Raavi New # ਸੁਖਬੀਰ ਬਾਦਲ ਨੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨਾਲ ਦਿੱਤੀ ਗ੍ਰਿਫਤਾਰੀ, ਕਿਹਾ ਕਿ ਨਵਜੋਤ ਸਿੱਧੂ ਕਾਂਗਰਸ ਸਰਕਾਰ ਨੂੰ ਬਿਕਰਮ ਸਿੰਘ ਮਜੀਠੀਆ ਨੂੰ ਗ੍ਰਿਫਤਾਰ ਕਰਨ ਲਈ ਗੈਰ ਸੰਵਿਧਾਨਕ ਤੌਰ ’ਤੇ ਹਦਾਇਤਾਂ ਦੇ ਰਹੇ ਹਨ

राजनीति

ਰਾਵੀ ਨਿਊਜ ਚੰਡੀਗੜ੍ਹ (ਗੁਰਵਿੰਦਰ ਸਿੰਘ ਮੋਹਾਲੀ)

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪਾਰਟੀ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੂੰ ਝੁਠੇ ਕੇਸ ਵਿਚ ਫਸਾਉਣ ਦੀ ਕਾਂਗਰਸ ਦੀ ਸਾਜ਼ਿਸ਼ ਵਿਰੁੱਧ ਰੋਸ ਪ੍ਰਗਟਾਉਣ ਲਈ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰਾਂ ਸਮੇਤ ਗ੍ਰਿਫਤਾਰੀ ਦਿੱਤੀ।

ਐਮ ਐਲ ਏ ਫਲੈਟ ਕੰਪਲੈਕਸ ਦੇ ਬਾਹਰ ਭਾਰੀ ਸੁਰੱਖਿਆ ਦੇ ਬਾਵਜੂਦ ਪਰਟੀ ਦੇ ਸੀਨੀਅਰ ਆਗੂਆਂ ਨੇ ਬੈਰੀਕੇਡਾਂ ਦੀ ਪਰਵਾਹ ਨਾ ਕਰਦੇ ਹੋਏ ਮੁੱਖ ਮੰਤਰੀ ਦੀ ਰਿਹਾਇਸ਼ ਤੱਕ ਮਾਰਚ ਕੀਤਾ ਤੇ ਉਸਦੇ ਅੱਗੇ ਗ੍ਰਿਫਤਾਰੀਆਂ ਦਿੱਤੀਆਂ।

ਇਸ ਮੌਕੇ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਸਰਦਾਰ ਬਿਕਰਮ ਸਿੰਘ ਮਜੀਠੀਆ ਦੇ ਖਿਲਾਫ ਕੇਸ ਦਰਜਨ ਲਈ ਸੁਬਾ ਸਰਕਾਰ ਨੂੰ ਗੈਰ ਸੰਵਿਧਾਨਕ ਤੌਰ ’ਤੇ ਹਦਾਇਤਾਂ ਦੇ ਰਹੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਨੇ ਕਾਂਗਰਸ ਸਰਕਾਰ ਦੀਆਂ ਅਸਫਲਤਾਵਾਂ ’ਤੇ ਪਰਦਾ ਪਾਉਣ ਲਈ ਨਾ ਸਿਰਫ ਉਸਦੀ ਇਸ ਮੰਗ ਲਈ ਸਹਿਮਤੀ ਦਿੱਤੀ ਹੈ ਬਲਕਿ  ਡੀ ਜੀ ਪੀ ਨੂੰ ਝੂਠਾ ਕੇਸ ਦਰਜ ਕਰਨ ਦੀ ਹਦਾਇਤ ਕੀਤੀ ਹੈ। ਅਕਾਲੀ ਦਲ ਇਸ ਮਾਮਲੇ ਵਿਚ ਬਹੁਤ ਸਪਸ਼ਟ ਹੈ। ਉਹਨਾਂ ਕਿਹਾ ਕਿ ਸੂਬੇ ਵਿਚ ਅਕਾਲੀ ਦਲ ਤੇ ਬਸਪਾ ਸਰਕਾਰ ਬਣਨ ’ਤੇ ਅਜਿਹੇ ਸਾਰੇ ਵਿਅਕਤੀਆਂ ਦੇ ਖਿਲਾਫ ਮੁਕੱਦਮਾ ਚਲਾਇਆ ਜਾਵੇਗਾ। ਉਹਨਾਂ ਕਿਹਾ ਕਿ ਅਸੀਂ ਅਕਾਲੀ ਵਰਕਰਾਂ ਦੇ ਖਿਲਾਫ ਦਰਜ ਕੇਸਾਂ ਸਮੇਤ ਸਾਰੇ ਝੂਠੇ ਕੇਸਾਂ ਦੀ ਪੜਤਾਲ ਲਈ ਕਮਿਸ਼ਨ ਗਠਿਤ ਕਰਾਂਗੇ।

ਸਰਦਾਰ ਬਾਦਲ ਨੇ ਇਹ ਵੀ ਸਪਸ਼ਟ ਕੀਤਾ ਕਿ ਅਜਿੀਆਂ ਤਰਕੀਬਾਂ ਨਾਲ ਅਕਾਲੀ ਦਲ ਡਰਨ ਵਾਲਾ ਨਹੀਂ ਹੈ। ਉਹਨਾਂ ਕਿਹਾ ਕਿ ਅਸੀਂ ਲੋਕਾਂ ਦੇ ਹੱਕ ਵਿਚ ਅਤੇ ਕਾਂਗਰਸ ਪਾਰਟੀ ਵੱਲੋਂ ਕੀਤੇ ਵਾਅਦੇ ਪੂਰੇ ਕਰਨ ਲਈ ਆਪਣੀ ਆਵਾਜ਼ ਬੁਲੰਦ ਕਰਦੇ ਰਹਾਂਗੇ। ਉਹਨਾਂ ਕਿਹਾ ਕਿ ਨਾਲ ਹੀ ਨਾਲ ਅਕਾਲੀ ਦਲ ਇਸ ਧੱਕੇਸ਼ਾਹੀ ਦੇ ਖਿਲਾਫ  ਅਤੇ ਪਾਰਟੀ ਦੇ ਸੀਨੀਅਰ ਆਗੂਆਂ ਤੇ ਵਰਕਰਾਂ ਦੇ ਖਿਲਾਫ ਬਦਲਾਖੋਰੀ ਦੀ ਕਾਰਵਾਈ ਖਿਲਾਫ ਜੰਗ ਜਾਰੀ ਰੱਖੇਗਾ।

ਸਰਦਾਰ ਬਾਦਲ ਨੇ ਐਲਾਨ ਕੀਤਾ ਕਿ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਗ੍ਰਿਫਤਾਰੀਆਂ ਦੇਣ ਆਈ ਹੈ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਬੇਅਦਬੀ ਦੇ ਨਾਲ ਨਾਲ ਨਸ਼ਿਆਂ ਦੇ ਸੰਵੇਦਨਸ਼ੀਲ ਮਾਮਲੇ ਦਾ ਨਿਰੰਤਰ ਸਿਆਸੀਕਰਨ ਕੀਤਾ ਹੈ। ਉਹਨਾਂ ਕਿਹਾ ਕਿ ਅਜਿਹੀ ਹੀ ਸੋਚ ਕੇ ਕਾਂਗਰਸ ਦੇ ਸਿਖਰਲੇ ਆਗੂਆਂ ਤੇ ਡੀ ਜੀ ਪੀ ਨੇ ਰਾਜਪਾਲ ਭਵਨ ਦੇ ਗੈਸਟ ਹਾਊਸ ਵਿਚ ਮੀਟਿੰਗ ਕਰ ਕੇ ਮੈਨੂੰ ਝੂਠੇ ਕੇਸ ਵਿਚ ਫਸਾਉਣ ਦੀ ਸਾਸ਼ਿ ਰਚੀ। ਉਹਨਾਂ ਕਿਹਾ ਕਿ ਇਹ ਸਾਜ਼ਿਸ਼ ਅਕਾਲੀ ਦਲ ਨੇ ਬੇਨਕਾਬ ਕਰ ਦਿੱਤੀ।ਉਹਨਾਂ ਕਿਹਾ ਕਿ ਹੁਣ ਸਰਦਾਰ ਬਿਕਰਮ ਸਿੰਘ ਮਜੀਠੀਆ ਨੂੰ ਨਸ਼ੇ ਦੇ ਝੁਠੇ ਕੇਸ ਵਿਚ ਫਸਾਉਣ ਦੀ ਇਕ ਹੋਰ ਸਾਜ਼ਿਸ਼ ਰਚੀ ਜਾ ਰਹੀ ਹੈ। ਉਹਨਾਂ ਕਿਹਾ ਕਿ ਅਸੀਂ ਇਸ ਸਾਜ਼ਿਸ਼ ਨੂੰ ਵੀ ਪੂਰੀ ਤਰ੍ਹਾਂ ਬੇਨਕਾਬ ਕਰਾਂਗੇ। ਉਹਨਾਂ ਨੇ ਸਰਕਾਰ ਨੂੰ ਸਾਰੀ ਅਕਾਲੀ ਲੀਡਰਸ਼ਿਪ ਨੁੰ ਗ੍ਰਿਫਤਾਰ ਕਰਨ ਦੀ ਚੁਣੌਤੀ ਦਿੱਤੀ।

ਇਸ ਦੌਰਾਨ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਰੋਸ ਮਾਰਚ ਕਰਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਤੇ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਸੋਹਣ ਸਿੰਘ ਨਾਂ ਦੇ ਠੇਕੇ ’ਤੇ ਕੰਮ ਕਰਦੇ ਉਸ ਅਧਿਆਪਕ ਨਾਲ ਵੀ ਗੱਲਬਾਤ ਕੀਤੀ ਜੋ ਐਮ ਐਲ ਏ ਫਲੈਟ ਦੇ ਨੇੜੇ ਬੀ ਐਸ ਐਨ ਐਲ ਦੇ ਟਾਵਰ ’ਤੇ ਚੜ੍ਹ ਗਿਆ ਹੈ। ਉਹਨਾਂ ਨੂੰ ਦੱਸਿਆ ਗਿਆ ਕਿ ਠੇਕੇ ’ਤੇ ਕੰਮ ਕਰਦਾ ਅਧਿਆਪਕ ਠੇਕੇ ’ਤੇ ਕੰਮ ਕਰਦੇਅਧਿਆਪਕਾਂ ਦੀਆਂ ਤਨਖਾਹਾਂ ਵਿਚ ਕਟੌਤੀ ਕਰਨ ਦੇ ਵਿਰੁੱਧ ਤੇ ਉਹਨਾਂ ਦੀਆਂ ਨੌਕਰੀਆਂ ਰੈਗੂਲਰ ਨਾ ਕਰਨ ਵਿਰੁੱਧ ਰੋਸ ਵਜੋਂ ਟਾਵਰ ’ਤੇ ਚੜ੍ਹਿਆ ਹੈ। ਸਰਦਾਰ ਬਾਦਲ ਨੇ ਮੁੱਖ ਮੰਤਰੀ ਦੇ ਨਾਲ ਲਾਲ ਸਿੱਖਿਆ ਮੰਤਰੀ ਵੱਲੋਂ ਠੇਕੇ ’ਤੇ ਕੰਮ ਕਰਦੇ ਅਧਿਆਪਕਾਂ ਨਾਲ ਝੁਠੇ ਵਾਅਦੇ ਕਰਨ ਦੀ ਨਿਖੇਧੀ ਕੀਤੀ ਤੇ ਕਿਹਾ ਕਿ ਇਹ ਵਾਅਦੇ ਪੂਰੇ ਨਹੀਂ ਕੀਤੇ ਜਾ ਰਹੇ।

ਇਸ ਮੌਕੇ ਜਿਹਨਾਂ ਨੇ ਰੋਸ ਮਾਰਚ ਵਿਚ ਭਾਗ ਲਿਆ ਉਹਨਾਂ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ, ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ, ਗੁਲਜ਼ਾਰ ਸਿੰਘ ਰਣੀਕੇ, ਜਗਮੀਤ ਸਿੰਘ ਬਰਾੜ, ਜਨਮੇਜਾ ਸਿੰਘ ਸੇਖੋਂ, ਹੀਰਾ ਸਿੰਘ ਗਾਬੜ੍ਹੀਆ, ਸੁਰਜੀਤ ਸਿੰਘ ਰੱਖੜਾ, ਬਲਦੇਵ ਸਿੰਘ ਮਾਨ, ਸ਼ਰਨਜੀਤ ਸਿੰਘ ਢਿੱਲੋਂ, ਐਨ ਕੇ ਸ਼ਰਮਾ, ਪਰਮਬੰਸ ਸਿੰਘ ਰੋਮਾਣਾ, ਚਰਨਜੀਤ ਸਿੰਘ ਬਰਾੜ, ਹਰੀਸ਼ ਰਾਏ ਢਾਂਡਾ, ਰੋਜ਼ੀ ਬਰਕੰਦੀ, ਵਰਦੇਵ ਮਾਨ ਤੇ ਰਣਜੀਤ ਸਿੰਘ ਗਿੱਲ ਸ਼ਾਮਲ ਸਨ।

Share and Enjoy !

Shares

Leave a Reply

Your email address will not be published.