਕੈਮਰੇ ਰਾਹੀ ਰਖੀ ਜਾਵੇਗੀ ਬਟਾਲਾ ਦੇ ਚੌਂਕਾ ਤੇ ਬਜਾਰਾ ਤੇ ਨਜਰ

बटाला

ਰਾਵੀ ਨਿਊਜ ਬਟਾਲਾ

ਬਟਾਲਾ ਦੇ ਵਿਧਾਇਕ ਸ੍ਰੀ ਸ਼ੈਰੀ ਕਲਸੀ ਨੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਸ਼ਹਿਰ ਵਿੱਚ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਜਾਣ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਦੀ ਸੁਰੱਖਿਆ ਲਈ ਉਹ ਖੁਦ ਵੀ ਹਰ ਤਰਾਂ ਦਾ ਸਹਿਯੋਗ ਕਰਨ ਲਈ ਤਿਆਰ ਹਨ। ਬੀਤੀ ਸ਼ਾਮ ਵਿਧਾਇਕ ਸ੍ਰੀ ਸ਼ੈਰੀ ਕਲਸੀ ਨੇ ਐੱਸ.ਐੱਸ.ਪੀ. ਬਟਾਲਾ ਸ੍ਰੀ ਗੌਰਵ ਤੂਰਾ, ਐੱਸ.ਪੀ. ਸਿਟੀ ਸ. ਗੁਰਪ੍ਰੀਤ ਸਿੰਘ, ਐਕਸੀਅਨ ਨਗਰ ਨਿਗਮ ਸ੍ਰੀ ਭਾਟੀਆ ਨਾਲ ਸ਼ਹਿਰ ਦੇ ਗਾਂਧੀ ਚੌਂਕ ਅਤੇ ਚੱਕਰੀ ਬਜ਼ਾਰ ਦਾ ਸੁਰੱਖਿਆ ਦੇ ਲਿਹਾਜ ਨਾਲ ਨਿਰੀਖਣ ਕੀਤਾ ਅਤੇ ਨਾਲ ਹੀ ਜਰੂਰੀ ਨਿਰਦੇਸ਼ ਵੀ ਦਿੱਤੇ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੁਲਿਸ ਵਿਭਾਗ ਦੀ ਮੰਗ ’ਤੇ ਸ਼ਹਿਰ ਦੇ ਪ੍ਰਮੁੱਖ ਚੌਂਕਾਂ ਤੇ ਬਜ਼ਾਰਾਂ ਵਿੱਚ ਸੀਸੀਟੀਵੀ ਕੈਮਰੇ ਲਗਾਏ ਜਾਣਗੇ ਤਾਂ ਜੋ ਸ਼ਰਾਰਤੀ ਤੱਤਾਂ ਉੱਪਰ ਨਜ਼ਰ ਰੱਖੀ ਜਾ ਸਕੇ। ਉਨ੍ਹਾਂ ਕਿਹਾ ਅਜਿਹਾ ਹੋਣ ਨਾਲ ਜਿਥੇ ਕਰਾਈਮ ਘਟੇਗਾ। ਇਸਦੇ ਨਾਲ ਹੀ ਉਨ੍ਹਾਂ ਨੇ ਸ਼ਹਿਰ ਵਿੱਚ ਨਾਕੇ ਅਤੇ ਪੈਟਰੋਲਿੰਗ ਵਧਾਉਣ ਲਈ ਵੀ ਕਿਹਾ।
ਇਸ ਮੌਕੇ ਐੱਸ.ਐੱਸ.ਪੀ. ਬਟਾਲਾ ਸ੍ਰੀ ਗੌਰਵ ਤੂਰਾ ਨੇ ਕਿਹਾ ਕਿ ਸ਼ਹਿਰ ਦੇ ਗਾਂਧੀ ਚੌਂਕ ਸਮੇਤ ਸਾਰੇ ਪ੍ਰਮੁੱਖ ਚੌਂਕਾਂ ਵਿਚ ਸੀਸੀਟੀਵੀ ਕੈਮਰੇ ਲਗਾਏ ਜਾਣਗੇ ਅਤੇ ਨਾਲ ਹੀ ਸ਼ਹਿਰ ਵਿੱਚ ਪੁਲਿਸ ਨਾਕਿਆਂ ਦੀ ਸੰਖਿਆ ਵਧਾ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਰਾਤ ਸਮੇਂ ਪੁਲਿਸ ਦੀ ਪੈਟਰੋਲਿੰਗ ਨੂੰ ਹੋਰ ਵਧਾਇਆ ਗਿਆ ਹੈ ਅਤੇ ਪੁਲਿਸ ਮੁਲਾਜ਼ਮਾਂ ਨੂੰ ਬੀਟਾਂ ਵੰਡੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੁਲਿਸ ਪੈਟਰੋਲਿੰਗ ਵਿੱਚ ਹੋਰ ਵਾਧਾ ਕਰਨ ਲਈ ਨਵੇਂ ਮੋਟਰਸਾਈਕਲਾਂ ਦੀ ਡਿਮਾਂਡ ਵੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਬਟਾਲਾ ਪੁਲਿਸ ਲੋਕਾਂ ਦੀ ਜਾਨ ਮਾਲ ਲਈ ਪੂਰੀ ਤਰਾਂ ਵਚਨਬੱਧ ਹੈ।

Share and Enjoy !

Shares

Leave a Reply

Your email address will not be published.